ਜਲੰਧਰ

Jalandhar Accident News: ਜਲੰਧਰ ਦੇ ਪਿੰਡ ਮਲਸੀਆਂ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਮਾਂ ਸਮੇਤ 2 ਬੱਚਿਆਂ ਦੀ ਮੌਤ


Jalandhar Accident News: ਸਥਾਨਕ ਏ. ਪੀ. ਐੱਸ. ਨਰਸਿੰਗ ਕਾਲਜ ਦੇ ਨੇੜੇ ਇਕ ਦਰਦਨਾਕ ਸੜਕ ਹਾਦਸੇ ‘ਚ ਸਕੂਟਰ ਸਵਾਰ ਮਾਂ-ਧੀ ਤੇ ਇਕ ਗੋਦ ਲਏ ਬੱਚੇ ਦੀ ਮੌਤ ਹੋ ਗਈ। ਸਥਾਨਕ ਪੁਲਸ ਚੌਕੀ ਦੇ ਮੁਖੀ ਸੰਜੀਵਨ ਸਿੰਘ ਨੇ ਦੱਸਿਆ ਕਿ ਬਿੰਦਰ (41) ਪਤਨੀ ਬੂਟਾ ਰਾਮ ਵਾਸੀ ਪਿੰਡ ਮੀਰਾਂਪੁਰ ਥਾਣਾ ਨਕੋਦਰ ਮੰਗਲਵਾਰ ਬਾਅਦ ਦੁਪਹਿਰ ਪਿੰਡ ਕੋਟਲੀ ਗਾਜਰਾਂ ਤੋਂ ਆਪਣੀ ਬੇਟੀ ਅੰਜਲੀ ਉਰਫ ਅੰਜੂ (19) ਅਤੇ ਗੋਦ ਲਏ ਬੱਚੇ ਗੁਰਨੂਰ (ਡੇਢ ਸਾਲ) ਨਾਲ ਆਪਣੇ ਜੁਪਿਟਰ ਸਕੂਟਰ ‘ਤੇ ਸਵਾਰ ਹੋ ਕੇ ਆਪਣੇ ਪਿੰਡ ਮੀਰਾਂਪੁਰ ਜਾ ਰਹੇ ਸਨ ਕਿ ਮਲਸੀਆਂ ਦੇ ਏ. ਪੀ. ਐੱਸ. ਨਰਸਿੰਗ ਕਾਲਜ ਦੇ ਨਜ਼ਦੀਕ ਪਿਛਿਓਂ ਆ ਰਿਹਾ ਇਕ ਤੇਜ਼ ਰਫਤਾਰ ਟੈਂਕਰ ਨੇ ਉਨ੍ਹਾਂ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ।

ਜਿਸ ਕਾਰਨ ਅੰਜਲੀ ਅਤੇ ਗੁਰਨੂਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਬਿੰਦਰ ਨੂੰ ਗੰਭੀਰ ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਸ਼ਾਹਕੋਟ ਲਿਜਾਇਆ ਗਿਆ, ਜਿਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਬਿੰਦਰ ਦਾ ਪਤੀ ਅਤੇ ਬੇਟਾ ਦੁਬਈ ‘ਚ ਕੰਮ ਕਰਦੇ ਹਨ। ਗੁਰਨੂਰ ਬਿੰਦਰ ਦੀ ਕੋਟਲੀ ਗਾਜਰਾਂ ਰਹਿੰਦੀ ਭੈਣ ਦਾ ਬੇਟਾ ਹੈ, ਜਿਸ ਨੂੰ ਉਸ ਨੇ ਗੋਦ ਲਿਆ ਹੋਇਆ ਸੀ।

ਉਹ ਆਪਣੀ ਬੇਟੀ ਅੰਜਲੀ ਨਾਲ ਆਪਣੇ ਬੇਟੇ ਗੁਰਨੂਰ ਨੂੰ ਕੋਟਲੀ ਗਾਜਰਾਂ ਤੋਂ ਲੈਣ ਗਈ ਸੀ ਕਿ ਮਲਸੀਆਂ ਵਿਖੇ ਇਹ ਦਰਦਨਾਕ ਹਾਦਸਾ ਵਾਪਰ ਗਿਆ। ਉਨ੍ਹਾਂ ਕਿਹਾ ਕਿ ਪੁਲਸ ਨੇ ਆਈ. ਪੀ. ਸੀ. ਦੀਆਂ ਧਾਰਾਵਾਂ 304-ਏ, 279 ਅਤੇ 427 ਅਧੀਨ ਕੇਸ ਦਰਜ ਕਰ ਕੇ ਟੈਂਕਰ ਦੇ ਚਾਲਕ ਬਿਕਰਮਜੀਤ ਸਿੰਘ ਉਰਫ ਬਿੱਕਾ ਪੁੱਤਰ ਸੁਖਵੰਤ ਸਿੰਘ ਵਾਸੀ ਪਿੰਡ ਬਿਸ਼ਨੀਵਾਲ ਜ਼ਿਲ੍ਹਾ ਗੁਰਦਾਸਪੁਰ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਦੇਹਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਭੇਜ ਦਿੱਤੀਆਂ ਹਨ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੇਹਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago