ਜਲੰਧਰ

Jalandhar Breaking News: ਜਲੰਧਰ ਦੀ ਬਹਾਦਰ ਲੜਕੀ ਕੁਸਮ ਦੀ ਇਸ ਕੰਮ ਕਰਕੇ ਹੋ ਰਹੀ ਚਾਰੇ ਪਾਸੇ ਚਰਚਾ

Jalandhar Breaking News:  ਜਲੰਧਰ ਦੇ ਦੀਨਦਿਆਲ ਉਪਾਧਿਆਏ ਨਗਰ ‘ਚ ਲੁਟੇਰਿਆਂ ਨਾਲ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲੋਹਾ ਲੈਣ ਵਾਲੀ 15 ਸਾਲਾ ਬਹਾਦਰ ਲੜਕੀ ਦੇ ਚਰਚੇ ਸ਼ਹਿਰ ‘ਚ ਹੀ ਨਹੀਂ ਸਗੋਂ ਸੋਸ਼ਲ ਮੀਡੀਆ ‘ਤੇ ਵੀ ਹਨ। ਦੇਸ਼ ਭਰ ‘ਚ ਇਹ ਵੀਡੀਓ ਝਾਂਸੀ ਦੀ ਰਾਣੀ, ਸ਼ਕਤੀ ਅਤੇ ਨਾਰੀ ਦੀ ਸ਼ਕਤੀ ਨਾਂ ‘ਤੇ ਵਾਇਰਲ ਹੋ ਰਹੀ ਹੈ ਅਤੇ ਉਸ ਦੇ ਹੌਂਸਲੇ ਦੀ ਜੰਮ ਕੇ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਇਸ ਸਮੇਂ ਕੁਸੁਮ ਸੋਸ਼ਲ ਮੀਡੀਆ ‘ਤੇ ਸੁਪਰ-ਸਟਾਰ ਬਣ ਚੁੱਕੀ ਹੈ।

ਇਹ ਵੀ ਪੜ੍ਹੋ: Hemkunt Sahib Yatra 2020: ਹੇਮਕੁੰਟ ਸਾਹਿਬ ਦੀ ਯਾਤਰਾ ਹੋਵੇਗੀ 4 ਸਤੰਬਰ ਤੋਂ ਸ਼ੁਰੂ, ਕੋਵਿਡ-19 ਕਰਕੇ ਇਹਨਾਂ ਖ਼ਾਸ ਗੱਲਾਂ ਦਾ ਰੱਖਣਾ ਪਵੇਗਾ ਧਿਆਨ

ਦੂਜੇ ਪਾਸੇ ਰਾਜਨੀਤਕ ਅਤੇ ਸਮਾਜਿਕ ਸੰਸਥਾਵਾਂ ਨਾਲ ਜੁੜੀਆਂ ਸ਼ਖਸੀਅਤਾਂ ਕੁਸੁਮ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚ ਰਹੀਆਂ ਹਨ ਅਤੇ ਉਸ ਦੀ ਬਹਾਦਰੀ ਨੂੰ ਸੈਲਿਊਟ ਕਰ ਰਹੀਆਂ ਹਨ। ਇਸ ਕੇਸ ‘ਚ ਫਰਾਰ ਲੁਟੇਰੇ ਵਿਨੋਦ ਨਿਵਾਸੀ ਰੇਲਵੇ ਕਾਲੋਨੀ ਦੀ ਭਾਲ ‘ਚ ਪੁਲਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਫਰਾਰ ਦੋਸ਼ੀ ਨੂੰ ਕਾਬੂ ਕਰਨ ਲਈ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਟੀਮਾਂ ਬਣਾਈਆਂ ਹਨ। ਕੁਸੁਮ ਵੱਲੋਂ ਕਾਬੂ ਕੀਤਾ ਦੋਸ਼ੀ ਤਿੰਨ ਦਿਨਾਂ ਦੇ ਰਿਮਾਂਡ ‘ਤੇ ਹੈ।

ਇਹ ਵੀ ਪੜ੍ਹੋ: Ganpati Visarjan in NawanShahr: ਨਵਾਂਸ਼ਹਿਰ ਵਿੱਚ ਗਣਪਤੀ ਵਿਸਰਜਨ ਦੌਰਾਨ ਹੋਈ ਇਕ ਨੌਜਵਾਨ ਦੀ ਮੌਤ

ਪੁਲਸ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ ਕਿ ਸ਼ਹਿਰ ‘ਚ ਉਨ੍ਹਾਂ ਕਿਹੜੀਆਂ-ਕਿਹੜੀਆਂ ਵਾਰਦਾਤਾਂ ਕੀਤੀਆਂ ਹਨ। ਦੋਸ਼ੀਆਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਵਾਰਦਾਤਾਂ ਹੱਲ ਹੋਣ ਦੀ ਆਸ ਹੈ। ਇਸ ਤੋਂ ਇਲਾਵਾ ਕੁਸੁਮ ਦੀ ਹਾਲਤ ‘ਚ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਹੈ। ਜ਼ਿਕਰਯੋਗ ਹੈ ਕਿ ਟਿਊਸ਼ਨ ਪੜ੍ਹਨ ਜਾ ਰਹੀ 15 ਸਾਲਾ ਕੁਸੁਮ ਕੋਲੋਂ ਮੋਟਰਸਾਈਕਲ ਸਵਾਰ 2 ਲੁਟੇਰਿਆਂ ਨੇ ਉਸ ਦਾ ਮੋਬਾਇਲ ਲੁੱਟ ਲਿਆ ਸੀ। ਅਜਿਹੇ ‘ਚ ਕੁਸੁਮ ਨੇ ਮੋਟਰਸਾਈਕਲ ਪਿੱਛੇ ਬੈਠੇ ਲੁਟੇਰੇ ਨੂੰ ਫੜ ਲਿਆ, ਉਸ ਨੂੰ ਜਾਣ ਨਹੀਂ ਦਿੱਤਾ।

ਲੁਟੇਰੇ ਨੇ ਖੁਦ ਨੂੰ ਬਚਾਉਣ ਦੇ ਕਾਫ਼ੀ ਯਤਨ ਕੀਤੇ ਪਰ ਬਹਾਦਰ ਕੁਸੁਮ ਨੇ ਉਸ ਦਾ ਪਿੱਛਾ ਨਹੀਂ ਛੱਡਿਆ ਅਤੇ ਉਸ ਨੂੰ ਫੜੀ ਰੱਖਿਆ। ਲੁਟੇਰੇ ਨੇ ਆਪਣਾ ਬਚਾਅ ਕਰਦਿਆਂ ਕੁਸੁਮ ‘ਤੇ ਤੇਜ਼ਧਾਰ ਦਾਤਰ ਨਾਲ ਹਮਲਾ ਕਰਕੇ ਉਸ ਦਾ ਗੁੱਟ ਵੱਢ ਦਿੱਤਾ ਪਰ ਬਹਾਦਰ ਕੁਸੁਮ ਦਾ ਹੌਂਸਲਾ ਫਿਰ ਵੀ ਨਾ ਡਗਮਗਾਇਆ ਅਤੇ ਰੌਲਾ ਪਾ ਕੇ ਲੋਕਾਂ ਨੂੰ ਇਕੱਠਾ ਕਰ ਲਿਆ। ਜਦੋਂ ਤੱਕ ਲੋਕ ਇਕੱਠੇ ਹੋ ਕੇ ਲੁਟੇਰੇ ਨੂੰ ਫੜਦੇ, ਉਸ ਨੇ ਉਸ ਨੂੰ ਨਹੀਂ ਛੱਡਿਆ। ਦੂਜਾ ਲੁਟੇਰਾ ਮੌਕੇ ਤੋਂ ਫਰਾਰ ਹੋ ਗਿਆ ਸੀ। ਕਾਬੂ ਲੁਟੇਰੇ ਦੀ ਪਛਾਣ ਅਵਿਨਾਸ਼ ਕੁਮਾਰ ਨਿਵਾਸੀ ਬਸਤੀ ਦਾਨਿਸ਼ਮੰਦਾਂ ਵਜੋਂ ਹੋਈ ਸੀ, ਜਿਸ ‘ਤੇ 7 ਕੇਸ ਦਰਜ ਸਨ ਅਤੇ ਉਹ ਪੈਰੋਲ ‘ਤੇ ਆਇਆ ਹੋਇਆ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago