ਜਲੰਧਰ

Partap Bajwa News: ਕੈਪਟਨ ਜੇਕਰ ਮੇਰੀਆਂ ਚਿੱਠੀਆਂ ਦਾ ਜੁਆਬ ਦਿੰਦੇ ਤਾਂ ਅੱਜ ਇੰਨੀਆਂ ਮੌਤਾਂ ਨਹੀਂ ਸੀ ਹੋਣੀਆਂ: ਪ੍ਰਤਾਪ ਬਾਜਵਾ


Partap Bajwa News: ਪੰਜਾਬ ‘ਚ ਨਕਲੀ ਤੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਸੈਂਕੜੇ ਤੋਂ ਵੱਧ ਮੌਤਾਂ ਦੇ ਮਾਮਲੇ ਸਬੰਧੀ ਐਮ. ਪੀ. ਪ੍ਰਤਾਪ ਸਿੰਘ ਬਾਜਵਾ ਅਤੇ ਐਮ. ਪੀ. ਸ਼ਮਸ਼ੇਰ ਸਿੰਘ ਦੁਲੋਂ ਪੰਜਾਬ ਦੇ ਰਾਜਪਾਲ ਨੂੰ ਮਿਲੇ। ਇਸ ਦੌਰਾਨ ਉਨ੍ਹਾਂ ਨੇ ਰਾਜਪਾਲ ਇਸ ਮਾਮਲੇ ਸਬੰਧੀ ਸੀ. ਬੀ. ਆਈ. ਜਾਂਚ. ਕਰਵਾਉਣ ਦੀ ਮੰਗ ਕੀਤੀ। ਬਾਜਵਾ ਨੇ ਕਿਹਾ ਕਿ ਮੈਂ ਤੇ ਸ਼ਮਸ਼ੇਰ ਸਿੰਘ ਦੁੱਲੋਂ ਪਿਛਲੇ 3 ਸਾਲ ਤੋਂ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਨਾਲ ਜੁੜੇ ਹਰ ਮੁੱਦੇ ਤੇ ਮਸਲੇ ‘ਤੇ ਚਿੱਠੀ ਲਿਖ ਰਹੇ ਹਾਂ ਪਰ ਕੈਪਟਨ ਸਾਬ੍ਹ ਕਹਿੰਦੇ ਹਨ ਕਿ ਉਨ੍ਹਾਂ ਨੂੰ ਕੋਈ ਚਿੱਠੀ ਨਹੀਂ ਮਿਲੀ ਅਤੇ ਜੇ ਮਿਲ ਵੀ ਜਾਂਦੀ ਤਾਂ ਮੈਂ ਜਵਾਬ ਨਾ ਦਿੰਦਾ।

ਇਹ ਵੀ ਪੜ੍ਹੋ: Jalandhar Liquor News: ਸ਼ਾਹਕੋਟ ਪੁਲਿਸ ਨੇ ਸਤਲੁਜ ਦਰਿਆ ਵਿੱਚੋਂ ਬਰਾਮਦ ਕੀਤੀ 3500 ਲੀਟਰ ਲਾਹਣ

ਬਾਜਵਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਸਾਡੀਆਂ ਚਿੱਠੀਆਂ ਦਾ ਜਵਾਬ ਦਿੰਦੇ ਹੁੰਦੇ ਤਾਂ ਅੱਜ ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਕਾਰਨ ਇੰਨੀਆਂ ਮੌਤਾਂ ਨਹੀਂ ਹੋਣੀਆਂ ਸੀ।ਇਸ ਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤਸਰ ‘ਚ ਦੁਸਹਿਰੇ ਮੌਕੇ ਹੋਏ ਟਰੇਨ ਹਾਦਸੇ ਬਾਰੇ ਬੋਲਦਿਆਂ ਕਿਹਾ ਕਿ ਇਸ ਮਾਮਲੇ ‘ਚ ਜਿਹੜੀ ਸਿੱਟ ਬਿਠਾਈ ਗਈ ਸੀ, ਉਹ ਬੇਨਤੀਜਾ ਨਿੱਕਲੀ ਅਤੇ ਇਸੇ ਤਰ੍ਹਾਂ ਬਟਾਲੇ ‘ਚ ਵੀ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਕਾਰਨ ਮਾਰੇ ਗਏ 23 ਲੋਕਾਂ ਦੇ ਮਾਮਲੇ ‘ਚ ਵੀ ਸਿੱਟ ਵਲੋਂ ਕੋਈ ਨਤੀਜਾ ਨਹੀਂ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਅਸੀਂ ਕਾਂਗਰਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਅਸੀਂ ਪੰਜਾਬ ਦੀ ਲੁੱਟ ਨਹੀਂ ਹੋਣ ਦੇਵਾਂਗੇ ਅਤੇ ਅਸੀਂ ਆਪਣੀ ਪਾਰਟੀ ਦੀ ਸਾਖ਼ ਬਚਾਉਣਾ ਚਾਹੁੰਦੇ ਹਾਂ।

ਉਨ੍ਹਾਂ ਦੱਸਿਆ ਕਿ ਅਸੀਂ ਰਾਜਪਾਲ ਨੂੰ ਇਹ ਮੰਗ ਕੀਤੀ ਹੈ ਕਿ ਉਹ ਨਕਲੀ ਸ਼ਰਾਬ ਮਾਮਲੇ ‘ਚ ਸੀ. ਬੀ. ਆਈ. ਦੀ ਜਾਂਚ ਕਰਵਾਉਣ। ਬਾਜਵਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਸਲ ਦੋਸ਼ੀਆਂ ਨੂੰ ਫੜਨਾ ਚਾਹੁੰਦੀ ਹੈ ਤਾਂ ਕਿ ਸੀ. ਬੀ. ਆਈ. ਦੀ ਮਦਦ ਲੈ ਕੇ ਦੋਸ਼ੀਆਂ ਨੂੰ ਫੜ ਸਕਦੀ ਹੈ। ਉਨ੍ਹਾਂ ਕਿਹਾ ਕਿ ਸਤਬੰਰ ‘ਚ ਹੋਣ ਵਾਲੇ ਪਾਰਲੀਮੈਂਟ ਸੈਸ਼ਨ ‘ਚ ਅਸੀਂ ਸੋਨੀਆਂ ਗਾਂਧੀ ਜੀ ਨਾਲ ਵੀ ਮਿਲਾਂਗੇ ਅਤੇ ਉਨ੍ਹਾਂ ਨੂੰ ਹਰ ਉਹ ਹਾਲਾਤਾਂ ਬਾਰੇ ਦੱਸਾਂਗੇ ਜੋ ਪੰਜਾਬ ‘ਚ ਬਣੇ ਹੋਏ ਹਨ ਅਤੇ ਅਸੀਂ ਹੋਮ ਮਿਨੀਸਟਰ ਤੇ ਪ੍ਰਧਾਨ ਮੰਤਰੀ ਨਾਲ ਵੀ ਮੁਲਾਕਾਤ ਕਰਾਂਗੇ।

ਇਹ ਵੀ ਪੜ੍ਹੋ: Jalandhar Road Accident News: ਰੱਖੜੀ ਵਾਲੇ ਦਿਨ ਫ਼ਗਵਾੜਾ-ਗੋਰਾਇਆ ਹਾਈਵੇਅ ਤੇ ਹੋਇਆ ਹਾਦਸਾ, ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ

ਉਨ੍ਹਾਂ ਕਿਹਾ ਕਿ ਇਸ ਵਾਰ ਪਾਰਲੀਮੈਂਟ ‘ਚ ਇਹ ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮੁੱਦਾ ਗੁੰਝੇਗਾ ਅਤੇ ਜਿਹੜੀਆਂ 112 ਜਾਨਾਂ ਨਕਲੀ ਸ਼ਰਾਬ ਕਾਰਨ ਗਈਆਂ ਹਨ, ਉਸ ਲਈ ਜਿਹੜੇ ਵੀ ਲੋਕ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਇਸ ਦੀ ਕੀਮਤ ਅਦਾ ਕਰਨੀ ਪਵੇਗੀ, ਚਾਹੇ ਉਹ ਸ਼ਰਾਬ ਕੱਢਣ ਵਾਲੇ ਹੋਣ, ਪੁਲਸ ਅਫਸਰ ਹੋਣ, ਐਕਸਾਈਜ਼ ਵਿਭਾਗ ਦਾ ਡਿਪਾਰਟਮੈਂਟ ਹੋਵੇ ਜਾਂ ਕੋਈ ਸਿਆਸੀ ਲੋਕ ਹੋਣ, ਜਿਨ੍ਹਾਂ ਚਿਰ ਅਸੀਂ ਇਨ੍ਹਾਂ ਲੋਕਾਂ ਦਾ ਪਰਦਾਫਾਸ਼ ਨਹੀਂ ਕਰਦੇ ਅਸੀਂ ਸ਼ਾਂਤੀ ਨਾਲ ਨਹੀਂ ਬੈਠਾਂਗੇ।

Jalandhar News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago