ਲੁਧਿਆਣਾ

Ludhiana Suicide News: ਫੈਕਟਰੀ ਮਾਲਕ ਤੋਂ ਤੰਗ ਆ ਕੇ ਲੜਕੀ ਨੇ ਕੀਤੀ ਖ਼ੁਦਕੁਸ਼ੀ

Ludhiana Suicide News: 2 ਬੱਚਿਆਂ ਦੇ ਪਿਤਾ ਤੋਂ ਤੰਗ ਆ ਕੇ 24 ਸਾਲਾ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਮ੍ਰਿਤਕ ਸਿਮਰਨਜੀਤ ਕੌਰ, ਮਾਂ ਸੁਖਦੀਪ ਕੌਰ ਦੀ ਸ਼ਿਕਾਇਤ ‘ਤੇ ਕਾਰੋਬਾਰੀ ਅਮਿਤ ਜੇਠੀ ਨਿਵਾਸੀ ਆਤਮ ਨਗਰ’ ਤੇ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: Ludhiana Murder News: ਰਿਕਸ਼ਾ ਚਾਲਕ ਨੂੰ ਪੱਥਰ ਮਾਰ ਕੇ ਉਤਾਰਿਆ ਮੌਤ ਦੇ ਘਾਟ

ਜਾਣਕਾਰੀ ਦਿੰਦੇ ਹੋਏ ਐਸਐਚਓ ਪਵਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਮਾਂ ਨੇ ਦੱਸਿਆ ਕਿ ਉਕਤ ਮੁਲਜ਼ਮ ਦੀ ਇੱਕ ਫੈਕਟਰੀ ਹੈ। ਸਾਲ 2016 ਵਿਚ ਬੇਟੀ ਦੋਸ਼ੀ ਦੀ ਫੈਕਟਰੀ ਦੇ ਵਿੱਚ ਨੌਕਰੀ ਕਰਦੀ ਸੀ। 2 ਬੱਚਿਆਂ ਦਾ ਪਿਤਾ ਹੋਣ ਦੇ ਬਾਵਜੂਦ ਵੀ ਦੋਵੇਂ ਇੱਕ ਦੂਜੇ ਦੇ ਪਿਆਰ ਵਿੱਚ ਪੈ ਗਏ। ਪਰ ਮੁਲਜ਼ਮ ਦੇ ਵਿਆਹ ਕਾਰਨ ਉਨ੍ਹਾਂ ਨੇ ਆਪਣੀ ਲੜਕੀ ਦਾ ਵਿਆਹ ਫਰਵਰੀ 2019 ਵਿੱਚ ਕਿਸੇ ਹੋਰ ਜਗ੍ਹਾ ਕਰ ਦਿੱਤਾ। ਵਿਆਹ ਤੋਂ ਬਾਅਦ ਵੀ ਉਕਤ ਦੋਸ਼ੀ ਅਕਸਰ ਧੀ ਨੂੰ ਫੋਨ ਕਰਦਾ ਰਹਿੰਦਾ। ਜਿਸ ਕਾਰਨ ਧੀ ਨੂੰ ਅਕਤੂਬਰ 2019 ਵਿਚ ਤਲਾਕ ਦੇ ਦਿੱਤਾ। ਜਿਸ ਤੋਂ ਬਾਅਦ ਦੋਸ਼ੀ ਉਸ ਨੂੰ ਹੋਰ ਤੰਗ ਪ੍ਰੇਸ਼ਾਨ ਕਰਨ ਲੱਗਾ।

Ludhiana Suicide News: ਕੁੜੀ ਦੀ ਮੌਤ ਦੀ ਖ਼ਬਰ ਸੁਣ ਕੇ ਦੋਸ਼ੀ ਫ਼ਰਾਰ

ਘਰ ਚਲਾਉਣ ਲਈ, ਬੇਟੀ ਪਹਿਲਾਂ ਇੱਕ ਨਿੱਜੀ ਹਸਪਤਾਲ ਵਿੱਚ ਨੌਕਰੀ ਕਰਦੀ ਸੀ ਅਤੇ ਹੁਣ ਪਾਰਲਰ ਸਿੱਖਣ ਦੇ ਲਈ ਮਾਡਲ ਟਾਊਨ ਜਾਂਦੀ ਹੁੰਦੀ ਸੀ। ਕੁਝ ਦਿਨਾਂ ਤੋਂ ਦੋਸ਼ੀ ਉਸ ਨੂੰ ਫੋਨ ਤੇ ਮਿਲਣ ਦਾ ਦਬਾਅ ਬਣਾ ਰਿਹਾ ਸੀ। ਰਾਤ ਕਰੀਬ ਸਾਢੇ ਅੱਠ ਵਜੇ ਉਕਤ ਦੋਸ਼ੀ ਧੀ ਨੂੰ ਆਪਣੀ ਇਨੋਵਾ ਕਾਰ ਵਿਚ ਘਰ ਲੈ ਆਇਆ ਅਤੇ ਦੱਸਿਆ ਕਿ ਸਿਮਰਨ ਨੇ ਕਿਸੇ ਜਹਿਰੀਲੀ ਚੀਜ਼ ਨੂੰ ਨਿਗਲ ਲਿਆ ਹੈ। ਜਿਸ ਨੂੰ ਤੁਰੰਤ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਬੇਟੀ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਮੁਲਜ਼ਮ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਕੁਝ ਸਮੇਂ ਬਾਅਦ ਧੀ ਦੀ ਮੌਤ ਹੋ ਗਈ। ਪੁਲਿਸ ਨੇ ਦੋਸ਼ੀ ਦੀ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago