ਪੰਜਾਬ

ਖਹਿਰਾ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ ਤੇ ਨਾਲ ਹੀ ਕੀਤੇ ਵੱਡੇ ਵਾਅਦੇ

ਸੁਖਪਾਲ ਖਹਿਰਾ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਇਸ ਪਾਰਟੀ ਦਾ ਨਾਂ ‘ਪੰਜਾਬੀ ਏਕਤਾ ਪਾਰਟੀ’ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਛੇ ਵਿਧਾਇਕ ਕੰਵਰ ਸੰਧੂ, ਨਾਜਰ ਸਿੰਘ ਮਾਨਸ਼ਾਹੀਆ, ਪਿਰਮਲ ਸਿੰਘ, ਜੱਗਾ ਇਸੋਵਾਲ, ਜਗਦੇਵ ਸਿੰਘ ਕਮਾਲੂ ਤੇ ਮਾਸਟਰ ਬਲਦੇਵ ਸਿੰਘ ਮੌਜੂਦ ਸਨ। ਹਾਲਾਂਕਿ ਉਨ੍ਹਾਂ ਨੇ 8 ਵਿਧਾਇਕਾਂ ਦਾ ਦਾਅਵਾ ਕੀਤਾ ਸੀ।

ਨਵੀਂ ਪਾਰਟੀ ਦੇ ਐਲਾਨ ਮੌਕੇ ਖਹਿਰਾ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਡਾਇਰੈਕਟ ਸਬਸਿਡੀ ਦੇਣਗੇ। ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣਗੇ, ਅਫ਼ਸਰਸ਼ਾਹੀ ਨੂੰ ਟਾਰਗੇਟ ਕੀਤਾ ਜਾਵੇਗਾ, ਲੋਕ ਪਾਲ ਬਿੱਲ ਬਣਾਉਣਗੇ ਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਏਗੀ।

ਇਸ ਤੋਂ ਇਲਾਵਾ ਉਨ੍ਹਾਂ ਮੌਕਾਪ੍ਰਸਤ ਪਾਰਟੀਆਂ ਕੋਲੋਂ ਪੰਜਾਬ ਨੂੰ ਅਜ਼ਾਦ ਕਰਵਾਉਣ ਦਾ ਵੀ ਦਾਅਵਾ ਕੀਤਾ। ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਹਾਲਾਤ ਬਣਦੇ ਜਾ ਰਹੇ ਹਨ, ਉਸ ਨੂੰ ਵੇਖਦਿਆਂ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਉਨ੍ਹਾਂ ਨੂੰ ਮੁਸ਼ਕਲ ਫੈਸਲਾ ਲੈਣਾ ਪੈ ਰਿਹਾ ਹੈ। ਨਵੀਂ ਪਾਰਟੀ ਦੀਆਂ ਨੀਤੀਆਂ ਦੱਸਣ ਦੀ ਥਾਂ ਉਨ੍ਹਾਂ ਪੰਜਾਬ ਦੇ ਇਤਿਹਾਸ ਦੀ ਗੱਲ ਕੀਤੀ।

ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ ’ਤੇ ਨਿਸ਼ਾਨੇ ਵੀ ਕੱਸੇ। ਖਹਿਰਾ ਨੇ ਅਕਾਲੀਆਂ ’ਤੇ ਪੰਜਾਬ ਅੰਦਰ ਨਸ਼ਾ ਫੈਲਾਉਣ ਦੇ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਦਸ ਸਾਲ ਦੇ ਰਾਜ ਦੌਰਾਨ ਪੰਜਾਬ ਨੂੰ ਭਾਰੀ ਨੁਕਸਾਨ ਹੋਇਆ। ਅਕਾਲੀ ਦਲ ਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਕਰਜ਼ਾਈ ਕੀਤਾ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਵੀ ਘੇਰੀ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪਹਾੜੀ ਸੂਬਿਆਂ ਨੂੰ ਟੈਕਸ ‘ਚ ਛੋਟ ਦਿੱਤੀ ਪਰ ਪੰਜਾਬ ਦੀਆਂ ਫੈਕਟਰੀਆਂ ਨੂੰ ਕੋਈ ਰਾਹਤ ਨਹੀਂ ਦਿੱਤੀ। ਉਨ੍ਹਾਂ ਕਿਸਾਨਾਂ ਤੇ ਖੇਤੀ ਦੀ ਮਿਸਾਲ ਦਿੰਦਿਆਂ ਸਰਕਾਰ ’ਤੇ ਕਈ ਇਲਜ਼ਾਮ ਲਾਏ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago