Corona in Jalandhar: ਜਲੰਧਰ ਵਿੱਚ Corona ਦਾ ਕਹਿਰ ਜਾਰੀ, ਪ੍ਰਾਈਵੇਟ ਹਸਪਤਾਲਾਂ ਨੂੰ ਸੀਲ ਕਰਨ ਦੀ ਚੇਤਾਵਨੀ

coronavirus-outbreaking-in-jalandhar

Corona in Jalandhar: ਪੰਜਾਬ ‘ਚ ਲਗਾਤਾਰ Corona ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਹੁਣ ਤੱਕ ਕੁਲ 182 ਕੇਸ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ‘ਚੋਂ 13 ਦੀ ਮੌਤ ਹੋ ਚੁੱਕੀ ਹੈ। ਜੇਕਰ ਗੱਲ ਕੀਤੀ ਜਾਵੇ ਜਲੰਧਰ ਦੀ ਤਾਂ ਜਲੰਧਰ ‘ਚੋਂ ਵੀ ਰੋਜ਼ਾਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤੱਕ ਜਲੰਧਰ ‘ਚ ਕੁੱਲ 24 ਕੇਸ ਪਾਜ਼ੀਟਿਵ ਪਾਏ ਹਨ। ਜਲੰਧਰ ‘ਚ ਵਧ ਰਹੀ Corona ਪਾਜ਼ੀਟਿਵ ਕੇਸਾਂ ਦੀ ਗਿਣਤੀ ਨੂੰ ਧਿਆਨ ‘ਚ ਰੱਖਦੇ ਹੋਏ ਸਿਹਤ ਵਿਭਾਗ ਚੌਕਸ ਹੋ ਗਿਆ ਹੈ।

ਇਹ ਵੀ ਪੜ੍ਹੋ: Corona in Jalandhar: ਜਲੰਧਰ ਵਿੱਚ Corona ਦੇ ਕਹਿਰ ਵਿੱਚ ਆਈ ਤੇਜ਼ੀ, 2 ਨਵੇਂ ਕੇਸ ਆਏ ਸਾਹਮਣੇ

ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨੇ ਸ਼ਹਿਰ ਦੇ ਕੁਝ ਨਿੱਜੀ ਹਸਪਤਾਲਾਂ ਵੱਲੋਂ COVID-19 ਦੇ ਸ਼ੱਕੀ ਮਰੀਜ਼ਾਂ ਬਾਰੇ ਵਿਭਾਗ ਨੂੰ ਸੂਚਨਾ ਨਾ ਦੇਣ ‘ਤੇ ਉਨ੍ਹਾਂ ਖਿਲਾਫ ਸਖਤ ਨੋਟਿਸ ਲਿਆ ਹੈ। ਉਨ੍ਹਾਂ ਵੱਲੋਂ ਸਖਤ ਨੋਟਿਸ ਲੈਂਦੇ ਹੋਏ ਸ਼ਹਿਰ ਦੇ ਨਿੱਜੀ ਹਸਪਤਾਲਾਂ ਨੂੰ ਚਿਤਾਵਨੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਉਨ੍ਹਾਂ ਨੂੰ COVID-19 ਦੇ ਸ਼ੱਕੀ ਮਰੀਜ਼ ਆਉਣ ਬਾਰੇ ਸਿਹਤ ਵਿਭਾਗ ਨੂੰ ਕੋਈ ਵੀ ਸੂਚਨਾ ਨਹੀਂ ਦਿੱਤੀ ਗਈ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ