Ludhiana Sex Racket News: ਸ਼ਿਮਲਾਪੁਰੀ ਵਿੱਚ ਚੱਲ ਰਹੇ ਹਾਈ ਪ੍ਰੋਫਾਈਲ ਦੇਹ ਵਪਾਰ ਅੱਡੇ ਤੋਂ ਇਕ ਨੌਜਵਾਨ ਦੀ ਰਿਪੋਰਟ ਆਈ Corona Positive

prostitution-foreign-girls-sex-racket-in-ludhiana-news

Ludhiana Sex Racket News: ਥਾਣਾ ਸ਼ਿਮਲਾਪੁਰੀ ਦੀ ਪੁਲਸ ਵੱਲੋਂ ਦੇਹ ਵਪਾਰ ਦੇ ਅੱਡੇ ਤੋਂ ਵਿਦੇਸ਼ੀ ਕੁੜੀਆਂ ਸਮੇਤ ਫੜ੍ਹੇ ਗਏ ਇਕ ਨੌਜਵਾਨ ਨੇ ਨਵਾਂ ਭੜਥੂ ਪਾ ਦਿੱਤਾ ਹੈ। ਅਸਲ ‘ਚ ਮੁਲਜ਼ਮਾਂ ਨੂੰ ਫੜ੍ਹਨ ਤੋਂ ਬਾਅਦ ਪੁਲਸ ਨੇ ਸਿਹਤ ਮਹਿਕਮੇ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 6 ਮੁਲਜ਼ਮਾਂ ਦਾ ਕੋਰੋਨਾ ਟੈਸਟ ਕਰਵਾਇਆ ਸੀ, ਜਿਨ੍ਹਾਂ ’ਚੋਂ 3 ਵਿਦੇਸ਼ੀ ਕੁੜੀਆਂ, 1 ਸਥਾਨਕ ਕੁੜੀ ਅਤੇ 1 ਨੌਜਵਾਨ ਦੀ ਰਿਪੋਰਟ ਨੈਗੇਟਿਵ ਆਈ ਹੈ ਪਰ ਲੁਧਿਆਣਾ ਵਾਸੀ ਇਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਏ ਜਾਣ ਕਾਰਨ ਭੜਥੂ ਪੈ ਗਿਆ ਹੈ।

ਇਹ ਵੀ ਪੜ੍ਹੋ: Goldy PP News: Puneet PP ਤੇ Goldy PP ਦੀ Fortuner ਗੱਡੀ ਦਾ ਰਾਜ਼ ਆਇਆ ਸਾਹਮਣੇ

ਇਸ ਤੋਂ ਬਾਅਦ ਥਾਣਾ ਮੁਖੀ ਵਰੁਣਜੀਤ ਸਿੰਘ ਨੇ ਦੱਸਿਆ ਕਿ ਫੜ੍ਹੇ ਗਏ ਮੁਲਜ਼ਮਾਂ ਨੂੰ ਪੁਲਸ ਹਿਰਾਸਤ ’ਚ ਮੈਰੀਟੋਰੀਅਸ ਸਕੂਲ ’ਚ ਇਕਾਂਤਵਾਸ ਕੀਤਾ ਗਿਆ ਹੈ। ਦੱਸ ਦੇਈਏ ਕਿ ਅਮੀਰਜ਼ਾਦਿਆਂ ਨੂੰ ਗੋਰੀ ਚਮੜੀ ਦਾ ਖ਼ੁਆਬ ਦਿਖਾ ਕੇ ਦਿੱਲੀ ਅਤੇ ਵਿਦੇਸ਼ਾਂ ਤੋਂ ਕੁੜੀਆ ਲਿਆ ਕੇ ਸ਼ਹਿਰ ‘ਚ ਦੇਹ ਵਪਾਰ ਦਾ ਅੱਡਾ ਚਲਾ ਰਹੇ ਇਕ ਗਿਰੋਹ ਨੂੰ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਬੇਨਕਾਬ ਕੀਤਾ ਸੀ।ਥਾਣਾ ਪੁਲਸ ਨੇ ਮੁਖਬਰ ਦੀ ਸੂਚਨਾ ‘ਤੇ ਦੇਹ ਵਪਾਰ ਦੇ ਧੰਦੇ ਦੀ ਗੁਪਤ ਜਗ੍ਹਾ ਤੋਂ ਛਾਪਾ ਮਾਰ ਕੇ ਕੁੱਲ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ‘ਚ ਚਾਰ ਕੁੜੀਆਂ ਸ਼ਾਮਲ ਸਨ, ਜਿਨ੍ਹਾਂ ‘ਚੋਂ ਤਿੰਨ ਵਿਦੇਸ਼ੀ ਅਤੇ ਦੋ ਨੌਜਵਾਨ ਲੁਧਿਆਣਾ ਵਾਸੀ ਸਨ, ਜੋ ਗਾਹਕ ਵਜੋਂ ਗਏ ਸਨ, ਜਦੋਂ ਕਿ ਗਿਰੋਹ ਦੇ ਤਿੰਨ ਮੁੱਖ ਸਰਗਣਾ ਫ਼ਰਾਰ ਹੋਣ ‘ਚ ਸਫਲ ਰਹੇ।

Ludhiana News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ