ਜਲੰਧਰ

ਜਲੰਧਰ : ਸਕੂਲ ਮਾਸਟਰ ਤੋਂ ਪ੍ਰੇਸ਼ਾਨ ਹੋਕੇ 10ਵੀਂ ਜਮਾਤ ਦੀ ਲੜਕੀ ਨੇ ਲਿਆ ਫਾਹਾ

ਜਲੰਧਰ ਸ਼ਹਿਰ ਦੇ ਨਿੱਜੀ ਸਕੂਲ ਵਿੱਚ ਪੜ੍ਹਨ ਵਾਲੀ 10ਵੀਂ ਜਮਾਤ ਦੀ ਵਿਦਿਆਰਥਣ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਤਿੰਨ ਪੇਜਾਂ ਦਾ ਸੁਸਾਈਡ ਨੋਟ ਵੀ ਲਿਖਿਆ ਹੈ ਜਿਸ ਮੁਤਾਬਕ ਉਹ ਸਕੂਲ ਵਿੱਚ ਇੱਕ ਅਧਿਆਪਕ ਤੋਂ ਕਾਫੀ ਪ੍ਰੇਸ਼ਾਨ ਸੀ। ਇਸੇ ਕਰਕੇ ਉਸ ਨੇ ਆਪਮੀ ਜੀਵਨ ਲੀਲਾ ਸਮਾਪਤ ਕਰ ਲਈ। ਲੜਕੀ ਦੇ ਮਾਪੇ ਅਧਿਆਪਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।

ਲੜਕੀ ਨੇ ਆਪਣੇ ਨੋਟ ਵਿੱਚ ਲਿਖਿਆ ਹੈ ਕਿ ਸਕੂਲ ਵਿੱਚ ਅਧਿਆਪਕ ਦੇ ਰਵੱਈਏ ਤੋਂ ਉਹ ਕਾਫੀ ਪ੍ਰੇਸ਼ਾਨ ਰਹਿੰਦੀ ਸੀ। ਅਧਿਆਪਕ ਉਸ ਨੂੰ ਬਾਕੀ ਬੱਚਿਆਂ ਸਾਹਮਣੇ ਕਾਫੀ ਡਾਂਟਦਾ ਸੀ। ਹਮੇਸ਼ਾ ਉਸ ਨੂੰ ਕੁਝ ਨਾ ਕੁਝ ਬੋਲਦਾ ਹੀ ਰਹਿੰਦਾ ਸੀ। ਇੱਥੋਂ ਤਕ ਕਿ ਜਮਾਤ ਦੇ ਸਾਰੇ ਬੱਚਿਆਂ ਨੂੰ ਡਰਾ ਕੇ ਰੱਖਦਾ ਸੀ। ਉਸ ਨੇ ਇਲਜ਼ਾਮ ਲਾਇਆ ਕਿ ਅਧਿਆਪਕ ਕਿਸੇ ਹੋਰ ਦਾ ਗੁੱਸਾ ਵੀ ਉਸ ਉੱਤੇ ਕੱਢ ਦਿੰਦਾ ਸੀ।

ਲੜਕੀ ਨੇ ਲਿਖਿਆ ਕਿ ਅਧਿਆਪਕ ਦੇ ਡਰ ਕਰਕੇ ਉਹ ਕਦੀ-ਕਦੀ ਸਕੂਲ ਨਹੀਂ ਜਾਂਦੀ ਸੀ। ਉਸ ਦੇ ਡਰ ਕਰਕੇ ਉਸ ਦਾ ਪੜ੍ਹਾਈ ਵਿੱਚ ਮਨ ਨਹੀਂ ਲੱਗਦਾ ਸੀ। ਉਸ ਨੇ ਲਿਖਿਆ ਕਿ ਅਧਿਆਪਕ ਬਾਰੇ ਗੱਲਾਂ ਸੋਚ-ਸੋਚ ਕੇ ਉਸ ਦਾ ਦਿਲ ਘਬਰਾਉਣ ਲੱਗ ਜਾਂਦਾ ਸੀ। ਉਸ ਅਧਿਆਪਕ ਦੀ ਕਲਾਸ ਵਿੱਚ ਜੇ ਕੋਈ ਕਿਸੇ ਕੋਲੋਂ ਕੁਝ ਮੰਗ ਵੀ ਲੈਂਦਾ ਸੀ ਤਾਂ ਅਧਿਆਪਕ ਉਸ ਬੱਚੇ ਦੇ ਮੂੰਹ ’ਤੇ ਆਪਣਾ ਪੰਜਾ ਛਾਪ ਦਿੰਦਾ ਸੀ।

ਘਟਨਾ ਬਾਅਦ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago