Jalandhar News: Lockdown ਦੇ ਦੌਰਾਨ ਵੀ ਜਲੰਧਰ ਦੇ ਵਿੱਚ ਨਹੀਂ ਰੁਕ ਰਹੀ ਰੇਤ ਮਾਈਨਿੰਗ

land-mining-does-not-stop-in-jalandhar-during-lockdown

Jalandhar News: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ ਦਰਿਆ ਵਿਚ ਹੋ ਰਹੀ ਨਾਜਾਇਜ਼ ਰੇਤ ਦੀ ਸਮੱਗਲਿੰਗ ਰੋਕਣ ਲਈ ਅਧਿਕਾਰੀਆਂ ਨੂੰ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ ਪਰ ਫਿਰ ਵੀ ਰੇਤ ਮਾਫੀਆ ਸ਼ਰੇਆਮ ਨਾਜਾਇਜ਼ ਕਾਰੋਬਾਰ ਚਲਾ ਰਿਹਾ ਹੈ। ਇਸ ਦੀ ਮਿਸਾਲ ਜਲੰਧਰ ਦੇ ਅਧੀਨ ਆਉਂਦੇ ਮਹਿਤਪੁਰ ਦੇ ਪਿੰਡਾਂ ਵਿਚ ਦੇਖੀ ਜਾ ਰਹੀ ਹੈ। ਉਕਤ ਇਲਾਕੇ ‘ਚ ਹੋ ਰਹੀ ਸ਼ਰੇਆਮ ਮਾਈਨਿੰਗ ਦੀ ਸ਼ਿਕਾਇਤ ਇਕ ਵਿਅਕਤੀ ਨੇ ਮੁੱਖ ਮੰਤਰੀ ਸਮੇਤ ਹੋਰ ਸੰਬੰਧਤ ਅਧਿਕਾਰੀ ਨੂੰ ਕੀਤੀ, ਜਿਸ ‘ਤੇ ਤੁਰੰਤ ਮਾਈਨਿੰਗ ਵਿਭਾਗ ਅਤੇ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਲਾਕੇ ‘ਚ ਚੱਲ ਰਹੀ ਨਾਜਾਇਜ਼ ਮਾਈਨਿੰਗ ਨੂੰ ਬੰਦ ਕਰਵਾ ਕੇ ਕਈ ਵਾਹਨ ਕਬਜ਼ੇ ਲਏ।

ਇਹ ਵੀ ਪੜ੍ਹੋ: Corona in Jalandhar: ਜਲੰਧਰ ‘ਚ 91 ਸਾਲਾ ਵਿਅਕਤੀ ਦੀ ਮੌਤ, ਪੰਜਾਬ ‘ਚ ਕੁੱਲ ਮ੍ਰਿਤਕਾਂ ਦੀ ਗਿਣਤੀ ਹੋਈ 32

ਜ਼ਿਲਾ ਪ੍ਰਸ਼ਾਸਨ ਵੱਲੋਂ ਕੋਵਿਡ-19 ਦੌਰਾਨ ਪੰਜਾਬ ‘ਚ ਲੱਗੇ ਕਰਫਿਊ ਦੌਰਾਨ ‘ਰੇਤ ਦੀ ਖੇਡ’ ਲਗਾਤਾਰ ਜਾਰੀ ਹੈ। ਜਗ ਬਾਣੀ ਨੂੰ ਜਾਣਕਾਰੀ ਦਿੰਦਿਆਂ ਮੇਜਰ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਪਿੰਡ ਤੰਦਓਰਾ (ਨਕੋਦਰ) ਨੇ ਮੁੱਖ ਮੰਤਰੀ ਪੰਜਾਬ, ਚੀਫ ਸੈਕਟਰੀ ਪੰਜਾਬ, ਡਾਇਰੈਕਟਰ ਮਾਈਨਿੰਗ ਪੰਜਾਬ, ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਜਲੰਧਰ ਅਤੇ ਲੁਧਿਆਣਾ ਸਮੇਤ ਸਬੰਧਤ ਮਾਈਨਿੰਗ ਅਧਿਕਾਰੀਆਂ ਨੂੰ ਕੀਤੀ ਲਿਖਤੀ ਸ਼ਿਕਾਇਤ ‘ਚ ਦੱਸਿਆ ਕਿ ਪਿੰਡ ਵੇਹਰਾ ‘ਚ ਕੁਝ ਵਿਅਕਤੀਆਂ ਵੱਲੋਂ ਸਿਆਸੀ ਆਗੂਆਂ ਦੀ ਸ਼ਹਿ ਅਤੇ ਕੁਝ ਅਫਸਰਾਂ ਦੀ ਮਿਲੀਭੁਗਤ ਨਾਲ ਵੱਡੇ ਪੱਧਰ ‘ਤੇ ਕਰਫਿਊ ‘ਚ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਇਥੇ ਸੈਂਕੜੇ ਟਿੱਪਰ ਅਤੇ ਟਰਾਲੀਆਂ ਵੱਖ-ਵੱਖ ਥਾਵਾਂ ਤੋਂ ਆਉਂਦੇ ਹਨ, ਜਿਸ ਨਾਲ ਲਾਕ ਡਾਊਨ ਦੇ ਨਿਯਮਾਂ ਦੀਆਂ ਧੱਜੀਆਂ ਉੱਡ ਰਹੀਆਂ ਹਨ। ਇਸ ਨਾਲ ਜ਼ਿਲੇ ਵਿਚ ਕੋਰੋਨਾ ਵਾਇਰਸ ਦੀ ਮਾਹਾਮਾਰੀ ਫੈਲਣ ਦਾ ਡਰ ਹੈ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ