Corona in Jalandhar: Corona ਕਾਰਨ ਜਲੰਧਰ ਵਿੱਚ ਇਕ ਹੋਰ ਵਿਅਕਤੀ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ 7

7th-death-with-corona-virus-in-jalandhar

Corona in Jalandhar: ਜਲੰਧਰ ‘ਚ Coronavirus ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਲਗਾਤਾਰ ਇਸ ਦੇ ਮਾਮਲਿਆਂ ‘ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਨੂੰ ਸ਼ਹਿਰ ‘ਚ ਕੋਰੋਨਾ ਵਾਇਰਸ ਕਾਰਨ 7ਵੀਂ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਸੰਤੋਸ਼ ਰਾਣੀ ਈਸ਼ਵਰ ਕਾਲੋਨੀ, ਕਾਲਾ ਸੰਘਾ ਰੋਡ ਦੀ ਰਹਿਣ ਵਾਲੀ ਸੀ ਅਤੇ ਉਸ ਦੀ ਉਮਰ ਕਰੀਬ 66 ਸਾਲਾਂ ਦੀ ਸੀ।
ਮ੍ਰਿਤਕਾ ਪਿਛਲੇ ਕਈ ਦਿਨਾਂ ਤੋਂ ਸਿਵਲ ਹਸਪਤਾਲ ‘ਚ ਇਲਾਜ ਅਧੀਨ ਸੀ। ਇਸ ਦੇ ਨਾਲ ਹੀ ਸ਼ਹਿਰ ‘ਚ ਕੋਰੋਨਾ ਦੇ ਇਕ ਹੋਰ ਮਰੀਜ਼ ਦੀ ਪੁਸ਼ਟੀ ਕੀਤੀ ਗਈ ਹੈ। ਉਕਤ ਨੌਜਵਾਨ ਦੀ ਉਮਰ 26 ਸਾਲਾਂ ਦੀ ਹੈ ਅਤੇ ਉਹ ਆਦਮਪੁਰ ਦਾ ਰਹਿਣ ਵਾਲਾ ਹੈ। ਉਕਤ ਨੌਜਵਾਨ ਹਾਲ ਹੀ ‘ਚ ਦੁਬਈ ਤੋਂ ਵਾਪਸ ਪਰਤਿਆ ਸੀ, ਜਿਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਸ਼ਹਿਰ ‘ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 215 ਤੱਕ ਪਹੁੰਚ ਗਈ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ