ਪੰਜਾਬ

ਕਿਸਾਨ ਅੰਦੋਲਨ ‘ਚ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਗੂੰਜ, 500 ਕਿਲੋਮੀਟਰ ਦੀ ਪੈਦਲ ਦੌੜ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁੱਲ੍ਹਵਾਉਣ ਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਗੁਰਦਾਸਪੁਰ ਦੇ ਪਿੰਡ ਬਿਡਹਾ ਤੇਜਾ ਦਾ ਵਸਨੀਕ ਰਣਜੀਤ ਸਿੰਘ ਤੇ ਗੁਰਭੇਜ ਸਿੰਘ ਨੇ ਡੇਰਾ ਬਾਬਾ ਨਾਨਕ ਕੋਰੀਡੋਰ ਤੋਂ ਲਗਪਗ 500 ਕਿਲੋਮੀਟਰ ਦੀ ਪੈਦਲ, ਦੌੜ ਤੇ ਸਾਈਕਲ ਯਾਤਰਾ ਸ਼ੁਰੂ ਕੀਤੀ ਹੈ। ਯਾਤਰਾ ਦੌਰਾਨ ਰਣਜੀਤ ਸਿੰਘ ਦੌੜਦਿਆਂ ਆਪਣੇ 6 ਮੈਂਬਰੀ ਜਥੇ ਨਾਲ ਕਰਨਾਲ ਪਹੁੰਚੇ। ਰਣਜੀਤ ਸਿੰਘ ਅਤੇ ਗੁਰਭੇਜ ਸਿੰਘ ਦੇ ਜੋਸ਼ ਤੇ ਜਜ਼ਬੇ ਨੂੰ ਵੇਖਦਿਆਂ ਕਿਸਾਨੀ ਲਹਿਰ ਦੀ ਮਜ਼ਬੂਤੀ ਪ੍ਰਤੀਤ ਹੁੰਦੀ ਹੈ। ਉਨ੍ਹਾਂ ਦੇ ਜਥੇ ਵਿੱਚ ਸ਼ਾਮਲ ਉਨ੍ਹਾਂ ਦੇ ਸਾਥੀ ਕਹਿੰਦੇ ਹਨ ਕਿ ਭਾਵੇਂ ਰਣਜੀਤ ਸਿੰਘ ਕੋਲ ਜ਼ਮੀਨ ਨਹੀਂ ਪਰ ਉਨ੍ਹਾਂ ਕੋਲ ਜ਼ਮੀਰ ਹੈ। ਸਾਰੇ ਪਿੰਡ ਦੇ ਸਹਿਯੋਗ ਨਾਲ, ਉਨ੍ਹਾਂ ਨੇ ਦੋ ਇਸ ਯਾਤਰਾ ਦੀ ਸ਼ੁਰੂਆਤ ਕੀਤੀ ਹੈ।

ਰਣਜੀਤ ਸਿੰਘ ਨੇ ਕਿਹਾ ਕਿ 4 ਅਪ੍ਰੈਲ ਨੂੰ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਤੋਂ ਪੈਦਲ ਯਾਤਰਾ ਸ਼ੁਰੂ ਕੀਤੀ ਤਾਂ ਜੋ ਕੇਂਦਰ ਸਰਕਾਰ ਕੋਰੀਡੋਰ ਖੋਲ੍ਹੇ ਤੇ ਸਿੱਖ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ 500 ਕਿਲੋਮੀਟਰ ਪੈਦਲ ਯਾਤਰਾ ਦਾ ਦੂਜਾ ਮੁੱਖ ਉਦੇਸ਼ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ।ਉਨ੍ਹਾਂ ਕਿਹਾ ਕਿ ਕਾਨੂੰਨਾਂ ਨੂੰ ਰੱਦ ਕਰਾਉਣ ਲਈ, ਸਾਡੇ ਬਜ਼ੁਰਗ, ਬੱਚੇ ਤੇ ਮਾਵਾਂ ਠੰਡ ਦੇ ਸਮੇਂ ਵੀ ਸਾਰੇ ਮਿਲ ਕੇ ਸੰਘਰਸ਼ ਕਰਦੇ ਰਹੇ ਅਤੇ ਇਸ ਗਰਮੀ ਵਿੱਚ ਵੀ ਸਾਰੇ ਮਿਲ ਕੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ ਬਾਰਡਰ ‘ਤੇ ਡਟੇ ਹਨ।

ਯਾਤਰਾ ‘ਚ ਸ਼ਾਮਲ ਹੋਏ ਮਨਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੋਰੋਨਾ ਦੀ ਆੜ ‘ਚ ਲਾਂਘੇ ਦਾ ਰਸਤਾ ਬੰਦ ਕਰ ਦਿੱਤਾ ਹੈ ਜਿਸ ਨੂੰ ਖੋਲ੍ਹਿਆ ਜਾਣਾ ਚਾਹੀਦਾ ਹੈ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀ ਪ੍ਰੀਖਿਆ ਲੈ ਰਹੀ ਹੈ। ਜਦ ਤੱਕ ਕਿਸਾਨ ਮਜ਼ਦੂਰ ਨਹੀਂ ਜਿੱਤੇਗਾ, ਉਹ ਲੜਦੇ ਰਹਿਣਗੇ ਕਿਉਂਕਿ ਇਹ ਜੱਬਰ ਅਤੇ ਸਬਰ ਦੀ ਲੜਾਈ ਹੈ। ਸਿੱਖ ਧਰਮ ਨੇ ਸਬਰ ਰੱਖਣਾ ਸਿਖਾਇਆ ਹੈ ਤੇ ਇਸ ਸਬਰ ਦਾ ਫਲ ਹਮੇਸ਼ਾ ਮਿੱਠਾ ਹੁੰਦਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago