ਅੱਜ ਅਦਾਲਤ ‘ਚ ਪੇਸ਼ ਹੋਣਗੇ ਜੱਸੀ ਕਤਲ ਕਾਂਡ ਦੇ ਮੁਲਜ਼ਮ ਮਾਂ ਤੇ ਮਾਮੇ

jassi sidhu murder case

ਬਹੁਚਰਚਿਤ ਜੱਸੀ ਕਤਲ ਕਾਂਡ ਦੇ ਮੁਲਜ਼ਮ ਮਾਂ ਮਲਕੀਤ ਕੌਰ ਤੇ ਮਾਮਾ ਸੁਰਜੀਤ ਸਿੰਘ ਬਦੇਸ਼ਾ ਨੂੰ ਅੱਜ ਮਾਲੇਰਕੋਟਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੋਵੇਂ ਮੁਲਜ਼ਮਾਂ ਨੂੰ ਬੀਤੇ ਕੱਲ੍ਹ ਕੈਨੇਡਾ ਤੋਂ ਭਾਰਤ ਲਿਆਂਦਾ ਗਿਆ ਸੀ ਤੇ ਦਿੱਲੀ ਦੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਟ੍ਰਾਂਜ਼ਿਟ ਰਿਮਾਂਡ ‘ਤੇ ਦੋਵਾਂ ਮੁਲਜ਼ਮਾਂ ਦੀ ਸਪੁਰਦਗੀ ਕਰ ਦਿੱਤੀ ਸੀ।

ਜਸਵਿੰਦਰ ਸਿੱਧੂ ਕੈਨੇਡਾ ਦੀ ਨਾਗਰਿਕ ਸੀ ਤੇ ਤਕਰੀਬਨ 20 ਸਾਲ ਪਹਿਲਾਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਕਾਉਂਕੇ ਖੋਸਾ ਦੇ ਰਹਿਣ ਵਾਲੇ ਆਟੋ ਚਾਲਕ ਸੁਖਵਿੰਦਰ ਸਿੰਘ ਉਰਫ਼ ਮਿੱਠੂ ਨੂੰ ਆਪਣਾ ਦਿਲ ਦੇ ਬੈਠੀ ਸੀ। ਦੋਵਾਂ ਨੇ ਮਈ 2000 ਵਿੱਚ ਆਪਣੇ ਮਾਪਿਆਂ ਦੀ ਮਰਜ਼ੀ ਨਾਲ ਵਿਆਹ ਕਰਵਾ ਲਿਆ ਸੀ।

ਦੋਵਾਂ ਵਿੱਚ ਵੱਡਾ ਆਰਥਕ ਪਾੜਾ ਹੋਣ ਕਾਰਨ ਪਰਿਵਾਰ ਵਾਲੇ ਇਸ ਰਿਸ਼ਤੇ ਦੇ ਖਿਲਾਫ਼ ਸਨ। ਅੱਠ ਜੂਨ 2000 ਨੂੰ ਮਿੱਠੂ ਦੇ ਨਾਨਕੇ ਪਿੰਡ ਨਾਰੀਕੇ ਵਿੱਚ ਜੋੜੇ ‘ਤੇ ਜਾਨਲੇਵਾ ਹਮਲਾ ਹੋਇਆ ਤੇ 25 ਸਾਲਾ ਜਸਵਿੰਦਰ ਸਿੱਧੂ ਦੀ ਗਲ਼ ਵੱਢੀ ਲਾਸ਼ ਬਰਾਮਦ ਹੋਈ ਸੀ।

ਪੁਲਿਸ ਮੁਤਬਾਕ ਜੱਸੀ ਦੀ ਮਾਂ ਤੇ ਮਾਮੇ ਨੇ ਆਪਣੀ ਧੀ ਤੇ ਉਸ ਦੇ ਪਤੀ ਨੂੰ ਝੂਠੀ ਅਣਖ ਖਾਤਰ ਕਤਲ ਕਰਨ ਲਈ ਸੁਪਾਰੀ ਦਿੱਤੀ ਗਈ ਸੀ, ਪਰ ਮਿੱਠੂ ਬਚ ਗਿਆ ਸੀ। ਹੁਣ ਇਸੇ ਅਣਖ ਖਾਤਰ ਕਤਲ ਦੇ ਮਾਮਲੇ ਵਿੱਚ ਜੱਸੀ ਦੀ ਮਾਂ ਮਲਕੀਤ ਕੌਰ (65) ਤੇ ਉਸ ਦੇ ਮਾਮੇ ਸੁਖਵਿੰਦਰ ਸਿੰਘ (70) ਨੂੰ ਪੰਜਾਬ ਲਿਆਂਦਾ ਗਿਆ ਤੇ ਮਾਮਲੇ ਦੀ ਪਹਿਲੀ ਤਾਰੀਖ਼ ਮਲੇਰਕੋਟਲਾ ਅਦਾਲਤ ਵਿੱਚ ਅੱਜ ਕੀਤੀ ਜਾਣੀ ਹੈ।

Source:AbpSanjha