ਜਲੰਧਰ

ਜਲੰਧਰ ਪੁਲਿਸ ਨੇ ਆਈਪੀਐਲ ਦੀ ਸੱਟੇਬਾਜ਼ੀ ਰੈਕੇਟ ਦਾ ਕੀਤਾ ਪਰਦਾਫਾਸ਼, 7 ਗਿਰਫ਼ਤਾਰ

ਜਲੰਧਰ: ਕਮਿਸ਼ਨਰੇਟ ਪੁਲਿਸ ਨੇ ਸੋਮਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਕ੍ਰਿਕੇਟ ਟੂਰਨਾਮੈਂਟ ਵਿੱਚ ਸਰਗਰਮ ਅੰਤਰ ਸਟੇਟ ਕ੍ਰਿਕੇਟ ਸੱਟੇਬਾਜ਼ੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਸੱਤ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮੁਕੇਸ਼ ਕੁਮਾਰ ਉਰਫ ਸੇਠੀ (42) ਵਾਸੀ ਕ੍ਰਿਸ਼ਨਾ ਨਗਰ, ਅਤੁਲ ਕੁਮਾਰ (22) ਵਾਸੀ ਮੁਹੱਲਾ ਗੋਬਿੰਦਗੜ, ਸੁਮਿਤ ਨਈਅਰ (31) ਵਾਸੀ ਗੋਬਿੰਦ ਨਗਰ, ਅਰੁਣ ਸ਼ਰਮਾ (32) ਵਾਸੀ ਮਧੂਬਨ ਕਲੋਨੀ, ਸੁਖਪਾਲ ਸਿੰਘ (35) ਵਾਸੀ ਹਰਦੇਵ ਨਗਰ, ਕੀਰਤੀ ਗੋਸਵਾਮੀ (31) ਵਾਸੀ BT ਕਲੋਨੀ, ਘਸ ਮੰਡੀ ਤੇ ਕ੍ਰਿਸ਼ਣ ਨਗਰ ਦੇ ਪ੍ਰਿੰਸ ਪੁਰੀ (30) ਵਜੋਂ ਹੋਈ ਹੈ।

ਪੁਲਿਸ ਨੇ ਇਨ੍ਹਾਂ ਕੋਲੋਂ ਦੋ ਬਰੀਫਕੇਸ ਵਿੱਚ ਫਿੱਟ ਕੀਤੇ 18 ਮੋਬਾਈਲ ਫੋਨ ਅਤੇ ਚਾਰਜਰਜ਼, ਦੋ ਲੈਪਟਾਪ, ਦੋ ਮਾਈਕ, ਸਪੀਕਰ ਤੇ ਕਾਰਾਂ (PB08-CW-2340) (PB08-DS-0240) ਤੇ 23 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਜਾਨ ਜੋਖਿਮ ‘ਚ ਪਾ ਕੇ ਤਸਵੀਰਾਂ ਖਿਚਵਾਉਂਦਾ ਇਹ ਜੋੜਾ, ਵੇਖੋ ਤਸਵੀਰਾਂ

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਤੇ ਡਿਪਟੀ ਸੀਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਸੀਆਈਏ -1 ਦੀ ਟੀਮ ਨੇ ਵਰਿਆਨਾ ਅੱਡਾ ਦੇ ਨੇੜੇ ਆਪਣਾ ਜਾਲ ਵਿਛਾਇਆ ਤੇ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ।

ਉਨ੍ਹਾਂ ਦੱਸਿਆ ਕਿ ਇਹ ਰੈਕੇਟ ਮੁਕੇਸ਼ ਤੇ ਹੋਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ। ਇਨ੍ਹਾਂ ਨੇ ਯੂਕੇ ਦੀ ਕੰਪਨੀ Betacular.com ‘ਤੇ ਰਜਿਸਟਰ ਕੀਤਾ ਹੋਇਆ ਸੀ ਜਿੱਥੇ ਇਸ ਸਾਲ ਜਨਵਰੀ ਵਿੱਚ 10 ਹਜ਼ਾਰ ਰੁਪਏ ਦਾ ਭੁਗਤਾਨ ਕਰਕੇ ਸੱਟੇਬਾਜ਼ੀ ਨੂੰ ਕਾਨੂੰਨੀ ਕਰਾਰ ਦਿੱਤਾ ਗਿਆ ਹੈ। ਇਨ੍ਹਾਂ ਨੇ ਸੱਟੇਬਾਜ਼ੀ ਲਈ ਇੱਕ ਮੋਬਾਈਲ ਐਪਲੀਕੇਸ਼ਨ bettingassistantibook ਡਾਊਨਲੋਡ ਕੀਤੀ ਹੋਈ ਸੀ।

ਭੁੱਲਰ ਨੇ ਦੱਸਿਆ ਕਿ ਮੂਲ ਰੂਪ ਵਿੱਚ ਉਹ ਕਾਰ ਡੀਲਰ ਰੈਕੇਟ ਦਾ ਮੁਖੀ ਹੈ ਤੇ ਦਿੱਲੀ ਅਧਾਰਿਤ ਵਿਅਕਤੀਆਂ ਨਾਲ ਵੀ ਸਬੰਧ ਰੱਖਦਾ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮਾਂ ਕੋਲੋਂ ਬਰਾਮਦ ਲੈਪਟਾਪਾਂ ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵੇਰਵੇ ਤੋਂ ਵਧੇਰੇ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਰੈਕੇਟ ਵਿੱਚ 15-16 ਲੋਕ ਸ਼ਾਮਲ ਹਨ। ਉਨ੍ਹਾਂ ਬਾਰੇ ਵੀ ਪਤਾ ਲਾਇਆ ਜਾ ਰਿਹਾ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago