Corona in Jalandhar: ਜਲੰਧਰ ਵਿੱਚ Corona ਨੇ ਫੜ੍ਹੀ ਰਫ਼ਤਾਰ, ਇਕੱਠੇ 78 ਕੇਸ ਆਏ ਸਾਹਮਣੇ

78-corona-positive-cases-in-jalandhar

Corona in Jalandhar: ਜਲੰਧਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਜਲੰਧਰ ‘ਚ ਉਸ ਸਮੇਂ ਕੋਰੋਨਾ ਦਾ ਵੱਡਾ ਧਮਾਕਾ ਹੋ ਗਿਆ ਜਦੋਂ ਇਥੇ ਕੋਰੋਨਾ ਵਾਇਰਸ ਦੇ 78 ਪਾਜ਼ੇਟਿਵ ਕੇਸ ਪਾਏ ਗਏ। ਇਨ੍ਹਾਂ ਪਾਜ਼ੇਟਿਵ ਕੇਸਾਂ ‘ਚ ਜ਼ਿਆਦਾਤਰ ਪੁਲਸ ਵਾਲੇ ਅਤੇ ਡਾਕਟਰ ਸ਼ਾਮਲ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 500 ਦੇ ਕਰੀਬ ਹੋ ਚੁੱਕਾ ਹੈ।ਅੱਜ ਪਾਜ਼ੇਟਿਵ ਆਏ ਰੋਗੀਆਂ ‘ਚ ਇਕ ਕੈਦੀ ਅਤੇ ਅਜਿਹਾ ਵਿਅਕਤੀ ਸ਼ਾਮਲ ਹੈ ਜੋਕਿ ਬਸਤੀ ਬਾਵਾ ਖੇਲ ਥਾਣੇ ‘ਚ ਕਿਸੇ ਜੁਰਮ ਨੂੰ ਲੈ ਕੇ ਬੰਦ ਹਨ।

ਇਹ ਵੀ ਪੜ੍ਹੋ: Corona in Jalandhar: ਜਲੰਧਰ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 4 ਨਵੇ ਹੋਰ ਕੇਸ ਆਏ ਸਾਹਮਣੇ

ਇਸ ਦੇ ਇਲਾਵਾ ਸਰਵਹਿਤਕਾਰੀ ਵਿੱਦਿਆ ਮੰਦਿਰ ਸੂਰਿਆ ਇਨਕਲੇਵ ਗੁਰੂ ਗੋਬਿੰਦ ਸਿੰਘ ਐਵੇਨਿਊ ਨੇੜੇ ਸਥਿਤ ਦੇ ਕਾਫ਼ੀ ਮੈਂਬਰ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਗੋਪਾਲ ਨਗਰ ਵਾਸੀ ਨਰਿੰਦਰ ਸ਼ਰਮਾ ਅਤੇ ਭੁਪਿੰਦਰ ਸ਼ਰਮਾ ਵੀ ਉਕਤ ਮੰਦਿਰ ‘ਚ ਹੀ ਜਾਂਦੇ ਸਨ। ਜਲੰਧਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹੇ ‘ਚ ਕੱਲ੍ਹ ਜਿੱਥੇ ਕੋਰੋਨਾ ਵਾਇਰਸ ਦੇ ਕਾਰਨ ਭੋਗਪੁਰ ਦੇ ਪਿੰਡ ਪਚਰੰਗਾ ਦੀ 30 ਸਾਲਾ ਜਨਾਨੀ ਦੀ ਮੌਤ ਹੋ ਗਈ ਸੀ, ਉਥੇ ਹੀ ਇਕ ਹੋਰ ਰੋਗੀ ਦੀ ਮੌਤ ਹੋਣ ਤੋਂ ਬਾਅਦ ਉਸ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਹੁਣ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦਾ ਅੰਕੜਾ 15 ਤੱਕ ਪਹੁੰਚ ਗਿਆ ਹੈ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ