ਜਲੰਧਰ

ਨੌਜਵਾਨ ਕੁੜੀ ਦੇ ਚਿਹਰੇ ‘ਤੇ ਤੇਜ਼ਾਬ ਸੁੱਟ ਦੋ ਫਰਾਰ

ਜਲੰਧਰ ਸ਼ਹਿਰ ਦੀਆਂ ਸਭ ਤੋਂ ਵਿਅਸਤ ਥਾਵਾਂ ਵਿੱਚੋਂ ਇੱਕ ਪੀਏਪੀ ਚੌਕ ਵਿੱਚ ਕਲ ਸਵੇਰੇ ਦੋ ਅਣਪਛਾਤੇ ਨੌਜਵਾਨ ਕੁੜੀ ਦੇ ਚਿਹਰੇ ‘ਤੇ ਤੇਜ਼ਾਬ ਸੁੱਟ ਕੇ ਫਰਾਰ ਹੋ ਗਏ। ਪੀੜਤਾ ਨੂੰ ਫਿਲਹਾਲ ਇਲਾਜ ਲਈ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ ਅਤੇ ਪੁਲਿਸ ਨੇ ਲੜਕੀ ਦੇ ਬਿਆਨ ਲੈਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੀੜਤਾ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਲੈਬ ਟੈਕਨੀਸ਼ੀਅਨ ਦਾ ਕੰਮ ਕਰਦੀ ਹੈ। ਕਲ ਸਵੇਰੇ ਉਹ ਟ੍ਰਾਂਸਪੋਰਟ ਨਗਰ ਸਥਿਤ ਆਪਣੇ ਘਰੋਂ ਨੌਕਰੀ ਲਈ ਰਾਮਾ ਮੰਡੀ ਤੋਂ ਹਸਪਤਾਲ ਜਾ ਰਹੀ ਸੀ। ਜਦ ਉਹ ਪੀਏਪੀ ਚੌਕ ਲਾਗੇ ਆਟੋ ਬਦਲਣ ਲੱਗੀ ਤਾਂ ਦੋ ਅਣਪਛਾਤੇ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਉਸ ‘ਤੇ ਤੇਜ਼ਾਬ ਵਰਗੀ ਚੀਜ਼ ਸੁੱਟੀ ਤੇ ਫਰਾਰ ਹੋ ਗਏ। ਇਸ ਤੋਂ ਬਾਅਦ ਲੜਕੀ ਨੂੰ ਫੌਰਨ ਹਸਪਤਾਲ ਲਿਆਂਦਾ ਗਿਆ।

ਹਸਪਤਾਲ ਦੇ ਡਾਕਟਰ ਬੀ.ਐਸ. ਜੌਹਲ ਦਾ ਕਹਿਣਾ ਹੈ ਕੁੜੀ ਦੀ ਹਾਲਤ ਫਿਲਹਾਲ ਜ਼ਿਆਦਾ ਖ਼ਰਾਬ ਨਹੀਂ ਹੈ ਪਰ ਇਹੋ ਜਿਹੇ ਮਾਮਲਿਆਂ ਵਿੱਚ ਪੀੜਤ ਨੂੰ ਹੋਏ ਨੁਕਸਾਨ ਦਾ ਅਸਲ ਪਤਾ ਕੁਝ ਸਮਾਂ ਬਾਅਦ ਲੱਗਦਾ ਹੈ, ਇਸ ਲਈ ਉਸਨੂੰ ਫਿਲਹਾਲ ਡਾਕਟਰੀ ਨਿਗਰਾਨੀ ਵਿਚ ਰੱਖਿਆ ਗਿਆ ਹੈ। ਉੱਧਰ, ਮਾਮਲੇ ਦੀ ਜਾਂਚ ਕਰਨ ਪੁੱਜੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਕੁੜੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago