ਪੰਜਾਬ

2015 ਬੇਅਦਬੀ ਘਟਨਾਵਾਂ ਦੀ ਜਾਂਚ ਕਰ ਚੁੱਕੇ ਜਸਟਿਸ ਜ਼ੋਰਾ ਸਿੰਘ ਨੇ ਖੋਲ੍ਹੀ ਬਾਦਲ ਸਰਕਾਰ ਦੀ ਪੋਲ

ਪੰਜਾਬ ਵਿੱਚ ਸਾਲ 2015 ਦੌਰਾਨ ਵਾਪਰੀਆਂ ਬੇਅਦਬੀਆਂ ਦੀਆਂ ਘਟਨਾਵਾਂ ਦੀ ਜਾਂਚ ਕਰ ਚੁੱਕੇ ਜਸਟਿਸ (ਸੇਵਾ ਮੁਕਤ) ਜ਼ੋਰਾ ਸਿੰਘ ਨੇ ਆਪਣੀ ਰਿਪੋਰਟ ਨੂੰ ਦਰੁਸਤ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਲੋੜੀਂਦੀ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਕਿਸੇ ਦਬਾਅ ਹੇਠ ਹੀ ਉਨ੍ਹਾਂ ਦੀ ਰਿਪੋਰਟ ‘ਤੇ ਕੋਈ ਕਾਰਵਾਈ ਨਹੀਂ ਕੀਤੀ ਸੀ।

ਹਾਲ ਹੀ ਵਿੱਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਜ਼ੋਰਾ ਸਿੰਘ ਨੇ ‘ਕਿਹਾ ਕਿ ਉਹ ਚਾਹੁੰਦੇ ਸਨ ਕਿ ਕਮਿਸ਼ਨ ਦੀ ਰਿਪੋਰਟ ‘ਤੇ ਕੋਈ ਐਕਸ਼ਨ ਹੋਣਾ ਚਾਹੀਦਾ ਸੀ। ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ ਸੁਖਬੀਰ ਬਾਦਲ, ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਤੇ ਫ਼ਿਲਮੀ ਕਲਾਕਾਰ ਅਕਸ਼ੈ ਕੁਮਾਰ ਦੇ ਨਾਂ ਨਹੀਂ ਸਨ, ਪਰ ਕਾਰਵਾਈ ਵਿੱਚ ਢਿੱਲ ਵਰਤਣ ਦਾ ਇਸ਼ਾਰਾ ਬਾਦਲਾਂ ਵੱਲ ਹੀ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਰਿਪੋਰਟ ਕਾਰਵਾਈ ਕਰਨ ਲਈ ਕਾਫੀ ਸੀ ਤੇ ਜੇਕਰ ਸਰਕਾਰਾਂ ਇਸ ‘ਤੇ ਐਕਸ਼ਨ ਲੈਂਦੀਆਂ ਤਾਂ ਦੋਸ਼ੀਆਂ ਦਾ ਅੰਦਰ ਹੋਣਾ ਤੈਅ ਸੀ।

ਉਨ੍ਹਾਂ ਕਿਹਾ ਕਿ ਸਰਕਾਰ ਬਦਲਣ ‘ਤੇ ਆਸ ਸੀ ਕਿ ਕੈਪਟਨ ਸਰਕਾਰ ਰਿਪੋਰਟ ‘ਤੇ ਐਕਸ਼ਨ ਲਵੇਗੀ, ਪਰ ਕੋਈ ਵੀ ਹੁਣ ਤਕ ਕਾਰਵਾਈ ਨਹੀਂ ਹੋ ਪਾਈ। ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਕੋਈ ਕਾਰਵਾਈ ਨਾ ਪਿੱਛੇ ਸਿਆਸੀ ਸਰੋਕਾਰਾਂ ਨੂੰ ਢਾਹ ਲੱਗਣ ਦਾ ਵੀ ਖ਼ਦਸ਼ਾ ਜਤਾਇਆ। ਜਸਟਿਸ ਜ਼ੋਰਾ ਸਿੰਘ ਨੇ ਕੈਪਟਨ ਸਰਕਾਰ ਦੀ ਮਨਸ਼ਾ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਕੈਪਟਨ ਵੀ ਬੇਅਦਬੀ ਦੇ ਮਾਮਲਿਆਂ ‘ਤੇ ਕੋਈ ਕਾਰਵਾਈ ਨਹੀਂ ਕਰਨਾ ਚਾਹੁੰਦੇ।

ਸਿਆਸਤ ਵਿੱਚ ਆਉਣ ਲਈ ਆਮ ਆਦਮੀ ਪਾਰਟੀ ਨਾਲ ਜੁੜਨ ਪਿੱਛੇ ਕਾਰਨ ਦੱਸਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਪਾਰਟੀਆਂ ਵਿੱਚ ਆਮ ਲੋਕਾਂ ਦੀ ਸੁਣਵਾਈ ਨਹੀਂ ਜਿਸ ਕਰਕੇ ਉਨ੍ਹਾਂ ‘ਆਪ’ ਨਾਲ ਜੁੜਨ ਦਾ ਫੈਸਲਾ ਕੀਤਾ। ਉਨ੍ਹਾਂ ਖਹਿਰਾ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਸੁਖਪਾਲ ਖਹਿਰਾ ਦੀ ਆਪਣੀ ਸੋਚ ਹੋ ਸਕਦੀ ਹੈ ਪਰ ਮੈਂ ਆਪਣੀ ਸੋਚ ਦੇ ਹਿਸਾਬ ਨਾਲ ‘ਆਪ’ ਨਾਲ ਜੁੜਿਆ ਹਾਂ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago