Corona in Jalandhar: ਜਲੰਧਰ ਵਿੱਚ Corona ਦੇ ਨਾਲ ਹੋਈ ਪਹਿਲੀ ਮੌਤ

corona-virus-case-report-negative-in-barnala

Corona in Jalandhar: ਜਲੰਧਰ ’ਚ Coronavirus ਦੇ ਕਾਰਨ ਪਹਿਲੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਕਾਂਗਰਸੀ ਆਗੂ ਦੇ ਪਿਤਾ ਪ੍ਰਵੀਨ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਦੀ ਬੀਤੇ ਦਿਨ ਹੀ Coronavirus ਦੀ ਰਿਪੋਰਟ ਆਈ ਸੀ, ਜਿਸ ਤੋਂ ਬਾਅਦ ਉਹ ਵੈਂਟੀਲੇਟਰ ’ਤੇ ਸਨ। ਇਲਾਜ ਦੌਰਾਨ ਅੱਜ ਸਵੇਰੇ ਤੜਕਸਾਰ ਉਨ੍ਹਾਂ ਦੀ ਮੌਤ ਹੋ ਗਈ। ਪ੍ਰਵੀਨ ਕੁਮਾਰ ਦੀ ਮੌਤ ਹੋ ਜਾਣ ਨਾਲ ਮਿੱਠਾ ਬਾਜ਼ਾਰ ਦੇ ਲੋਕਾਂ ’ਚ ਦਹਿਸ਼ਤ ਫੈਲ ਗਈ।

ਇਹ ਵੀ ਪੜ੍ਹੋ: Corona in Jalandhar: ਜਲੰਧਰ ਵਾਸੀਆਂ ਲਈ ਰਾਹਤ ਦੀ ਖ਼ਬਰ, 113 ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ

ਕਾਂਗਰਸੀ ਆਗੂ ਦੇ ਪਿਤਾ ਪ੍ਰਵੀਨ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਦੀ ਬੀਤੇ ਦਿਨ ਹੀ Coronavirus ਦੀ ਰਿਪੋਰਟ ਆਈ ਸੀ, ਜਿਸ ਤੋਂ ਬਾਅਦ ਉਹ ਵੈਂਟੀਲੇਟਰ ’ਤੇ ਸਨ। ਇਲਾਜ ਦੌਰਾਨ ਅੱਜ ਸਵੇਰੇ ਤੜਕਸਾਰ ਉਨ੍ਹਾਂ ਦੀ ਮੌਤ ਹੋ ਗਈ। ਪ੍ਰਵੀਨ ਕੁਮਾਰ ਦੀ ਮੌਤ ਹੋ ਜਾਣ ਨਾਲ ਮਿੱਠਾ ਬਾਜ਼ਾਰ ਦੇ ਲੋਕਾਂ ’ਚ ਦਹਿਸ਼ਤ ਫੈਲ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਵਿਖੇ ਬੀਤੇ ਦਿਨ ਦੁਪਹਿਰ ਦੇ ਸਮੇਂ ਮਾਈ ਹੀਰਾ ਗੇਟ ਦੇ ਕੋਲ ਮਿੱਠਾ ਬਾਜ਼ਾਰ ਵਿਚ ਕਾਂਗਰਸੀ ਨੇਤਾ ਦਾ ਪਿਤਾ ਕੋਰੋਨਾ ਵਾਇਰਸ ਤੋਂ ਪੀੜਤ ਪਾਇਆ ਗਿਆ।

59 ਸਾਲਾ ਬਜ਼ੁਰਗ ਪ੍ਰੀਤ ਨਗਰ ‘ਚ ਫਾਰਮੇਸੀ ਚਲਾਉਂਦਾ ਸੀ, ਜੋ ਕੁਝ ਦਿਨਾਂ ਤੋਂ ਬੀਮਾਰ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ। Corona ਰਿਪੋਰਟ ਆਉਣ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾ ਦਿੱਤਾ ਗਿਆ ਸੀ। ਦੱਸਣਯੋਗ ਹੈ ਕਿ ਬੀਤੇ ਦਿਨ ਨਿਜਾਤਮ ਨਗਰ ਵਿਚ Corona ਪਾਜ਼ੇਟਿਵ ਪਾਈ ਗਈ ਬਜ਼ੁਰਗ ਔਰਤ ਦੇ ਪੁੱਤਰ ਦੇ ਵੀ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਸੀ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ