Jalandhar Police News: ਜਲੰਧਰ ਦੇ CIA ਸਟਾਫ਼ ਨੇ ਮਾਰਿਆ ਛਾਪਾ, ਵੱਡੀ ਮਾਤਰਾ ਵਿੱਚ ਸ਼ਰਾਬ ਕੀਤੀ ਬਰਾਮਦ

jalandhar-cia-staff-raid-in-home-recovered-alcohol

Jalandhar Police News: ਕਰਫਿਊ ਦਰਮਿਆਨ ਇਥੋਂ ਦੀ ਬਸਤੀ ਬਾਵਾ ਖੇਲ ਸਥਿਤ ਨਿਊ ਰਾਜ ਨਗਰ ‘ਚ ਸੀ. ਆਈ. ਏ. ਸਟਾਫ-1 ਵੱਲੋਂ ਪੁਲਸ ਪਾਰਟੀ ਸਮੇਤ ਇਕ ਘਰ ‘ਚ ਛਾਪਾਮਾਰੀ ਕਰਕੇ ਵੱਡੀ ਮਾਤਰਾ ‘ਚ ਸ਼ਰਾਬ ਦੀਆਂ ਦਾ ਜਖੀਰਾ ਬਰਾਮਦ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਦੇ ਆਧਾਰ ‘ਤੇ ਸੀ.ਆਈ.ਏ. ਸਟਾਫ-1 ਦੇ ਇੰਚਾਰਜ ਹਰਮਿੰਦਰ ਸਿੰਘ ਨੇ ਪੁਲਸ ਅਧਿਕਾਰੀ ਨਿਤਿਨ ਸ਼ਰਮਾ ਅਤੇ ਹੋਰ ਪੁਲਸ ਪਾਰਟੀ ਦੇ ਨਾਲ ਘਰ ‘ਚ ਰੇਡ ਕੀਤੀ।

ਇਹ ਵੀ ਪੜ੍ਹੋ: Corona in Jalandhar: ਜਲੰਧਰ ਵਿੱਚ Corona ਦਾ ਇੱਕ ਹੋਰ ਪੋਜ਼ੀਟਿਵ ਕੇਸ ਆਏ ਸਾਹਮਣੇ, ਮਰੀਜ਼ਾਂ ਦੀ ਗਿਣਤੀ ਹੋਈ 54

ਛਾਪੇਮਾਰੀ ਦੌਰਾਨ ਉਕਤ ਘਰ ‘ਚੋਂ 300 ਦੇ ਕਰੀਬ ਵੱਖ-ਵੱਖ ਬਰਾਂਡਾਂ ਦੀਆਂ ਸ਼ਰਾਬ ਦੀਆਂ ਨਾਜਾਇਜ਼ ਪੇਟੀਆਂ ਬਰਾਮਦ ਕੀਤੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਉਕਤ ਘਰ ਕਿਰਾਏ ‘ਤੇ ਲਿਆ ਗਿਆ ਸੀ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਸਾਰੀ ਸ਼ਰਾਬ ਕਿਸ ਦੇ ਹੀ ਹੈ ਅਤੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਫਿਲਹਾਲ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ