ਜਲੰਧਰ ਵਿਚ ਇੱਕ ਨੌਜਵਾਨ ਨੇ ਲਾਈਵ ਹੋ ਕੇ ਕੀਤੀ ਖ਼ੁਦਕੁਸ਼ੀ, ਪਰਿਵਾਰ ਤੇ ਲਾਏ ਇਲਜ਼ਾਮ

Sukhvinder Singh

ਖ਼ਬਰ ਜਲੰਧਰ ਦੇ ਗੁਰਬਚਨ ਸਿੰਘ ਨਗਰ ਦੀ ਹੈ। ਜਿੱਥੇ ਇਕ ਨੌਜਵਾਨ ਨੇ ਫੇਸਬੁੱਕ ਤੇ ਲਾਈਵ ਹੋ ਕੇ ਜ਼ਹਿਰੀਲੀ ਵਸਤੂ ਦੀ ਵਰਤੋਂ ਕਰਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਆਪਣੇ ਪਰਿਵਾਰ ਤੋਂ ਦੁਖੀ ਹੋ ਕੇ ਇਹ ਕਦਮ ਚੁੱਕਿਆ ਹੈ। ਮਿਰਤਕ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਵੇਰਕਾ ਮਿਲਕ ਪਲਾਂਟ ਦੇ ਗੁਰਬਚਨ ਸਿੰਘ ਨਗਰ ਵਿੱਚ ਰਹਿਣ ਵਾਲਾ ਸੀ।

ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਵਿਆਹ ਦੋ ਸਾਲ ਪਹਿਲਾਂ ਮਨਰੀਤ ਕੌਰ ਨਾਂ ਦੀ ਲੜਕੀ ਨਾਲ ਹੋਇਆ ਸੀ। ਮਿਰਤਕ ਸੁਖਵਿੰਦਰ ਸਿੰਘ ਆਪਣੇ ਪਿੱਛੇ ਆਪਣੀ ਬੇਟੀ ਅਤੇ ਪਤਨੀ ਮਨਪ੍ਰੀਤ ਕੌਰ ਨੂੰ ਛੱਡ ਗਿਆ ਹੈ। ਸੁਖਵਿੰਦਰ ਦੀ ਭੈਣ ਅਤੇ ਉਸਦਾ ਜੀਜਾ ਪਿਛਲੇ 8 ਸਾਲਾਂ ਤੋਂ ਉਹਨਾਂ ਦੇ ਘਰ ਰਹਿ ਰਹੇ ਸਨ, ਜਿਸ ਕਾਰਨ ਉਹਨਾਂ ਦੇ ਘਰ ਵਿੱਚ ਹਰ ਰੋਜ਼ ਲੜਾਈ ਹੁੰਦੀ ਰਹਿੰਦੀ ਸੀ। ਸੁਖਵਿੰਦਰ ਸਿੰਘ ਦਾ ਪਿਤਾ ਸਵਰਣ ਸਿੰਘ ਆਪਣੇ ਪੁੱਤ ਅਤੇ ਆਪਣੀ ਨੂੰਹ ਨੂੰ ਘਰੋਂ ਕੱਢਣਾ ਚਾਹੁੰਦਾ ਸੀ।

ਇਹ ਵੀ ਪੜ੍ਹੋ: ਬਠਿੰਡਾ ਵਿੱਚ ਇੱਕ ਹੋਰ ਨੌਜਵਾਨ ਚੜ੍ਹਿਆ ਨਸ਼ਿਆਂ ਦੀ ਭੇਂਟ

ਖ਼ੁਦਕੁਸ਼ੀ ਕਰਨ ਤੋਂ ਪਹਿਲਾ ਮਿਰਤਕ ਸੁਖਵਿੰਦਰ ਸਿੰਘ ਨੇ ਲਾਈਵ ਹੋ ਕੇ ਇਹ ਸਭ ਕੁੱਝ ਦਸਿਆ ਕਿ ਉਸ ਦੇ ਪਿਤਾ, ਭੈਣ ਅਤੇ ਜੀਜਾ ਨੇ ਉਹਨਾਂ ਨੂੰ ਬਹੁਤ ਦੁਖੀ ਕੀਤਾ ਹੋਇਆ ਹੈ। ਕਈ ਵਾਰ ਇਹਨਾਂ ਸਾਰਿਆਂ ਵਲੋਂ ਮੇਰੀ ਅਤੇ ਮੇਰੀ ਪਤਨੀ ਮਨਪ੍ਰੀਤ ਕੌਰ ਦੀ ਕੁੱਟਮਾਰ ਕੀਤੀ ਜਾਂਦੀ ਹੈ। ਮਿਰਤਕ ਨੇ ਦੱਸਿਆ ਕਿ ਮੇਰੀ ਮੌਤ ਦਾ ਜਿੰਮੇਵਾਰ ਉਸਦੇ ਪਿਤਾ, ਭੈਣ ਅਤੇ ਜੀਜਾ ਹੈ, ਮੇਰੀ ਪਤਨੀ ਤੇ ਕੋਈ ਕਾਰਵਾਈ ਨਾ ਕੀਤੀ ਜਾਵੇ, ਨਾਹੀਮੇਰੇ ਕਿਸੇ ਵੀ ਦੋਸਤ ਨੂੰ ਤੰਗ ਕੀਤਾ ਜਾਵੇ।

ਜਾਂਚ ਅਧਿਕਾਰੀ ਜਗਦੀਸ਼ ਕੁਮਾਰ ਨੇ ਦੱਸਿਆ ਹੈ ਕਿ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਹਨਾਂ ਦਾ ਕਹਿਣਾ ਹੈ ਕਿ ਵੀਡੀਓ ਦੇ ਆਧਾਰ ਤੇ ਪਰਿਵਾਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।