Corona in Ludhiana: ਲੁਧਿਆਣਾ ਵਾਸੀਆਂ ਲਈ ਮਾੜੀ ਖ਼ਬਰ, SHO ਦੇ ਸੰਪਰਕ ਕਿਹਾ ਆਉਣ ਵਾਲੇ 126 ਲੋਕਾਂ ਨੂੰ ਕੀਤਾ ਕੁਆਰੰਟਾਈਨ

126-people-quarantine-in-ludhiana-due-to-corona

ਲੁਧਿਆਣਾ ਦੇ ਬਸਤੀ ਜੋਧੇਵਾਲ ਥਾਣੇ ‘ਚ ਬਤੌਰ ਐਸ. ਐਚ. ਓ. ਤਾਇਨਾਤ ਅਰਸ਼ਪ੍ਰੀਤ ਕੌਰ ਦੀ ਕੋਰੋਨਾ ਰਿਪੋਰਟ ਬੀਤੇ ਦਿਨ ਪਾਜ਼ੀਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਸ ਦੇ ਸੰਪਰਕ ‘ਚ ਆਉਣ ਵਾਲੇ 125 ਲੋਕਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਨ੍ਹਾਂ ਲੋਕਾਂ ਨੂੰ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਇਨ੍ਹਾਂ ਸਾਰੇ ਲੋਕਾਂ ਦੇ ਸੈਂਪਲ ਵੀ ਸਿਹਤ ਵਿਭਾਗ ਦੀ ਟੀਮ ਵਲੋਂ ਲਏ ਗਏ ਹਨ।

126-people-quarantine-in-ludhiana-due-to-corona

ਅਰਸ਼ਪ੍ਰੀਤ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਦੇ ਘਰ ਦੇ ਮੈਂਬਰਾਂ ਨੂੰ ਵੀ ਇਕਾਂਤਵਾਸ ‘ਚ ਰੱਖ ਕੇ ਆਲੇ-ਦੁਆਲੇ ਦਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਲੁਧਿਆਣਾ ਜ਼ਿਲੇ ‘ਚ ਹੁਣ ਤੱਕ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 15 ਹੋ ਗਈ ਹੈ, ਜਿਨ੍ਹਾਂ ‘ਚੋਂ 5 ਕੇਸ ਇਕੱਲੇ ਵੀਰਵਾਰ ਨੂੰ ਸਾਹਮਣੇ ਆਏ ਸਨ। ਸ਼ਹਿਰ ‘ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਲਿੰਕ ਕਿਤੇ ਨਾ ਕਿਤੇ ਸਬਜ਼ੀ ਮੰਡੀ ਤੋਂ ਉਭਰ ਕੇ ਸਾਹਮਣੇ ਆ ਰਿਹਾ ਹੈ। ਏ. ਸੀ. ਪੀ. ਕੋਹਲੀ ਵੀ ਸਬਜ਼ੀ ਮੰਡੀ ‘ਚ ਡਿਊਟੀ ਕਰ ਰਹੇ ਸਨ। ਉਨ੍ਹਾਂ ਨਾਲ ਕਈ ਹੋਰ ਪੁਲਸ ਅਧਿਕਾਰੀ ਵੀ ਸਬਜ਼ੀ ਮੰਡੀ ‘ਚ ਆ- ਜਾ ਰਹੇ ਸਨ। ਹੁਣ ਜ਼ਿਲਾ ਮੰਡੀ ਅਫਸਰ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਅਧਿਕਾਰੀ ਉਸ ਦੀ ਸੰਭਾਵਨਾ ਮੰਨ ਰਹੇ ਹਨ ਕਿ ਹਾਲ ਹੀ ‘ਚ ਸਾਹਮਣੇ ਆਏ ਕਈ ਮਾਮਲਿਆਂ ਦਾ ਕੁਨੈਕਸ਼ਨ ਸਬਜ਼ੀ ਮੰਡੀ ਨਾਲ ਹੋ ਸਕਦਾ ਹੈ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ