ਲੁਧਿਆਣਾ ਦੀਆਂ 3 ਫੈਕਟਰੀਆਂ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ

Agg

ਅੱਜ ਸਵੇਰੇ ਲੁਧਿਆਣਾ ਦੇ ਨੂਰਾਵਾਲਾ ਰੋਡ ਸਥਿਤ ਕੱਪੜੇ ਦੀਆਂ ਤਿੰਨ ਫੈਕਟਰੀਆਂ ਵਿੱਚ ਕਿਸੇ ਕਾਰਨ ਕਰਕੇ ਭਿਆਨਕ ਅੱਗ ਲੱਗ ਗਈ। ਲੱਖਾਂ ਦਾ ਸਮਾਨ ਅੱਗ ਵਿੱਚ ਸੜ ਕੇ ਸੁਆਹ ਹੋ ਗਿਆ ਹੈ।

ਮੌਕੇ ਤੇ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਅੱਗ ‘ਤੇ ਕਾਬੂ ਪਾਉਣ ਲਈ ਤਾਇਨਾਤ ਹਨ।

Agg

ਅੱਗ ਜਿਆਦਾ ਫੈਲਣ ਕਰਕੇ ਫਾਇਰ ਬ੍ਰਿਗੇਡ ਦੀਆਂ ਹੁਣ ਤੱਕ 40 ਦੇ ਕਰੀਬ ਗੱਡੀਆਂ ਅੱਗ ਬੁਝਾਉਣ ‘ਤੇ ਲੱਗ ਚੁੱਕੀਆਂ ਹਨ।

Agg

ਅੱਗ ਲੱਗਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਆਸਪਾਸ ਦੇ ਘਰਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ ਤਾਂ ਜੋ ਕੋਈ ਜਾਨੀ ਮਾਲੀ ਨੁਕਸਾਨ ਨਾ ਹੋਵੇ।

Agg

 

ਫਾਇਰ ਬ੍ਰਿਗੇਡ ਦੀ ਟੀਮ ਨੇ ਦੱਸਿਆ ਹੈ ਕਿ ਕਾਫੀ ਹੱਦ ਤਕ ਅੱਗ ਤੇ ਕਾਬੂ ਪਾ ਲਿਆ ਗਿਆ ਹੈ ਅਤੇ ਜਲਦੀ ਹੀ ਸਾਰੀ ਅੱਗ ਉੱਪਰ ਕਾਬੂ ਪਾ ਲਿਆ ਜਾਵੇਗਾ।

Agg

 

Ludhiana Latest Breaking News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ