ਲੁਧਿਆਣਾ

Corona in Ludhiana: ਲੁਧਿਆਣਾ ਵਾਸੀਆਂ ਲਈ ਮਾੜੀ ਖ਼ਬਰ, ACP ਅਨਿਲ ਕੋਹਲੀ ਦਾ Corona ਕਾਰਨ ਹੋਇਆ ਦੇਹਾਂਤ

Corona in Ludhiana: Coronavirus ਦੇ ਸ਼ਿਕਾਰ ਹੋਏ ਲੁਧਿਆਣਾ ਉਤਰੀ ਦੇ ਏ.ਸੀ.ਪੀ. ਅਨਿਲ ਕੋਹਲੀ ਨੇ ਸ਼ਨੀਵਾਰ ਨੂੰ ਦਮ ਤੋੜ ਦਿੱਤਾ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਰਾਜੇਸ਼ ਬੱਗਾ ਵਲੋਂ ਕੀਤੀ ਗਈ ਹੈ। ਕੁਝ ਦਿਨ ਪਹਿਲਾਂ ਹੀ ਏ. ਸੀ. ਪੀ. ਦੇ Corona ਗ੍ਰਿਫਤ ‘ਚ ਆਉਣ ਦੀ ਪੁਸ਼ਟੀ ਹੋਈ ਸੀ। ਦਰਅਸਲ ਏ. ਸੀ. ਪੀ. ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਇਕ ਹਸਪਤਾਲ ‘ਚ ਭਰਤੀ ਕਰਾਇਆ ਗਿਆ ਸੀ।

ਇਹ ਵੀ ਪੜ੍ਹੋ: Corona in Ludhiana: ਲੁਧਿਆਣਾ ਵਿੱਚ Corona ਦਾ ਕਹਿਰ, ਕਾਨੂੰਨਗੋ ਗੁਰਮੇਲ ਸਿੰਘ ਦੀ Corona ਕਾਰਨ ਹੋਈ ਮੌਤ

ਡਾਕਟਰਾਂ ਮੁਤਾਬਕ ਪਿਛਲੇ ਕੁਪਝ ਸਮੇਂ ਤੋਂ ਏ. ਸੀ. ਪੀ. ਦੀ ਸਿਹਤ ਕਾਫੀ ਖਰਾਬ ਚੱਲ ਰਹੀ ਸੀ ਅਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਜਿਨ੍ਹਾਂ ਦੀ ਸ਼ਨੀਵਾਰ ਨੂੰ ਮੌਤ ਹੋ ਗਈ। ਇਥੇ ਇਹ ਵੀ ਦੱਸਣਯੋਗ ਹੈ ਕਿ ਏ. ਸੀ. ਪੀ. ਦੀ ਰਿਪੋਰਟ Corona ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਨਾਲ ਕੰਮ ਕਰਨ ਵਾਲੇ ਐੱਸ. ਐੱਚ. ਓਜ਼ ਅਤੇ ਇਕ ਗੰਨਮੈਨ ਦੀ ਰਿਪੋਰਟ ਵੀ ਪਾਜ਼ੇਟਿਵ ਆ ਚੁੱਕੀ ਹੈ। ਇਸ ਤੋਂ ਇਲਾਵਾ ਏ. ਸੀ. ਪੀ. ਦੇ ਸੰਪਰਕ ਵਿਚ ਆਉਣ ਵਾਲੇ ਕਈ ਪੁਲਸ ਮੁਲਾਜ਼ਮਾਂ ਅਤੇ ਹੋਰ ਲੋਕਾਂ ਵੀ ਨੂੰ ਵੀ ਹੋਮ ਕੁਆਰੰਟਾਈਨ ਕੀਤਾ ਜਾ ਚੁੱਕਾ ਹੈ। ਜਿਨ੍ਹਾਂ ‘ਚ ਐਸ. ਐਚ. ਓ. ਅਸ਼ਪ੍ਰੀਤ ਗਰੇਵਾਲ, ਬਸਤੀ ਜੋਧੇਵਾਲ, ਕਮਲਜੀਤ ਸਿੰਘ, ਸਲੇਮ ਟਾਬਰੀ ਅਤੇ ਥਾਣਾ ਦਰੇਸੀ ਤੋਂ ਐਸ. ਐਚ. ਓ. ਵਿਜੇ ਕੁਮਾਰ ਸ਼ਾਮਲ ਹਨ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago