ਲੁਧਿਆਣਾ

Ludhiana Drug News: ਲੁਧਿਆਣਾ STF ਨੂੰ ਮਿਲੀ ਵੱਡੀ ਸਫ਼ਲਤਾ, 3 ਕਰੋੜ ਦੀ ਹੈਰੋਇਨ ਸਮੇਤ ਜੱਜ ਦੇ ਸਟੈਨੋ ਅਤੇ ਉਸਦੇ ਸਾਥੀ ਨੂੰ ਕੀਤਾ ਗ੍ਰਿਫਤਾਰ

Ludhiana Drug News: ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਲੁਧਿਆਣਾ ਯੂਨਿਟ ਨੇ ਅੱਜ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਿਰਸਾ ਦੇ ਇਕ ਜੱਜ ਦੇ ਸਟੈਨੋ ਨੂੰ ਉਸ ਦੇ ਸਾਥੀ ਸਮੇਤ 3 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਅੱਜ ਐੱਸ. ਟੀ. ਐੱਫ. ਦੇ ਏ. ਆਈ. ਜੀ. ਸਨੇਹਦੀਪ ਸ਼ਰਮਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਸ ਨੂੰ ਅੱਜ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਦੋ ਨਸ਼ਾ ਸਮੱਗਲਰ ਦਿੱਲੀ ਤੋਂ ਲੁਧਿਆਣਾ ਹੈਰੋਇਨ ਦੀ ਖੇਪ ਲੈ ਕੇ ਗਾਹਕਾਂ ਨੂੰ ਸਪਲਾਈ ਕਰਨ ਸਾਹਨੇਵਾਲ ਆ ਰਹੇ ਹਨ।

ਇਹ ਵੀ ਪੜ੍ਹੋ: Corona in Ludhiana: ਲੁਧਿਆਣਾ ਵਾਸੀਆਂ ਲਈ ਰਾਹਤ ਭਰੀ ਖ਼ਬਰ, 21 ਮੁਲਾਜ਼ਮਾਂ ਦੀ ਰਿਪੋਰਟ ਆਈ ਨੈਗੇਟਿਵ

ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਥਾਣੇਦਾਰ ਨਰੇਸ਼ ਕੁਮਾਰ ਦੀ ਟੀਮ ਨੂੰ ਭੇਜਿਆ ਗਿਆ। ਇਥੇ ਪੁਲਸ ਟੀਮ ਨੇ ਸ਼ੱਕ ਦੇ ਅਧਾਰ ’ਤੇ ਦੋ ਵਿਅਕਤੀਆਂ ਨੂੰ ਚੈਕਿੰਗ ਲਈ ਰੋਕਿਆ। ਜਿਸ ’ਚੋਂ ਇਕ ਵਿਅਕਤੀ ਧੀਰਜ ਕੁਮਾਰ (41) ਵਾਸੀ ਸਿਰਸਾ ਕੋਲੋਂ 280 ਗ੍ਰਾਮ ਹੈਰੋਇਨ ਅਤੇ ਦੂਜੇ ਵਿਅਕਤੀ ਸੰਜੇ ਨਾਗਪਾਲ (27) ਅਸ਼ੋਕ ਕੁਮਾਰ ਵਾਸੀ ਰਾਮ ਕਾਲੋਨੀ ਸਿਰਸਾ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਤੋਂ ਬਾਅਦ ਦੋਵੇਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਐੱਸ. ਟੀ. ਐੱਫ. ਮੋਹਾਲੀ ਥਾਣੇ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਏ. ਆਈ. ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਧੀਰਜ ਕੁਮਾਰ ਹਰਿਆਣਾ ਦੇ ਸਿਰਸਾ ’ਚ ਇਕ ਜੱਜ ਦੇ ਨਾਲ ਨਵੀਂ ਕਚਿਹਰੀ ’ਚ ਪਿਛਲੇ 10 ਸਾਲ ਤੋਂ ਸਟੈਨੋ ਦੀ ਨੌਕਰੀ ਕਰ ਰਿਹਾ ਹੈ ਅਤੇ ਉਸ ਦਾ ਸਾਥੀ ਸੰਜੇ ਨਾਗਪਾਲ ਪਹਿਲਾਂ ਤੋਂ ਹੀ ਹੈਰੋਇਨ ਵੇਚਣ ਦਾ ਕੰਮ ਕਰਦਾ ਸੀ। ਉਪਰੋਕਤ ਦੋਵੇਂ ਦੋਸ਼ੀ ਪਿਛਲੇ 3 ਸਾਲਾਂ ਤੋਂ ਮਿਲ ਪੈਸੇ ਲਗਾ ਕੇ ਹੈਰੋਇਨ ਖਰੀਦ ਕੇ ਲਿਆਂਉਦੇ ਸੀ, ਫਿਰ ਉਸ ਨੂੰ ਗਾਹਕਾਂ ਨੂੰ ਮਹਿੰਗੇ ਰੇਟ ’ਤੇ ਵੇਚ ਕੇ ਜੋ ਮੁਨਾਫਾ ਕਮਾਉਂਦੇ ਸੀ, ਉਸ ਨੂੰ ਅੱਧਾ-ਅੱਧਾ ਵੰਡ ਲੈਂਦੇ ਸੀ। ਦੋਸ਼ੀ ਸੰਜੇ ਨਾਗਪਾਲ ’ਤੇ ਸਰਹਿੰਦ ਵਿਚ ਪਹਿਲਾਂ ਵੀ ਨਸ਼ਾ ਸਮੱਗਲਿੰਗ ਦਾ ਮਾਮਲਾ ਦਰਜ ਹੈ। ਜਿਸ ਵਿਚ ਦੋਸ਼ੀ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਹੈ। ਦੋਸ਼ੀ ਸੰਜੇ ਖੁਦ ਵੀ ਨਸ਼ਾ ਕਰਨ ਦਾ ਆਦੀ ਹੈ। ਦੋਸ਼ੀ ਹੈਰੋਇਨ ਦੀ ਖੇਪ ਦਿੱਲੀ ਦੇ ਦਵਾਰਕਾ ਦੇ ਰਹਿਣ ਵਾਲੇ ਰਾਹੁਲ ਨਾਮਕ ਵਿਅਕਤੀ ਤੋਂ ਸਸਤੇ ਰੇਟ ’ਤੇ ਖਰੀਦ ਕੇ ਲਿਆਉਂਦੇ ਸੀ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago