Referendum 2020 News: ਪੰਜਾਬ ਫਾਊਂਡੇਸ਼ਨ ਦੇ ਸੰਸਥਾਪਕ ਸੁੱਖੀ ਚਾਹਲ ਨੇ ਪੰਨੂ ਦੁਆਰਾ Referendum 2020 ਲਈ ਕੀਤੀ ਜਾ ਰਹੀ ਰਜਿਸਟ੍ਰੇਸ਼ਨ ਨੂੰ ਦੱਸਿਆ ਜਾਅਲੀ

referendum-2020-sukhi-chahal-vs-pannu
Referendum 2020 News: ਅਮਰੀਕਾ ਸਥਿਤ ਪੰਜਾਬ ਫਾਊਂਡੇਸ਼ਨ ਦੇ ਸੰਸਥਾਪਕ ਤੇ ਚੇਅਰਮੈਨ ਸੁੱਖੀ ਚਾਹਲ ਨੇ ਇਕ ਟਵੀਟ ਕਰ ਕੇ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਸਿੱਖਸ ਫਾਰ ਜਸਟਿਸ (ਐਸ. ਐਫ. ਜੇ.) ਵਲੋਂ ਰੈਫਰੈਂਡਮ -2020 ਦੇ ਨਾਮ ‘ਤੇ ਕੀਤੀ ਜਾ ਰਹੀ ਵੋਟਰ ਰਜਿਸਟ੍ਰੇਸ਼ਨ ਦੇ ਡਾਟਾ ਨੂੰ ਜਾਅਲੀ ਕਰਾਰ ਦਿੰਦੇ ਹੋਏ ਕਿਹਾ ਕਿ ਪੰਨੂ ਰੈਫਰੈਂਡਮ-2020 ਦੇ ਲਈ ਵੋਟਰ ਰਜਿਸਟ੍ਰੇਸ਼ਨ ਕਰਨ ‘ਚ ਪੂਰੀ ਤਰ੍ਹਾਂ ਫੇਲ੍ਹ ਹੋਇਆ ਹੈ ਅਤੇ 3 ਦਿਨ ‘ਚ ਸਿਰਫ 890 ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।

ਇਹ ਵੀ ਪੜ੍ਹੋ: Sikhs For Justice: ਭਾਰਤ ਸਰਕਾਰ ਨੇ Referendum 2020 ਦੇ ਰੂਸੀ ਪੋਰਟਲ ਨੂੰ ਕੀਤਾ ਬਲੌਕ, ਸਾਰੀਆਂ ਕੋਸਿਸਾਂ ਤੇ ਫਿਰਿਆ ਪਾਣੀ

ਜ਼ਿਕਰਯੋਗ ਹੈ ਕਿ ਗੁਰਪਤਵੰਤ ਸਿੰਘ ਪੰਨੂ ਦੀ ਇੱਛਾ ਪੰਜਾਬ ਨੂੰ ਦੇਸ਼ ਤੋਂ ਵੱਖ ਕਰਨ ਦੀ ਹੈ ਅਤੇ ਸਿੱਖਸ ਫਾਰ ਜਸਟਿਸ ਨੇ ਰੈਫਰੈਂਡਮ-2020 ਦੇ ਲਈ 4 ਜੁਲਾਈ ਤੋਂ ਪੰਜਾਬ ਸਮੇਤ ਦੇਸ਼-ਵਿਦੇਸ਼ ‘ਚ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਹੈ। ਇਸ ਤੋਂ ਪਹਿਲਾਂ ਪੰਨੂ ਪਿਛਲੇ ਦਿਨੀਂ ਇਕ ਹਾਸੋਹੀਣੇ ਬਿਆਨ ‘ਚ 15 ਅਗਸਤ ਨੂੰ ਲਾਲ ਕਿਲੇ ਤੋਂ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੀ ਧਮਕੀ ਦੇ ਚੁਕਿਆ ਹੈ। ਪੰਨੂ ਨੇ ਇਹ ਬਿਆਨ ਉਸ ਦੇ ਨਾਲ 9 ਲੋਕਾਂ ਨੂੰ ਗ੍ਰਹਿ ਮੰਤਰਾਲੇ ਵਲੋਂ ਅੱਤਵਾਦੀ ਐਲਾਨ ਕੀਤੇ ਜਾਣ ਦੇ ਬਾਅਦ ਦਿੱਤਾ ਸੀ।

ਸੁੱਖੀ ਚਾਹਲ ਨੇ ਕਿਹਾ ਕਿ ਪਤਾ ਲੱਗਾ ਹੈ ਕਿ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ‘ਚ ਜ਼ਿਆਦਾ ਵੋਟਰਾਂ ਨੇ ਦਬਾਵ ‘ਚ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਪੰਨੂ ਦੀ ਚੁੱਪੀ ਇਸ ਗੱਲ ਦੀ ਗਵਾਹੀ ਦਿੰਦੀ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਆਪਣਾ ਚੇਹਰਾ ਲੁਕਾਉਣ ਲਈ ਪੰਨੂ ਵੋਟਰ ਰਜਿਸਟ੍ਰੇਸ਼ਨ ਡਾਟਾ ਨਾਲ ਛੇੜਛਾੜ ਕਰ ਇਸ ਨੂੰ ਕਾਫੀ ਵਧਾ-ਚੜਾ ਕੇ ਪੇਸ਼ ਕਰ ਸਕਦਾ ਹੈ। ਇਸ ਦੇ ਨਾਲ ਇਹ ਵੀ ਸੰਭਾਵਨਾ ਜਤਾਈ ਕਿ ਡਾਟਾ ਨੂੰ ਵਧਾ ਚੜਾ ਕੇ ਦਿਖਾਉਣ ਲਈ ਗੁਰੂ ਘਰਾਂ ਦੇ ਮੈਂਬਰਾਂ ਦੀ ਸੂਚੀ ਨੂੰ ਵੋਟਰ ਸੂਚੀ ਦੇ ਨਾਲ ਜੋੜ ਕੇ ਦਿਖਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਗੁਰਦੁਆਰਾ ਪ੍ਰਬੰਧਨ ਕਮੇਟੀਆਂ ਨੂੰ ਸਿੱਖ ਸੰਗਤ ਦੇ ਡਾਟਾ ਦੀ ਪ੍ਰਾਈਵੇਸੀ ਨੂੰ ਲੈ ਕੇ ਸਾਵਧਾਨ ਰਹਿਣ ਦੀ ਲੋੜ ਹੈ।

NRI News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ