ਪੰਜਾਬ

ਫੂਲਕਾ ਦੇ ਅਸਤੀਫੇ ਤੋਂ ਬਾਦ ਕੁੱਝ ਇਸ ਤਰ੍ਹਾਂ ਹੋਈ ਕੇਜਰੀਵਾਲ ਦੀ ‘ਖਿਚਾਈ’

ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਤੇ ਵਕੀਲ ਐਚਐਸ ਫੂਲਕਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ। ਅੱਜ ਸ਼ਾਮੀਂ 4 ਵਜੇ ਪ੍ਰੈੱਸ ਕਾਨਫਰੰਸ ਕਰਕੇ ਉਹ ਪਾਰਟੀ ਛੱਡਣ ਦਾ ਕਾਰਨ ਤੇ ਅਗਲੀ ਕਾਰਵਾਈ ਬਾਰੇ ਦੱਸਣਗੇ। ਉਨ੍ਹਾਂ ਦੇ ਪਾਰਟੀ ਛੱਡਣ ਬਾਅਦ ‘ਆਪ’ ਦੇ ਬਾਗੀ ਲੀਡਰ ਤੇ ਕਵੀ ਕੁਮਾਰ ਵਿਸ਼ਵਾਸ ਨੇ ਉਨ੍ਹਾਂ ਦੇ ਅਸਤੀਫ਼ੇ ’ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਫੂਲਕਾ ਬਾਰੇ ਆਪਣੇ ਵਿਚਾਰ ਰੱਖੇ।

ਉੱਧਰ ਫੂਲਕਾ ਦੇ ਅਸਤੀਫ਼ੇ ’ਤੇ ‘ਆਪ’ ਵਿਧਾਇਕ ਅਲਕਾ ਲਾਂਬਾ ਨੇ ਵੀ ਬਾਗੀ ਰੁਖ਼ ਅਖ਼ਤਿਆਰ ਕਰ ਲਿਆ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਫੂਲਕਾ ਦੇ ਅਸਤੀਫ਼ੇ ’ਤੇ ਪਾਰਟੀ ਨੂੰ ਮੁਲਾਂਕਣ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇ 2012 ਵੇਲੇ ਪਾਰਟੀ ਨਾਲ ਜੁੜਨ ਵਾਲੇ ਲੋਕ ਅਸਤੀਫ਼ਾ ਦਿੰਦੇ ਹਨ ਤਾਂ ਪਾਰਟੀ ਨੂੰ ਨੁਕਸਾਨ ਹੁੰਦਾ ਹੈ।

ਐਚਐਸ ਫੂਲਕਾ ਕਾਫੀ ਸਮੇਂ ਤੋਂ ਪਾਰਟੀ ਦੀਆਂ ਬੈਠਕਾਂ ਵਿੱਚੋਂ ਗਾਇਬ ਰਹੇ ਹਨ। 2017 ਵਿੱਚ ਉਹ ਪੰਜਾਬ ਵਿੱਚ ਵਿਰੋਧੀ ਧਿਰ ਦੇ ਲੀਡਰ ਬਣੇ ਸਨ ਪਰ ਕੁਝ ਦਿਨਾਂ ਬਾਅਦ ਹੀ ਉਨ੍ਹਾਂ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਕੇਸ ਵੱਲ ਧਿਆਨ ਦੇਣਾ ਚਾਹੁੰਦੇ ਹਨ, ਇਸ ਲਈ ਅਹੁਦਾ ਛੱਡ ਰਹੇ ਹਨ। ਹੁਣ ਉਨ੍ਹਾਂ ਪਾਰਟੀ ਦੀ ਵਿਧਾਇਕੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago