Corona in Jalandhar: ਜਲੰਧਰ ਵਿੱਚ Corona ਨੇ ਫੜ੍ਹੀ ਰਫ਼ਤਾਰ, ਇਕੱਠੇ 43 ਕੇਸ ਆਏ ਸਾਹਮਣੇ

43-new-corona-positive-case-in-jalandhar

Corona in Jalandhar: ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਜਲੰਧਰ ਜ਼ਿਲ੍ਹੇ ਵਿਚ ਲਗਾਤਾਰ ਮਾਰੂ ਹੁੰਦੀ ਜਾ ਰਹੀ ਹੈ। ਬੁੱਧਵਾਰ ਦਾ ਦਿਨ ਵੀ ਜਲੰਧਰ ਜ਼ਿਲ੍ਹੇ ਲਈ ਭਾਰੂ ਰਿਹਾ। ਜ਼ਿਲ੍ਹੇ ਵਿਚ ਕੋਰੋਨਾ ਦੇ 43 ਹੋਰ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੁਣ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 648 ਹੋ ਗਈ ਹੈ, ਜਿਨ੍ਹਾਂ ਵਿਚੋਂ 324 ਤੋਂ ਵੱਧ ਮਰੀਜ਼ ਸਿਹਤਯਾਬ ਹੋ ਚੁੱਕੇ ਹਨ, ਜਦਕਿ 272 ਮਾਮਲੇ ਜ਼ਿਲ੍ਹੇ ਵਿਚ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਕਾਰਣ 18 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਧਰ ਜ਼ਿਲ੍ਹੇ ਵਿਚ ਲਗਾਤਾਰ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਨੇ ਜਿੱਥੇ ਸਿਹਤ ਵਿਭਾਗ ਨੂੰ ਚਿੰਤਾ ਵਿਚ ਪਾਇਆ ਹੋਇਆ ਹੈ, ਉਥੇ ਹੀ ਲੋਕਾਂ ਵਿਚ ਵੀ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ