Corona in Jalandhar: ਜਲੰਧਰ ’ਚ Coronavirus ਦੇ ਨਵੇਂ ਕੇਸਾਂ ਦਾ ਮਿਲਣਾ ਜਾਰੀ ਹੈ। ਬੀਤੇ ਦਿਨ ਵਿਦੇਸ਼ ਤੋਂ ਆਏ 2 ਵਿਅਕਤੀਆਂ ਸਮੇਤ 3 ਵਿਅਕਤੀਆਂ ਦੀ Corona ਰਿਪੋਰਟ ਐਤਵਾਰ ਨੂੰ ਪਾਜ਼ੇਟਿਵ ਪਾਈ ਗਈ। ਇਸ ਨਾਲ ਜ਼ਿਲੇ ’ਚ ਹੁਣ ਤੱਕ ਪਾਜ਼ੇਟਿਵ ਮਰੀਜ਼ਾਂ ਦੀ ਕੁਲ ਗਿਣਤੀ 214 ਹੋ ਗਈ ਹੈ । ਸਿਵਲ ਸਰਜਨ ਦਫਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ .ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਜਿਨ੍ਹਾਂ 3 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ, ਉਨ੍ਹਾਂ ’ਚ ਸਥਾਨਕ ਕਿਲਾ ਮੁਹੱਲਾ ਦਾ ਰਹਿਣ ਵਾਲਾ 24 ਸਾਲਾ ਨੌਜਵਾਨ ਪਾਜ਼ੇਟਿਵ ਮਰੀਜ਼ ਦੇ ਸੰਪਰਕ ’ਚ ਸੀ ਅਤੇ ਬਾਕੀ ਦੋ ਮਰੀਜ਼ਾਂ ’ਚੋਂ ਇਕ ਦੀ ਉਮਰ 28 ਸਾਲ ਅਤੇ ਦੂਜੇ ਦੀ 39 ਸਾਲ ਹੈ। ਇਹ ਦੋਵੇਂ ਬੀਤੇ ਦਿਨੀਂ ਵਿਦੇਸ਼ ਤੋਂ ਆਏ ਸਨ ਅਤੇ ਉਨ੍ਹਾਂ ’ਚੋਂ ਇਕ ਵਿਅਕਤੀ ਗੋਰਾਇਆ ਅਤੇ ਦੂਜਾ ਵਿਅਕਤੀ ਜਲੰਧਰ ਦੇ ਇਕ ਹੋਟਲ ’ਚ ਕੁਆਰੰਟਾਈਨ ਕੀਤਾ ਗਿਆ ਸੀ। ਵਿਭਾਗ ਨੇ ਦੋਵਾਂ ਦੇ ਸੈਂਪਲ ਚੌਕਸੀ ਦੇ ਤੌਰ ‘ਤੇ ਲਏ ਸਨ ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…