ਵਿਧਾਇਕ ਕੁਲਬੀਰ ਜ਼ੀਰਾ ਨੇ ਸੁਖਬੀਰ ਬਾਦਲ ਦਾ ਡੋਪ ਟੈਸਟ ਕਰਾਉਣ ਲਈ ਲਾਇਆ ਕੈਂਪ

Kulbir Zira

ਹਲਕਾ ਜ਼ੀਰਾ ਦੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਨਸ਼ਿਆਂ ਦੇ ਮੁੱਦੇ ‘ਤੇ ਆਪਣੀ ਹੀ ਸਰਕਾਰ ਨੂੰ ਘੇਰਨ ਮਗਰੋਂ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਘੇਰਿਆ ਹੈ। ਉਨ੍ਹਾਂ ਨੇ ਅੱਜ ਸੁਖਬੀਰ ਬਾਦਲ ਵੱਲੋਂ ਵਰਕਰਾਂ ਨਾਲ ਕੀਤੀ ਜਾ ਰਹੀ ਮੀਟਿੰਗ ਨੇੜੇ ਡੋਪ ਟੈਸਟ ਦਾ ਕੈਂਪ ਹੀ ਲਾ ਦਿੱਤਾ। ਇਸ ਮੌਕੇ ਵਿਧਾਇਕ ਜ਼ੀਰੇ ਦੇ ਹਮਾਇਤੀਆਂ ਨੇ ਕਾਲੀਆਂ ਝੰਡੀਆਂ ਫੜ ਕੇ ਸੁਖਬੀਰ ਬਾਦਲ ਖਿਲਾਫ ਨਾਅਰੇਬਾਜ਼ੀ ਵੀ ਕੀਤੀ।

Kulbir Zira camp for sukhbir badal

ਦਰਅਸਲ ਵਿਧਾਇਕ ਕੁਲਬੀਰ ਜ਼ੀਰਾ ਨੇ ਨਸ਼ਿਆਂ ਦੇ ਮੁੱਦੇ ‘ਤੇ ਘੇਰਦਿਆਂ ਸੁਖਬੀਰ ਬਾਦਲ ਨੂੰ ਡੋਪ ਟੈਸਟ ਕਰਾਉਣ ਦੀ ਚੁਣੌਤੀ ਦਿੱਤੀ ਸੀ। ਇਸ ਨੂੰ ਸੁਖਬੀਰ ਬਾਦਲ ਨੇ ਸਵੀਕਾਰ ਕਰਦਿਆਂ ਕਿਹਾ ਸੀ ਕਿ ਉਹ ਡੋਪ ਟੈਸਟ ਕਰਾਉਣ ਲਈ ਤਿਆਰ ਹਨ। ਇਸ ਲਈ ਹੀ ਅੱਜ ਵਿਧਾਇਕ ਜ਼ੀਰਾ ਨੇ ਸੁਖਬੀਰ ਬਾਦਲ ਦੀ ਮੀਟਿੰਗ ਨੇੜੇ ਡੋਪ ਟੈਸਟ ਦਾ ਕੈਂਪ ਲਾ ਦਿੱਤਾ ਪਰ ਸੁਖਬੀਰ ਨਾ ਪਹੁੰਚੇ।

Kulbir Zira camp for sukhbir badal

ਦੂਜੇ ਪਾਸੇ ਸੁਖਬੀਰ ਬਾਦਲ ਨੇ ਵਿਧਾਇਕ ਜ਼ੀਰਾ ’ਤੇ ਗੁੰਡਾ ਟੈਕਸ ਵਸੂਲਣ ਦੇ ਦੋਸ਼ ਲਾਏ ਹਨ। ਉਨ੍ਹਾਂ ਨੇ ਵਿਧਾਇਕ ਜ਼ੀਰਾ ਨੂੰ ਗੁੰਡਾ ਤੱਕ ਕਰਾਰ ਦੇ ਦਿੱਤਾ। ਉਨ੍ਹਾਂ ਨੇ ਕੁਲਬੀਰ ਜ਼ੀਰਾ ਉਪਰ ਇਲਾਕਾ ਨਿਵਾਸੀਆਂ ਨੂੰ ਡਰਾ-ਧਮਕਾ ਕੇ ਪੈਸੇ ਇਕੱਠੇ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸਮਾਂ ਆਉਣ ‘ਤੇ ਲੋਕ ਵਿਧਾਇਕ ਨੂੰ ਸਬਕ ਸਿਖਾ ਦੇਣਗੇ।

Source:AbpSanjha