Corona in Ludhiana: ਲੁਧਿਆਣਾ ਵਿੱਚ ਹੋਇਆ Corona ਬਲਾਸਟ, ਇਕੱਠੇ 44 ਕੇਸ ਆਏ ਸਾਹਮਣੇ

44-corona-positive-cases-in-ludhiana
Corona in Ludhiana: ਮਹਾਨਗਰ ਵਿਚ 4 ਗਰਭਵਤੀ ਔਰਤਾਂ ਅਤੇ 4 ਪੁਲਸ ਕਰਮਚਾਰੀਆਂ ਸਮੇਤ ਕੋਰੋਨਾ ਵਾਇਰਸ ਦੇ 44 ਨਵੇਂ ਮਾਮਲੇ ਸਾਹਮਣੇ ਆਏ ਹਨ। ਵਰਤਮਾਨ ਵਿਚ ਪ੍ਰੇਮ ਨਗਰ ਸਭ ਤੋਂ ਪ੍ਰਭਾਵਿਤ ਖੇਤਰ ਬਣ ਕੇ ਉੱਭਰਿਆ ਹੈ। ਅੱਜ ਇਥੇ 10 ਨਵੇਂ ਮਾਮਲੇ ਆਏ ਹਨ, ਜਦਕਿ ਕੱਲ 14 ਮਾਮਲੇ ਸਾਹਮਣੇ ਆਏ ਸਨ। ਇਸ ਤੋਂ ਇਲਾਵਾ 2 ਮਰੀਜ਼ ਸੰਗਰੂਰ, ਇਕ ਜਲੰਧਰ ਅਤੇ ਇਕ ਜ਼ਿਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 38 ਹੋਰ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Punjab Seed Scam: ਝੋਨੇ ਦੇ ਬੀਜ ਘੁਟਾਲੇ ਨੂੰ ਲੈ ਕੇ ਐਗਰੀ ਸੀਡਜ਼ ਦੇ ਮਾਲਕ ਲਖਵਿੰਦਰ ਢਿੱਲੋਂ ਗ੍ਰਿਫਤਾਰ

21 ਜੂਨ ਤੱਕ ਜ਼ਿਲਾ ਲੁਧਿਆਣਾ ਨਾਲ ਸਬੰਧਤ 321 ਮਰੀਜ਼ਾਂ ਨੂੰ ਕੋਰੋਨਾ ਮੁਕਤ ਹੋਣ ’ਤੇ ਹਸਪਤਾਲਾਂ ਤੋਂ ਛੁੱਟੀ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਹੁਣ ਤੱਕ ਲੁਧਿਆਣਾ ’ਚ ਹੁਣ ਤੱਕ ਕੁੱਲ 24955 ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ 23834 ਦੀ ਰਿਪੋਰਟ ਪ੍ਰਾਪਤ ਹੋਈ ਹੈ। ਜਿਨ੍ਹਾਂ ’ਚੋਂ 23117 ਨਤੀਜੇ ਨੈਗੇਟਿਵ ਆਏ ਹਨ, ਜਦਕਿ 1121 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸਬੰਧਤ 561 ਮਰੀਜ਼ ਪਾਜ਼ੇਟਿਵ ਮਾਮਲੇ ਪਾਏ ਗਏ ਹਨ, ਜਦਕਿ 156 ਮਰੀਜ਼ ਹੋਰ ਜ਼ਿਲਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 14 ਮੌਤਾਂ ਜ਼ਿਲਾ ਲੁਧਿਆਣਾ ਨਾਲ ਸਬੰਧਤ ਅਤੇ 13 ਹੋਰ ਜ਼ਿਲਿਆਂ ਨਾਲ ਸਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸਬੰਧਤ 321 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ