Corona in Jalandhar: ਜਲੰਧਰ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ, Corona ਕਾਰਨ ਜਲੰਧਰ ਵਿੱਚ 6ਵੀਂ ਮੌਤ

6th-death-due-to-corona-in-jalandhar

Corona in Jalandhar: ਜਲੰਧਰ ‘ਚ Coronavirus ਦੇ ਕਾਰਨ ਅੱਜ 6ਵੀਂ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜੰਡੂਸਿਘਾਂ ਦੇ ਰਹਿਣ ਵਾਲੇ ਦਰਸ਼ਨ ਸਿੰਘ (91) ਨੇ ਲੁਧਿਆਣਾ ਦੇ ਸੀ. ਐੱਮ. ਸੀ. ‘ਚ ਅੱਜ ਦਮ ਤੋੜ ਦਿੱਤਾ। ਦੱਸ ਦੇਈਏ ਕਿ ਉਕਤ ਵਿਅਕਤੀ ਦੀ ਬੀਤੇ ਦਿਨ ਹੀ Corona ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਸਿਹਤ ਜ਼ਿਆਦਾ ਖਰਾਬ ਹੋਣ ਦੇ ਚਲਦਿਆਂ ਉਸ ਨੂੰ ਕਿਡਨੀ ਹਸਪਤਾਲ ਤੋਂ ਲੁਧਿਆਣਾ ਦੇ ਸੀ. ਐੱਮ. ਸੀ. ਹਸਪਤਾਲ ‘ਚ ਸ਼ਿਫਟ ਕੀਤਾ ਗਿਆ ਸੀ। ਅੱਜ ਹੋਈ ਮੌਤ ਦੇ ਨਾਲ ਜਲੰਧਰ ‘ਚ ਮੌਤਾਂ ਦਾ ਅੰਕੜਾ 6 ਤੱਕ ਪਹੁੰਚ ਗਿਆ ਹੈ, ਜਦਕਿ 174 ਕੇਸ ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਇਲਾਵਾ 24 Corona ਪੀੜਤ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ