Corona in Jalandhar: ਜਲੰਧਰ ਵਿੱਚ Corona ਦੇ ਕਹਿਰ ਵਿੱਚ ਆਈ ਤੇਜ਼ੀ, 2 ਨਵੇਂ ਕੇਸ ਆਏ ਸਾਹਮਣੇ

2-new-corona-positive-cases-in-jalandhar

Corona in Jalandhar: ਜ਼ਿਲ੍ਹੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਇਸ ਦੀ ਲਪੇਟ ‘ਚ ਆਉਣ ਵਾਲੇ ਕੇਸ ਰੋਜ਼ ਹੀ ਸਾਹਮਣੇ ਆ ਰਹੇ ਹਨ। ਨਵੇਂ ਮਾਮਲੇ ‘ਚ 2 ਕੇਸ ਪਾਜ਼ੇਟਿਵ ਸਾਹਮਣੇ ਆਏ ਹਨ। ਪਹਿਲਾਂ ਮਾਮਲਾ ਦੀਪਕ ਸ਼ਰਮਾ ਦੇ ਸੰਪਰਕ ‘ਚ ਆਉਣ ਵਾਲਾ ਵਿਅਕਤੀ ਹੈ, ਜਦੋਕਿ ਦੂਜਾ ਵਿਅਕਤੀ ਰਾਜਾ ਗਾਰਡਨ ਦਾ ਹੈ। ਰਾਜਾ ਗਾਰਡਨ ‘ਚ ਰਹਿਣ ਵਾਲੇ ਵਿਅਕਤੀ ਦੀ ਅਜੇ ਤੱਕ ਕੋਈ ਵੀ ਟ੍ਰੈਵਲ ਹਿਸਟ੍ਰੀ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ: Corona in Jalandhar: ਜਲੰਧਰ ਦੇ ਵਿੱਚ Corona ਦਾ ਕਹਿਰ, 5 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਆਈ ਪੋਜ਼ੀਟਿਵ ਇਲਾਕਾ ਸੀਲ

ਇਸ ਦੀ ਪੁਸ਼ਟੀ ਡਾ. ਟੀ. ਪੀ. ਸਿੰਘ ਸੰਧੂ ਨੇ ਪੁਸ਼ਟੀ ਕੀਤੀ ਹੈ। ਜ਼ਿਲ੍ਹੇ ‘ਚ ਹੁਣ ਤੱਕ ਮਿਲੇ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 24 ਹੋ ਗਈ ਹੈ। ਇਨ੍ਹਾਂ ‘ਚੋਂ ਇਕ ਦੀ ਮੌਤ ਹੋ ਚੁੱਕੀ ਹੈ, ਜਦੋਕਿ ਇਕ ਦਾ ਸੈਂਪਲ ਮੌਤ ਤੋਂ ਬਾਅਦ ਲਿਆ ਗਿਆ ਸੀ। ਜਲੰਧਰ ‘ਚ ਹੀ 4 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਦੱਸਣਯੋਗ ਹੈ ਕਿ ਕਾਂਗਰਸੀ ਆਗੂ ਦੀਪਕ ਸ਼ਰਮਾ ਸਮੇਤ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਚੌਕਸ ਹੋ ਗਿਆ ਹੈ।

ਪੰਜਾਬ ‘ਚ ਹੁਣ ਤੱਕ 174 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਕੋਰੋਨਾ ਵਾਇਰਸ ਕਾਰਨ ਨਾਲ 13 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 22 ਲੋਕ ਠੀਕ ਵੀ ਹੋ ਗਏ ਹਨ। ਮੋਹਾਲੀ ‘ਚ ਸਭ ਤੋਂ ਵੱਧ ਕੋਰੋਨਾ ਦੇ 54 ਕੇਸ ਹਨ। ਨਵਾਂਸ਼ਹਿਰ ‘ਚ ਕੋਰੋਨਾ ਦੇ 19 ਕੇਸ, ਹੁਸ਼ਿਆਰਪੁਰ ਦੇ 07 ਕੇਸ, ਜਲੰਧਰ ਦੇ 24 ਕੇਸ, ਲੁਧਿਆਣਾ ‘ਚ 11 ਪਾਜ਼ੇਟਿਵ ਕੇਸ, ਅੰਮ੍ਰਿਤਸਰ ‘ਚ ਕੋਰੋਨਾ ਦੇ ਪਾਜ਼ੇਟਿਵ ਕੇਸ 11, ਪਟਿਆਲਾ ‘ਚ ਕੋਰੋਨਾ ਦੇ ਪਾਜ਼ੇਟਿਵ ਕੇਸ 2, ਰੋਪੜ ‘ਚ ਕੋਰੋਨਾ ਦੇ 03 ਮਰੀਜ਼, ਮਾਨਸਾ ‘ਚ 11 ਮਰੀਜ਼, ਪਠਾਨਕੋਟ ‘ਚ ਕੋਰੋਨਾ ਦੇ ਪਾਜ਼ੇਟਿਵ ਕੇਸ 15, ਫਰੀਦਕੋਟ 3 ਕੇਸ, ਬਰਨਾਲਾ ‘ਚ 2 ਕੇਸ, ਕਪੂਰਥਲਾ ਦਾ 1 ਕੇਸ ਪਾਜ਼ੇਟਿਵ,ਫਗਵਾੜਾ ਤੋਂ 1 ਕੇਸ, ਮੋਗਾ ਦੇ 4 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਫਤਿਹਗੜ ਸਾਹਿਬ ਦੇ 02 ਪਾਜ਼ੇਟਿਵ ਕੇਸ, ਸ੍ਰੀ ਮੁਕਤਸਰ ਸਹਿਬ ‘ਚ 1, ਸੰਗਰੂਰ ‘ਚ 2 ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ