ਪੰਜਾਬ

ਟਕਸਾਲੀਆਂ ਨੇ ਬੀਬੀ ਖਾਲੜਾ ਦੇ ਹੱਕ ਵਿੱਚ ਜਨਰਲ ਜੇਜੇ ਸਿੰਘ ਦੀ ਟਿਕਟ ਵਾਪਸ ਲੈਣ ਦਾ ਕੀਤਾ ਵੱਡਾ ਫੈਸਲਾ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਆਪਣੇ ਉਮੀਦਵਾਰ ਜਨਰਲ ਜੇਜੇ ਸਿੰਘ ਦੀ ਟਿਕਟ ਵਾਪਸ ਲੈ ਲਈ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਪਹਿਲਾਂ ਹੀ ਸੰਕੇਤ ਦੇ ਦਿੱਤੇ ਸੀ ਕਿ ਉਹ ਖਡੂਰ ਸਾਹਿਬ ਸੀਟ ਤੋਂ ਪੰਜਾਬ ਜਮਹੂਰੀ ਗਠਜੋੜ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਦੇਣਗੇ ਤੇ ਆਪਣਾ ਉਮੀਦਵਾਰ ਜਨਰਲ (ਸੇਵਾ ਮੁਕਤ) ਜੇਜੇ ਸਿੰਘ ਵਾਪਸ ਲੈ ਸਕਦੇ ਹਨ।

ਹਾਲਾਂ ਕਿ ਜੇਜੇ ਸਿੰਘ ਨੇ ਕਈ ਵਾਰ ਕਿਹਾ ਸੀ ਕਿ ਉਨ੍ਹਾਂ ਨੂੰ ਪੰਜਾਬ ਏਕਤਾ ਪਾਰਟੀ ਪ੍ਰਧਾਨ ਖਹਿਰਾ ਦਾ ਸੁਝਾਅ ਸਵੀਕਾਰ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਸੀ ਜਦਕਿ ਬੀਬੀ ਖਾਲੜਾ ਦੀ ਉਮੀਦਵਾਰੀ ਦਾ ਐਲਾਨ ਦੋ ਦਿਨਾਂ ਬਾਅਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੀਬੀ ਖਾਲੜਾ ਵਾਂਗ ਉਹ ਵੀ ਇੱਕ ਪੰਥਕ ਚਿਹਰਾ ਹਨ ਇਸ ਲਈ ਆਪਣਾ ਨਾਂ ਵਾਪਸ ਨਹੀਂ ਲੈਣਗੇ। ਪਰ ਅੱਜ ਮੁਹਾਲੀ ਵਿੱਚ ਹੋਈ ਮੀਟਿੰਗ ਦੌਰਾਨ ਆਖ਼ਰੀ ਫੈਸਲਾ ਲਿਆ ਗਿਆ ਕਿ ਉਹ ਜਨਰਲ ਜੇਜੇ ਸਿੰਘ ਦਾ ਨਾਂ ਵਾਪਸ ਲੈਣਗੇ।

ਇਹ ਵੀ ਪੜ੍ਹੋ : ਚੰਡੀਗੜ੍ਹ ਸੀਟ ਤੋਂ ਟਿਕਟ ਨਾ ਮਿਲਣ ਮਗਰੋਂ ਨਵਜੋਤ ਕੌਰ ਨੂੰ ਸੁਖਪਾਲ ਖਹਿਰਾ ਵਲੋਂ ਵੱਡੀ ਪੇਸ਼ਕਸ਼

ਯਾਦ ਰਹੇ ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਆਪਣਾ ਉਮੀਦਵਾਰ ਵਾਪਸ ਲੈਣ ਦੀ ਅਪੀਲ ਕੀਤੀ ਸੀ। ਇਸੇ ਤਰ੍ਹਾਂ ਗੱਠਜੋੜ ਦੀਆਂ ਕੋਸ਼ਿਸ਼ਾਂ ਵਿੱਚ ਜੁਟੇ ਐਡਵੋਕੇਟ ਐਚਐਸ ਫੂਲਕਾ ਨੇ ਵੀ ਦੂਜੀਆਂ ਧਿਰਾਂ ਨੂੰ ਅਪੀਲ ਕੀਤੀ ਸੀ ਕਿ ਬੀਬੀ ਖਾਲੜਾ ਦੇ ਹੱਕ ਵਿੱਚ ਉਮੀਦਵਾਰ ਨਾ ਉਤਾਰਿਆ ਜਾਵੇ।

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਤੇ ਸੇਵਾ ਸਿੰਘ ਸੇਖਵਾਂ ਨੇ ਵੀ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਸੀ ਕਿ ਉਹ ਫੂਲਕਾ ਵੱਲੋਂ ਨਵੇਂ ਸਿਰੇ ਤੋਂ ਗਠਜੋੜ ਬਣਾਉਣ ਦਾ ਸਵਾਗਤ ਕਰਦੇ ਹਨ ਪਰ ਜੇਜੇ ਸਿੰਘ ਖਡੂਰ ਸਾਹਿਬ ਤੋਂ ਸਾਡੇ ਉਮੀਦਵਾਰ ਬਣੇ ਰਹਿਣਗੇ। ਉਨ੍ਹਾਂ ਕਿਹਾ ਸੀ ਕਿ ਬੀਬੀ ਪਰਮਜੀਤ ਕੌਰ ਖਾਲੜਾ ਸਤਿਕਾਰਯੋਗ ਹਨ। ਉਨ੍ਹਾਂ ਦੇ ਪਰਿਵਾਰ ਦੀ ਵੱਡੀ ਕੁਰਬਾਨੀ ਹੈ। ਇਸ ਕਰਕੇ ਉਨ੍ਹਾਂ ਨੂੰ ਚੋਣ ਨਹੀਂ ਲੜਨੀ ਚਾਹੀਦੀ ਬਲਕਿ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਜਾਣਾ ਚਾਹੀਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਜਨਰਲ ਜੇਜੇ ਸਿੰਘ ਦਾ ਨਾਂ ਵਾਪਸ ਲਏ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਬੀਬੀ ਜਗੀਰ ਕੌਰ ਲਈ ਵੱਡੀ ਮੁਸੀਬਤ ਖੜ੍ਹੀ ਹੋ ਸਕਦੀ ਹੈ। ਪੰਥਕ ਵੋਟ ਪੀਡੀਏ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨਾਲ ਹੈ। ਟਕਸਾਲੀਆਂ ਦੀ ਵੋਟ ਵੀ ਬੀਬੀ ਖਾਲੜਾ ਨੂੰ ਮਿਲਣ ਨਾਲ ਅਕਾਲੀ ਦਲ ਨੂੰ ਵੱਡਾ ਝਟਕਾ ਲੱਗੇਗਾ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago