Corona in Jalandhar: ਜਲੰਧਰ ਵਿੱਚ Corona ਦੇ 3 ਮਰੀਜ਼ਾਂ ਨੇ ਦਿੱਤੀ Corona ਨੂੰ ਮਾਤ

 three-positive-patients-won-over-corona-in-jalandhar

Corona in Jalandhar: ਜ਼ਿਲ੍ਹੇ ਦੇ Corona ਦੇ ਤਿੰਨ ਹੋਰ ਪੌਜ਼ੇਟਿਵ (corona positive) ਮਰੀਜ਼ਾਂ ਨੇ ਡਾਕਟਰਾਂ ਦੀ ਮਦਦ ਨਾਲ ਅੱਜ Corona ਖ਼ਿਲਾਫ਼ ਜੰਗ ਜਿੱਤ ਲਈ। ਇਨ੍ਹਾਂ ਤਿੰਨਾਂ ਮਰੀਜ਼ਾਂ ਨੂੰ ਅੱਜ ਇਲਾਜ ਤੋਂ ਬਾਅਦ ਠੀਕ ਹੋਣ ‘ਤੇ ਸਿਵਲ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਦੇ ਨਾਲ ਹੀ ਹੁਣ COVID-19 (covid-19) ‘ਤੇ ਜਿੱਤ ਹਾਸਲ ਕਰਨ ਵਾਲਿਆਂ ਦੀ ਗਿਣਤੀ 10 ਹੋ ਗਈ ਹੈ।

ਇਹ ਵੀ ਪੜ੍ਹੋ: Corona in Jalandhar: ਜਲੰਧਰ ਵਿੱਚ Corona ਨੇ ਢਾਹਿਆ ਆਪਣਾ ਕਹਿਰ, ਇਕ ਨਵਾਂ Corona Positive ਕੇਸ ਆਇਆ ਸਾਹਮਣੇ

ਇੱਥੇ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕਸ਼ਮੀਰੀ ਲਾਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਲਾਜ ਕੀਤਾ ਗਿਆ। ਉਨ੍ਹਾਂ ਦੇ ਸੈਂਪਲ ਦੋ ਵਾਰ ਜਾਂਚ ਲਈ ਭੇਜੇ ਗਏ ਅਤੇ ਦੋਵੇਂ ਵਾਰ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਅੱਜ ਛੁੱਟੀ ਦੇ ਦਿੱਤੀ ਗਈ। ਡਾ. ਕਸ਼ਮੀਰੀ ਲਾਲ ਨੇ ਕਿਹਾ ਕਿ ਸਿਵਲ ਹਸਪਤਾਲ ‘ਚ ਤਾਇਨਾਤ ਡਾਕਟਰਾਂ, ਨਰਸਾਂ, ਹੈਲਥ ਵਰਕਰਾਂ ਤੇ ਸਫਾਈ ਮੁਲਾਜ਼ਮਾਂ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਇਲਾਜ ‘ਚ ਕੋਈ ਕਮੀ ਨਹੀਂ ਛੱਡੀ ਜਾ ਰਹੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਬੁਲੰਦ ਹੌਸਲੇ ਅਤੇ ਡਾਕਟਰੀ ਅਮਲੇ ਦੀ ਮਿਹਨਤ ਸਦਕਾ ਛੇਤੀ ਹੀ ਸਾਰੇ ਮਰੀਜ਼ ਠੀਕ ਹੋ ਕੇ ਘਰਾਂ ਨੂੰ ਚਲੇ ਜਾਣਗੇ। ਹਸਪਤਾਲ ‘ਚੋਂ ਛੁੱਟੀ ਮਿਲਣ ਤੋਂ ਬਾਅਦ ਠੀਕ ਹੋਏ ਮਰੀਜ਼ਾਂ ਨੇ ਪੈਰਾ ਮੈਡੀਕਲ ਅਮਲੇ ਦਾ ਇਲਾਜ ਦੌਰਾਨ ਬਹੁਤ ਚੰਗੀ ਤਰਾਂ ਖਿਆਲ ਰੱਖਣ ਲਈ ਧੰਨਵਾਦ ਕੀਤਾ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ