Ludhiana Sex Racket News: ਥਾਣਾ ਸ਼ਿਮਲਾਪੁਰੀ ਦੀ ਪੁਲਸ ਵੱਲੋਂ ਦੇਹ ਵਪਾਰ ਦੇ ਅੱਡੇ ਤੋਂ ਵਿਦੇਸ਼ੀ ਕੁੜੀਆਂ ਸਮੇਤ ਫੜ੍ਹੇ ਗਏ ਇਕ ਨੌਜਵਾਨ ਨੇ ਨਵਾਂ ਭੜਥੂ ਪਾ ਦਿੱਤਾ ਹੈ। ਅਸਲ ‘ਚ ਮੁਲਜ਼ਮਾਂ ਨੂੰ ਫੜ੍ਹਨ ਤੋਂ ਬਾਅਦ ਪੁਲਸ ਨੇ ਸਿਹਤ ਮਹਿਕਮੇ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 6 ਮੁਲਜ਼ਮਾਂ ਦਾ ਕੋਰੋਨਾ ਟੈਸਟ ਕਰਵਾਇਆ ਸੀ, ਜਿਨ੍ਹਾਂ ’ਚੋਂ 3 ਵਿਦੇਸ਼ੀ ਕੁੜੀਆਂ, 1 ਸਥਾਨਕ ਕੁੜੀ ਅਤੇ 1 ਨੌਜਵਾਨ ਦੀ ਰਿਪੋਰਟ ਨੈਗੇਟਿਵ ਆਈ ਹੈ ਪਰ ਲੁਧਿਆਣਾ ਵਾਸੀ ਇਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਏ ਜਾਣ ਕਾਰਨ ਭੜਥੂ ਪੈ ਗਿਆ ਹੈ।
ਇਸ ਤੋਂ ਬਾਅਦ ਥਾਣਾ ਮੁਖੀ ਵਰੁਣਜੀਤ ਸਿੰਘ ਨੇ ਦੱਸਿਆ ਕਿ ਫੜ੍ਹੇ ਗਏ ਮੁਲਜ਼ਮਾਂ ਨੂੰ ਪੁਲਸ ਹਿਰਾਸਤ ’ਚ ਮੈਰੀਟੋਰੀਅਸ ਸਕੂਲ ’ਚ ਇਕਾਂਤਵਾਸ ਕੀਤਾ ਗਿਆ ਹੈ। ਦੱਸ ਦੇਈਏ ਕਿ ਅਮੀਰਜ਼ਾਦਿਆਂ ਨੂੰ ਗੋਰੀ ਚਮੜੀ ਦਾ ਖ਼ੁਆਬ ਦਿਖਾ ਕੇ ਦਿੱਲੀ ਅਤੇ ਵਿਦੇਸ਼ਾਂ ਤੋਂ ਕੁੜੀਆ ਲਿਆ ਕੇ ਸ਼ਹਿਰ ‘ਚ ਦੇਹ ਵਪਾਰ ਦਾ ਅੱਡਾ ਚਲਾ ਰਹੇ ਇਕ ਗਿਰੋਹ ਨੂੰ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਬੇਨਕਾਬ ਕੀਤਾ ਸੀ।ਥਾਣਾ ਪੁਲਸ ਨੇ ਮੁਖਬਰ ਦੀ ਸੂਚਨਾ ‘ਤੇ ਦੇਹ ਵਪਾਰ ਦੇ ਧੰਦੇ ਦੀ ਗੁਪਤ ਜਗ੍ਹਾ ਤੋਂ ਛਾਪਾ ਮਾਰ ਕੇ ਕੁੱਲ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ‘ਚ ਚਾਰ ਕੁੜੀਆਂ ਸ਼ਾਮਲ ਸਨ, ਜਿਨ੍ਹਾਂ ‘ਚੋਂ ਤਿੰਨ ਵਿਦੇਸ਼ੀ ਅਤੇ ਦੋ ਨੌਜਵਾਨ ਲੁਧਿਆਣਾ ਵਾਸੀ ਸਨ, ਜੋ ਗਾਹਕ ਵਜੋਂ ਗਏ ਸਨ, ਜਦੋਂ ਕਿ ਗਿਰੋਹ ਦੇ ਤਿੰਨ ਮੁੱਖ ਸਰਗਣਾ ਫ਼ਰਾਰ ਹੋਣ ‘ਚ ਸਫਲ ਰਹੇ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…