Corona in Jalandhar: ਜਲੰਧਰ ਵਾਸੀਆਂ ਲਈ ਰਾਹਤ ਦੀ ਖ਼ਬਰ, 113 ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ

coronavirus-113-patients-report-negative-in-jalandhar

Corona in Jalandhar: ਇਕੇ ਪਾਸੇ ਵਿਸ਼ਵ ਭਰ ‘ਚ Corona Virus ਨੂੰ ਲੈ ਕੇ ਇਸ ਸਮੇਂ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਜਲੰਧਰ ਵਾਸੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ Corona Virus ਦੇ ਜਿਹੜੇ 117 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਸਨ, ਉਨ੍ਹਾਂ ਸਾਰਿਆਂ ਦੀ ਰਿਪੋਰਟ ਆ ਚੁੱਕੀ ਹੈ। ਇਨ੍ਹਾਂ ‘ਚੋਂ 113 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 4 ਦੀ ਰਿਪੋਰਟ ਪਹਿਲਾਂ ਹੀ ਪਾਜ਼ੀਟਿਵ ਆ ਚੁੱਕੀ ਹੈ।

ਇਹ ਵੀ ਪੜ੍ਹੋ: Corona Virus in Jalandhar: ਜਲੰਧਰ ਵਿੱਚ Corona ਦਾ ਕਹਿਰ, 3 ਹੋਰ ਮਰੀਜ਼ ਮਿਲੇ Corona Virus ਦੇ ਪੋਜ਼ੀਟਿਵ

ਇਹ ਵੀ ਪਤਾ ਲੱਗਾ ਕਿ ਕਿਹੜੇ ਸਿਵਲ ਹਸਪਤਾਲ ‘ਚੋਂ ਇਲਾਜ ਅਧੀਨ ਸਾਰੇ ਸ਼ੱਕੀ ਮਰੀਜ਼ਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ ਅਤੇ ਇਸ ਸਮੇਂ ਹਸਪਤਾਲ ‘ਚ ਸਿਰਫ 4 Corona ਦੇ ਪਾਜ਼ੀਟਿਵ ਮਰੀਜ਼ ਦਾਖਲ ਹਨ ਅਤੇ ਇਕ ਸ਼ੱਕੀ ਮਹਿਲਾ ਨੂੰ ਦਾਖਲ ਕੀਤਾ ਗਿਆ ਹੈ, ਜਿਸ ਦਾ ਸੈਂਪਲ ਅਜੇ ਲੈਬੋਰਟਰੀ ਜਾਂਚ ਲਈ ਜਾਣਾ ਹੈ।

coronavirus-113-patients-report-negative-in-jalandhar

ਪੰਜਾਬ ‘ਚ ਲਗਾਤਾਰ Corona Virus ਦਾ ਕਹਿਰ ਵੱਧਦਾ ਜਾ ਰਿਹਾ ਹੈ। ਹੁਣ ਤੱਕ 41 ਕੇਸ ਪਾਜ਼ੀਟਿਵ ਪਾਏ ਹਨ, ਜਿਨ੍ਹÎਾਂ ‘ਚੋਂ 4 ਦੀ ਮੌਤ ਹੋ ਚੁੱਕੀ ਹੈ। ਦੱਸ ਦਈਏ ਕਿ ਇਨ੍ਹਾਂ ‘ਚ ਸਭ ਤੋਂ ਵੱਧ ਨਵਾਂਸ਼ਹਿਰ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ 19, ਐੱਸ. ਏ. ਐੱਸ. ਨਗਰ (ਮੋਹਾਲੀ) ਦੇ 7, ਹੁਸ਼ਿਆਰਪੁਰ ਦੇ 6, ਜਲੰਧਰ ਦੇ 5, ਪਟਿਆਲਾ 1, ਲੁਧਿਆਣਾ 2 ਅਤੇ ਅੰਮ੍ਰਿਤਸਰ ਦਾ 1 ਮਾਮਲਾ ਸਾਹਮਣੇ ਆਇਆ ਹੈ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ