Corona in Jalandhar: ਜਲੰਧਰ ਵਿੱਚ Corona ਦਾ ਕਹਿਰ, 20 ਨਵੇਂ ਮਾਮਲੇ ਆਏ ਸਾਹਮਣੇ

20-new-corona-positive-cases-in-jalandhar
Corona in Jalandhar: ਜਲੰਧਰ ‘ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਫਿਰ ਤੋਂ ਜਲੰਧਰ ‘ਚ 20 ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜਲੰਧਰ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 777 ਤੱਕ ਪਹੁੰਚ ਚੁੱਕਾ ਹੈ, ਜਿਨ੍ਹਾਂ ‘ਚੋਂ 22 ਲੋਕ ਮੌਤ ਦੇ ਮੂੰਹ ‘ਚ ਜਾ ਚੁੱਕੇ ਹਨ। ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 5886 ਤੋਂ ਪਾਰ ਹੋ ਗਈ ਹੈ।

ਇਹ ਵੀ ਪੜ੍ਹੋ: Jalandhar Suicide News: ਜਲੰਧਰ ਵਿੱਚ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 971, ਲੁਧਿਆਣਾ ‘ਚ 917, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 777, ਸੰਗਰੂਰ ‘ਚ 5021 ਕੇਸ, ਪਟਿਆਲਾ ‘ਚ 337, ਮੋਹਾਲੀ ‘ਚ 277, ਗੁਰਦਾਸਪੁਰ ‘ਚ 229 ਕੇਸ, ਪਠਾਨਕੋਟ ‘ਚ 221, ਤਰਨਤਾਰਨ 211, ਹੁਸ਼ਿਆਰਪੁਰ ‘ਚ 188, ਨਵਾਂਸ਼ਹਿਰ ‘ਚ 150, ਮੁਕਤਸਰ 133, ਫਤਿਹਗੜ੍ਹ ਸਾਹਿਬ ‘ਚ 121, ਰੋਪੜ ‘ਚ 113, ਮੋਗਾ ‘ਚ 110, ਫਰੀਦਕੋਟ 110, ਕਪੂਰਥਲਾ 105, ਫਿਰੋਜ਼ਪੁਰ ‘ਚ 100, ਫਾਜ਼ਿਲਕਾ 100, ਬਠਿੰਡਾ ‘ਚ 99, ਬਰਨਾਲਾ ‘ਚ 63, ਮਾਨਸਾ ‘ਚ 48 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 4220 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1483 ਤੋਂ ਵੱਧ ਮਾਮਲੇ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 153 ਲੋਕਾਂ ਦੀ ਮੌਤ ਹੋ ਚੁੱਕੀ ਹੈ।