ਜਲੰਧਰ

Neetu Shatran Wala News: ਗੁਰਬਾਣੀ ਦੀਆਂ ਪੰਕਤੀਆਂ ਦਾ ਗਲਤ ਉਚਾਰਨ ਕਰਕੇ ਕਸੂਤਾ ਫਸਿਆ ਨੀਟੂ ਸ਼ਟਰਾਂ ਵਾਲਾ, ਸਿੱਖਾਂ ਕੋਲੋਂ ਮੰਗੀ ਮੁਆਫੀ


Neetu Shatran Wala News: ਆਪਣੀਆਂ ਹਰਕਤਾਂ ਕਰਕੇ ਵਿਵਾਦਾਂ ‘ਚ ਰਹਿਣ ਵਾਲੇ ਨੀਟੂ ਸ਼ਟਰਾਂਵਾਲਾ ਵੱਲੋਂ ਇਕ ਇੰਟਰਵਿਊ ਦੌਰਾਨ ਗੁਰਬਾਣੀ ਦੀਆਂ ਪੰਕਤੀਆਂ ਦਾ ਗਲਤ ਉਚਾਰਨ ਕੀਤਾ ਗਿਆ ਸੀ। ਨੀਟੂ ਵੱਲੋਂ ਗੁਰਬਾਣੀ ਦੀਆਂ ਪੰਕਤੀਆਂ ਦਾ ਗਲਤ ਉਚਾਰਨ ਕਰਨ ‘ਤੇ ਨਕੋਦਰ ਦੀ ਸਤਿਕਾਰ ਕਮੇਟੀ ਵੱਲੋਂ ਉਸ ਖ਼ਿਲਾਫ਼ ਥਾਣਾ ਨੰਬਰ-8 ‘ਚ ਸ਼ਿਕਾਇਤ ਦਿੱਤੀ ਗਈ ਹੈ ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਨੀਟੂ ਸ਼ਟਰਾਂਵਾਲਾ ਖੁਦ ਦੀ ਟੀ. ਆਰ. ਪੀ. ਵਧਾਉਣ ਲਈ ਅਕਸਰ ਕੋਈ ਨਾ ਕੋਈ ਵਿਵਾਦਿਤ ਗੱਲ ਕਰਦਾ ਹੈ ਪਰ ਗੁਰਬਾਣੀ ਦੀਆਂ ਪੰਕਤੀਆਂ ਦਾ ਗਲਤ ਉਚਾਰਨ ਕਰਨਾ ਸਹਿਣ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Jalandhar Suicide News: ਜਲੰਧਰ ਦੇ ਗਰੀਨ ਮਾਡਲ ਟਾਊਨ ਵਿੱਚ ਰਹਿੰਦੇ ਨੌਜਵਾਨ ਨੇ ਫੇਸਬੁੱਕ ਤੇ ਲਾਇਵ ਹੋ ਕੇ ਕੀਤੀ ਖ਼ੁਦਕੁਸ਼ੀ

ਜਿਉਂ ਹੀ ਥਾਣਾ-8 ‘ਚ ਸ਼ਿਕਾਇਤ ਆਈ ਤਾਂ ਪੁਲਸ ਨੀਟੂ ਸ਼ਟਰਾਂਵਾਲਾ ਦੇ ਘਰ ਪਹੁੰਚ ਗਈ। ਨੀਟੂ ਨੂੰ ਜਦੋਂ ਉਸ ਖ਼ਿਲਾਫ਼ ਸ਼ਿਕਾਇਤ ਦਰਜ ਹੋਣ ਬਾਰੇ ਪਤਾ ਲੱਗਾ ਤਾਂ ਉਹ ਆਪਣੀ ਮਾਤਾ, ਪਤਨੀ ਅਤੇ ਬੱਚਿਆਂ ਨੂੰ ਲੈ ਕੇ ਆਟੋ ‘ਚ ਬਹਿ ਕੇ ਥਾਣੇ ਪਹੁੰਚ ਗਿਆ। ਸ਼ਿਕਾਇਤ ਦਰਜ ਕਰਵਾਉਣ ਵਾਲਿਆਂ ਨੇ ਨੀਟੂ ਦੀ ਇਸ ਹਰਕਤ ਦੀ ਕਾਫ਼ੀ ਨਿੰਦਾ ਕੀਤੀ। ਨੀਟੂ ਹੱਥ ਜੋੜ ਕੇ ਸ਼ਿਕਾਇਤਕਰਤਾਵਾਂ ਕੋਲੋਂ ਮੁਆਫੀ ਮੰਗਦਾ ਰਿਹਾ ਪਰ ਪਹਿਲਾਂ ਤਾਂ ਉਨ੍ਹਾਂ ਲੋਕਾਂ ਨੇ ਸਖਤ ਐਕਸ਼ਨ ਲੈਣ ਦੀ ਗੱਲ ਕਹੀ।ਨੀਟੂ ਸ਼ਟਰਾਂਵਾਲਾ ਨੇ ਸ਼ਿਕਾਇਤਕਰਤਾਵਾਂ ਨੂੰ ਭਰੋਸਾ ਦਿੱਤਾ ਕਿ ਉਹ ਭਵਿੱਖ ‘ਚ ਅਜਿਹੀ ਗਲਤੀ ਨਹੀਂ ਕਰੇਗਾ।

ਨੀਟੂ ਦੀ ਆਰਥਿਕ ਹਾਲਤ ਨੂੰ ਵੇਖਦੇ ਸ਼ਿਕਾਇਤਕਰਤਾਵਾਂ ਨੇ ਉਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ‘ਚ ਉਸ ਨੇ ਅਜਿਹੀ ਗਲਤੀ ਕੀਤੀ ਤਾਂ ਉਹ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨਗੇ। ਥਾਣਾ ਨੰਬਰ-8 ਦੇ ਇੰਚਾਰਜ ਸੁਖਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ ਪਰ ਨੀਟੂ ਨੇ ਥਾਣੇ ‘ਚ ਹੀ ਸ਼ਿਕਾਇਤਕਰਤਾਵਾਂ ਕੋਲੋਂ ਮੁਆਫੀ ਮੰਗ ਲਈ, ਜਿਸ ‘ਤੇ ਉਨ੍ਹਾਂ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ, ਜਿਸ ਕਾਰਨ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਹੈ।

Jalandhar News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago