Corona in Jalandhar: ਜਲੰਧਰ ਵਿੱਚ ਲਗਾਤਾਰ ਵੱਧ ਰਿਹਾ Corona, ਕਈ ਇਲਾਕੇ ਕੀਤੇ ਸੀਲ

corona-outbreak-in-jalandhar-daily-updates
Corona in Jalandhar: ਪੂਰੀ ਦੁਨੀਆ ‘ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਪੰਜਾਬ ‘ਚ ਵੀ ਕਾਲ ਬਣਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਕਾਰਨ ਰੋਜ਼ਾਨਾ ਕਿਸੇ ਨਾ ਕਿਸੇ ਜ਼ਿਲ੍ਹੇ ‘ਚੋਂ ਮਰੀਜ਼ ਮੌਤ ਦੇ ਮੂੰਹ ‘ਚ ਜਾ ਰਹੇ ਹਨ। ਜੇਕਰ ਗੱਲ ਕੀਤੀ ਜਾਵੇ ਜਲੰਧਰ ਦੀ ਤਾਂ ਜਲੰਧਰ ਸ਼ਹਿਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 676 ਤੱਕ ਪਹੁੰਚ ਚੁੱਕੀ ਹੈ ਜਦਕਿ 19 ਲੋਕਾਂ ਨੂੰ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਆਪਣੀ ਜਾਨ ਗੁਆਉਣੀ ਪਈ ਹੈ।

ਇਹ ਵੀ ਪੜ੍ਹੋ: Corona in Jalandhar: ਜਲੰਧਰ ਵਿੱਚ ਨਹੀਂ ਘੱਟ ਰਿਹਾ Corona ਦਾ ਕਹਿਰ, ਇਕ ਹੋਰ ਮਰੀਜ਼ ਦੀ ਗਈ ਜਾਨ

ਜਲੰਧਰ ਸ਼ਹਿਰ ‘ਚੋਂ ਰੋਜ਼ਾਨਾ 30 ਤੋਂ ਉੱਪਰ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਜਿੱਥੇ ਸਿਹਤ ਮਹਿਕਮਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਚਿੰਤਾ ‘ਚ ਹੈ, ਉਥੇ ਹੀ ਵੱਧਦੇ ਮਾਮਲਿਆਂ ਨੂੰ ਲੈ ਕੇ ਲੋਕਾਂ ‘ਚ ਵੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਧਿਆਨ ‘ਚ ਰੱਖਦੇ ਹੋਏ ਜਲੰਧਰ ਦੇ ਨਵੇਂ ਬਣੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਸਖ਼ਤੀ ਅਹਿਮ ਫੈਸਲਾ ਲਿਆ ਗਿਆ ਹੈ।

ਡਿਪਟੀ ਕਮਿਸ਼ਨਰ ਵੱਲੋਂ ਸਖ਼ਤੀ ਵਰਤਦੇ ਹੋਏ ਜਲੰਧਰ ‘ਚ ਕੁਝ ਇਲਾਕੇ ਮਾਈਕਰੋ ਕੰਟੇਨਮੈਂਟ ਜ਼ੋਨ ਅਤੇ ਕੰਟੇਨਮੈਂਟ ਜ਼ੋਨ ਐਲਾਨੇ ਗਏ ਹਨ, ਜੋਕਿ ਪੂਰੀ ਤਰ੍ਹਾਂ ਸੀਲ ਰਹਿਣਗੇ ਅਤੇ ਸਮੇਂ-ਸਮੇਂ ‘ਤੇ ਸਿਹਤ ਮਹਿਕਮੇ ਦੀ ਰਿਪੋਰਟ ਮੁਤਾਬਕ ਇਨ੍ਹਾਂ ਇਲਾਕਿਆਂ ‘ਚ ਤਬਦੀਲੀ ਵੀ ਕੀਤੀ ਜਾਵੇਗੀ। ਇਹ ਫੈਸਲਾ ਸਿਵਲ ਸਰਜਨ ਦੀ ਰਿਪੋਰਟ ਨੂੰ ਵੇਖਦੇ ਹੋਏ ਲਿਆ ਗਿਆ ਹੈ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ