Corona in Jalandhar: ਜਲੰਧਰ ਵਿੱਚ ਨਹੀਂ ਰੁਕ ਰਿਹਾ COVID19 ਦਾ ਕਹਿਰ, 3 ਨਵੇਂ ਮਾਮਲੇ ਆਏ ਸਾਹਮਣੇ

coronavirus-3-more-positive-case-in-jalandhar

Corona in Jalandhar: ਜਲੰਧਰ ‘ਚ Coronavirus ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਫਿਰ ਤੋਂ ਜਲੰਧਰ ‘ਚ Coronavirus ਦੇ ਤਿੰਨ ਪਾਜ਼ੇਟਿਵ ਕੇਸ ਮਿਲਣ ਦੀ ਸੂਚਨਾ ਮਿਲੀ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸ੍ਰੀ ਹਜ਼ੂਰ ਸਾਹਿਬ ਤੋਂ ਪਰਤਿਆ ਇਕ ਸ਼ਰਧਾਲੂ Coronavirus ਪਾਜ਼ੇਟਿਵ ਪਾਇਆ ਗਿਆ ਹੈ ਜਦਕਿ ਦੂਜਾ ਵਿਅਕਤੀ ਨਿਊ ਸੰਤ ਨਗਰ ਦਾ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਮਿਲੇ ਤੀਜੇ ਕੋਰੋਨਾ ਪੀੜਤ ਵਿਅਕਤੀ ਦਾ ਇਲਾਜ ਪੀ. ਜੀ. ਆਈ. ‘ਚ ਕੀਤਾ ਜਾ ਰਿਹਾ ਹੈ। ਜਲੰਧਰ ‘ਚ ਹੁਣ ਤੱਕ ਕੁੱਲ 89 Corona ਦੇ ਪਾਜ਼ੇਟਿਵ ਕੇਸ ਪਾਏ ਗਏ ਹਨ, ਜਿਨ੍ਹਾਂ ‘ਚੋਂ ਚਾਰ ਦੀ ਮੌਤ ਹੋ ਚੁੱਕੀ ਹੈ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ