Corona in Punjab: ਪੰਜਾਬ ਵਿੱਚ Corona ਦਹਿਸ਼ਤ, ਜਲੰਧਰ ਦੇ ਵਿੱਚ ਇਕ ਹੋਰ ਪੋਜ਼ੀਟਿਵ ਕੇਸ ਆਇਆ ਸਾਹਮਣੇ

one-more-coronavirus-positive-case-in-jalandhar

ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਹੁਣ ਫਿਰ ਜਲੰਧਰ ‘ਚੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪਾਜ਼ੀਟਿਵ ਕੇਸ ਪਾਇਆ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ‘ਚ ਦਾਖਲ ਨਿਜ਼ਾਤਮ ਨਗਰ ਵਾਸੀ ਨੌਜਵਾਨ ਰਵੀ ਛਾਬੜਾ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ ਜ਼ਿਕਰਯੋਗ ਹੈ ਕਿ ਨੌਜਵਾਨ ਦੀ ਮਾਤਾ ਦਾ ਪਹਿਲਾਂ ਹੀ ਕੋਰੋਨਾ ਟੈਸਟ ਪਾਜ਼ੀਟਿਵ ਆ ਚੁੱਕਾ ਹੈ।

ਇਹ ਵੀ ਪੜ੍ਹੋ: Corona in Punjab: ਪੰਜਾਬ ਵਿੱਚ Corona ਨੇ ਫੜ੍ਹੀ ਤੇਜ਼ੀ, ਫਰੀਦਕੋਟ ਵਿੱਚ Corona ਦਾ ਇਕ ਹੋਰ ਮਾਮਲਾ ਆਇਆ ਸਾਹਮਣੇ

ਕੋਰੋਨਾ ਪੀੜਤ ਔਰਤ ਦੇ ਬੇਟੇ ਦਾ ਕੇਸ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਜਲੰਧਰ ‘ਚਕੋਰੋਨਾ ਪੀੜਤਾਂ ਦੀ ਗਿਣਤੀ 7 ਤੱਕ ਪਹੁੰਚੀ ਚੁੱਕੀ ਹੈ। ਪੰਜਾਬ ‘ਚ ਹੁਣ ਤੱਕ 101 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚੋਂ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤਕ ਦੇ ਅੰਕੜਿਆਂ ਮੁਤਾਬਕ ਮੋਹਾਲੀ ‘ਚ ਸਭ ਤੋਂ ਵੱਧ ਕੋਰੋਨਾ ਦੇ 26 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਨਵਾਂਸ਼ਹਿਰ ਦੇ 19, ਹੁਸ਼ਿਆਰਪੁਰ ਦੇ 07, ਜਲੰਧਰ ਦੇ 07, ਲੁਧਿਆਣਾ 06, ਅੰਮ੍ਰਿਤਸਰ ‘ਚ 10, ਪਟਿਆਲਾ, ਫਰੀਦਕੋਟ 2 ਬਰਨਾਲਾ-ਕਪੂਰਥਲਾ ਦਾ 1-1 ਅਤੇ ਮੋਗਾ ਦੇ 4 ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਰੋਪੜ ‘ਚ ਕੋਰੋਨਾ ਦੇ 03, ਮਾਨਸਾ ‘ਚ 05, ਪਠਾਨਕੋਟ ‘ਚ 07, ਫਤਿਹਗੜ੍ਹ ਸਾਹਿਬ ਦੇ 02 ਕੇਸ ਸਾਹਮਣੇ ਆ ਚੁੱਕੇ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ