Moga DC Office News: ਮੋਗਾ ਦੇ ਡੀ.ਸੀ. ਦਫ਼ਤਰ ਤੇ ਤਿਰੰਗੇ ਝੰਡੇ ਨੂੰ ਹਟਾ ਕੇ ਲਹਿਰਾਇਆ ਖਾਲਿਸਤਾਨ ਦਾ ਝੰਡਾ, ਇਲਾਕੇ ਵਿੱਚ ਸਹਿਮ ਦਾ ਮਾਹੌਲ

khalistan-flag-raised-at-dc-office-moga

Moga DC Office News: ਮੋਗਾ ਵਿਖੇ ਅੱਜ ਤੜਕਸਾਰ ਉਸ ਵੇਲੇ ਚਾਰੇ ਪਾਸੇ ਦਹਿਸ਼ਤ ਫੈਲ ਗਈ ਜਦੋਂ ਲੰਘੀਂ ਰਾਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਛੱਤ ਉਪਰ ਕਿਸੇ ਨੇ ਤਰਿੰਗੇ ਝੰਡੇ ਨੂੰ ਕੱਟ ਕੇ ਉਸ ਦਾ ਅਪਮਾਨ ਕਰਦੇ ਹੋਏ ਖਾਲਿਸਤਾਨ ਦਾ ਝੰਡਾ ਲਹਿਰਾ ਦਿੱਤਾ। ਆਜ਼ਾਦੀ ਦਿਵਸ ਤੋਂ ਇਕ ਦਿਨ ਪਹਿਲਾਂ ਸ਼ਰਾਰਤੀਆਂ ਵਲੋਂ ਕੀਤੀ ਗਈ ਇਸ ਕਾਰਵਾਈ ਕਰਕੇ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਤਾਂ ਹੈ ਹੀ, ਸਗੋਂ ਖੁਫੀਆ ਤੰਤਰ ‘ਤੇ ਵੀ ਸਵਾਲੀਆ ਨਿਸ਼ਾਨ ਲੱਗ ਗਿਆ ਹੈ ਕਿ ਆਖਿਰਕਾਰ ਅਜਿਹੀ ਵੱਡੀ ਕਾਰਵਾਈ ਕਿਵੇਂ ਕਰ ਦਿੱਤੀ ਗਈ।

ਇਹ ਵੀ ਪੜ੍ਹੋ: BJP Viral News: BJP ਦੇ ਬਟਾਲਾ ਤੋਂ ਪਾਰਟੀ ਪ੍ਰਧਾਨ ਰਾਕੇਸ਼ ਭਾਟੀਆ ਨੇ ਮਹਿਲਾ ਵਰਕਰ ਨਾਲ ਕੀਤਾ ਗ਼ਲਤ ਕੰਮ

ਜ਼ਿਲ੍ਹਾ ਪੁਲਸ ਮੁਖੀ ਹਰਮਨਵੀਰ ਸਿੰਘ ਗਿੱਲ ਵਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅਜੇ ਕੁਝ ਸਮਾਂ ਬਾਅਦ ਹੀ ਉਹ ਇਸ ਸੰਬੰਧੀ ਮੀਡੀਆ ਦੇ ਰੂ-ਬ-ਰੂ ਹੋਣਗੇ। ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਸਿੱਖ ਫਾਰ ਜਸਟਿਸ ਅਤੇ ਅੱਤਵਾਦੀ ਜਥੇਬੰਦੀਆਂ ਦੀ 15 ਅਗਸਤ ਨੂੰ ਲੈ ਕੇ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਸੂਬਾ ਪੁਲਸ ਨੇ ਹਾਈ ਅਲਰਟ ਜਾਰੀ ਕੀਤਾ ਹੈ। ਦਿੱਲੀ ਵਿਚ ਝੰਡਾ ਲਹਿਰਾਉਣ ਨੂੰ ਲੈ ਕੇ ਐੱਸ. ਐੱਫ. ਜੇ. ਦੀਆਂ ਧਮਕੀਆਂ ਦੇ ਮੱਦੇਨਜ਼ਰ ਕੇਂਦਰ ਵਲੋਂ ਸਤਰਕ ਰਹਿਣ ਦੀ ਇਨਪੁਟ ਦਿੱਤੀ ਗਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtube ਤੇ Subscribe ਕਰੋ।