Jalandhar Liquor News: ਸ਼ਾਹਕੋਟ ਪੁਲਿਸ ਨੇ ਸਤਲੁਜ ਦਰਿਆ ਵਿੱਚੋਂ ਬਰਾਮਦ ਕੀਤੀ 3500 ਲੀਟਰ ਲਾਹਣ

shahkot-police-recovered-3500-liters-liquor-from-the-sutlej-river

Jalandhar Liquor News: ਅੱਜ ਸ਼ਾਹਕੋਟ ਪੁਲਸ ਨੇ ਡੀ. ਐੱਸ. ਪੀ. ਵਰਿੰਦਰਪਾਲ ਸਿੰਘ ਦੀ ਅਗਵਾਈ ’ਚ ਪਿੰਡ ਬਾਊਪੁਰ ਨੇੜਿਓਂ ਸਤਲੁਜ ਦਰਿਆ ਤੋਂ 3500 ਲੀਟਰ ਲਾਹਣ ਬਰਾਮਦ ਕਰ ਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਤੋਂ ਇਲਾਵਾ 9 ਬੌਤਲਾਂ ਨਜਾਇਜ ਸ਼ਰਾਬ ਵੀ ਬਰਾਮਦ ਹੋਈ ਹੈ।ਸਥਾਨਕ ਮਾਡਲ ਪੁਲਸ ਥਾਣੇ ਦੇ ਮੁਖੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪਿੰਡ ਬਾਊਪੁਰ ਨੇੜੇ ਸਤਲੁਜ ਦਰਿਆ ‘ਚੋਂ ਸ਼ਾਹਕੋਟ ਦੇ ਡੀ. ਐੱਸ. ਪੀ. ਵਰਿੰਦਰਪਾਲ ਸਿੰਘ ਦੀ ਅਗਵਾਈ ’ਚ ਸਮੇਤ ਪੁਲਸ ਪਾਰਟੀ ਅਤੇ ਐਕਸਾਈਜ਼ ਵਿਭਾਗ ਦੀ ਟੀਮ ਨੇ ਛਾਪੇਮਾਰੀ ਦੌਰਾਨ 5 ਤਰਪਾਲਾਂ ’ਚੋਂ 3500 ਲੀਟਰ ਲਾਹਣ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: Jalandhar Road Accident News: ਰੱਖੜੀ ਵਾਲੇ ਦਿਨ ਫ਼ਗਵਾੜਾ-ਗੋਰਾਇਆ ਹਾਈਵੇਅ ਤੇ ਹੋਇਆ ਹਾਦਸਾ, ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ

ਉਨ੍ਹਾਂ ਕਿਹਾ ਕਿ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।ਉਨ੍ਹਾਂ ਹੋਰ ਦੱਸਿਆ ਕਿ ਪੁਲਿਸ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਏ. ਐੱਸ. ਆਈ. ਸਤਪਾਲ ਸਿੰਘ ਨੇ ਸਮੇਤ ਪੁਲਸ ਪਾਰਟੀ ਪਿੰਡ ਸਾਦਕਪੁਰ ਤੋਂ ਗੁਰਮੇਜ ਸਿੰਘ ਉਰਫ ਕਮਾਂਡੋ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਭੁੱਲਰ ਪਾਸੋਂ ਇਕ ਪਲਾਸਟਿਕ ਦੀ ਕੇਨੀਂ ’ਚੋਂ 9 ਬੌਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ।

Jalandhar News in Punjabi  ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ