ਲੁਧਿਆਣਾ

ਲੁਧਿਆਣਾ ‘ਚ 70 ਸਾਲਾ ਬਜ਼ੁਰਗ ਦਾ ਮੂੰਹ ਕਾਲਾ ਕਰ ਗਲੀਆਂ ‘ਚ ਘੁੰਮਾਇਆ, ਵੀਡੀਓ ਬਣਾ ਕੇ ਕੀਤੀ ਵਾਇਰਲ

ਲੁਧਿਆਣਾ ਦੇ ਹੈਬੋਵਾਲ ਸਥਿਤ ਗੋਪਾਲ ਨਗਰ ‘ਚ 70 ਸਾਲਾ ਬਜ਼ੁਰਗ ਨੂੰ ਜੁੱਤੀਆਂ-ਚੱਪਲਾਂ ਦਾ ਹਾਰ ਪਾ ਕੇ ਗਲੀਆਂ ਵਿੱਚ ਘੁੰਮਾਇਆ ਗਿਆ। ਬਜ਼ੁਰਗ ਵਿਅਕਤੀ ‘ਤੇ ਇੱਕ 100 ਸਾਲਾ ਬਜ਼ੁਰਗ ਮਹਿਲਾ ਨਾਲ ਛੇੜਖਾਨੀ ਦਾ ਇਲਜ਼ਾਮ ਲਾਇਆ ਗਿਆ ਹੈ। ਬਜ਼ੁਰਗ ਔਰਤ ਇਸ ਵਿਅਕਤੀ ਦੀ ਸਾਲੇਹਾਰ ਹੈ। ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਵਿਅਕਤੀ ਦੀ ਕੁੱਟਮਾਰ ਕਰ ਕੇ ਮੂੰਹ ਕਾਲਾ ਕਰ, ਜੁੱਤੀਆਂ-ਚੱਪਲਾਂ ਦਾ ਹਾਰ ਪਾ ਅੱਧ ਨਗਨ ਅਵਸਥਾ ਵਿੱਚ ਦਿਨ-ਦਿਹਾੜੇ ਗਲੀ ਵਿੱਚ ਘੁੰਮਾਇਆ ਗਿਆ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ 4-5 ਦਿਨ ਪੁਰਾਣੀ ਹੈ ਜਦੋਂ ਪੀੜਤ ਬਜ਼ੁਰਗ ਕਿਸੇ ਸਮਾਗਮ ਤੋਂ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਉਹ ਨਸ਼ੇ ਦੀ ਹਾਲਤ ਵਿੱਚ ਰਸਤੇ ਵਿੱਚ ਆਉਂਦੇ ਆਪਣੇ ਸਾਲੇਹਾਰ ਦੇ ਘਰ ਪਹੁੰਚ ਗਿਆ ਤੇ ਨਸ਼ੇ ਦੀ ਹਾਲਤ ‘ਚ ਉਸ ਉੱਪਰ ਡਿੱਗ ਗਿਆ।

ਇਸ ਦੌਰਾਨ ਬਜ਼ੁਰਗ ਮਹਿਲਾ ਦੇ ਬੇਟੇ ਨੇ ਦੇਖ ਲਿਆ ਤੇ ਉਸ ਨੇ ਸ਼ੋਰ ਮਚਾਇਆ। ਇਸ ਤੋਂ ਬਾਅਦ ਮੁਹੱਲੇ ਵਾਲੇ ਇਕੱਠੇ ਹੋ ਗਏ ਤੇ ਗੁੱਸੇ ਵਿੱਚ ਆ ਗਏ। ਬਜ਼ੁਰਗ ਮਹਿਲਾ ਦੇ ਪਰਿਵਾਰ ਵੱਲੋਂ ਬਜ਼ੁਰਗ ਦਾ ਮੂੰਹ ਕਾਲਾ ਕਰਕੇ ਅਰਧ ਨਗਨ ਅਵਸਥਾ ‘ਚ ਗਲੀ ਵਿੱਚ ਘੁੰਮਾਇਆ ਗਿਆ। ਪੁਲਿਸ ਨੇ ਪੀੜਤ ਬਜ਼ੁਰਗ ਵਿਅਕਤੀ ਦੇ ਬੇਟੇ ਦੀ ਸ਼ਿਕਾਇਤ ‘ਤੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ

 

 

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago