Ludhiana Corona News: ਲੁਧਿਆਣਾ ਵਿੱਚ ਕੋਰੋਨਾ ਦਾ ਕਹਿਰ, ਪਾਇਲ ਦੇ ASI ਜਸਪਾਲ ਸਿੰਘ ਦੀ ਕੋਰੋਨਾ ਨਾਲ ਹੋਈ ਮੌਤ

asi-jaspal-singh-died-due-to-corona-in-ludhiana
Ludhiana Corona News: ਪਾਇਲ ਦੇ ਰਹਿਣ ਵਾਲੇ ਏਐਸਆਈ ਜਸਪਾਲ ਸਿੰਘ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਸਪਾਲ ਸਿੰਘ 26 ਜੁਲਾਈ ਨੂੰ ਕੋਰੋਨਾ ਪੌਜ਼ੇਟਿਵ ਆਇਆ ਸੀ ਤੇ ਪੀਜੀਆਈ ਵਿੱਚ ਉਸ ਦਾ ਇਲਾਜ ਚੱਲ ਰਿਹਾ ਸੀ ਜਿੱਥੇ ਉਸ ਦੀ ਮੌਤ ਹੋ ਗਈ। ਖੰਨਾ ਦੀ ਤਹਿਸੀਲ ਪਾਇਲ ਦਾ ਰਹਿਣ ਵਾਲਾ ਜਸਪਾਲ ਸਿੰਘ ਲੁਧਿਆਣਾ ਪੁਲਿਸ ਵਿੱਚ ਤਾਇਨਾਤ ਸੀ। ਪੰਜਾਬ ਪੁਲਿਸ ਨੇ ਕੋਰੋਨਾ ਵਾਰੀਅਰ ਨੂੰ ਸ਼ਰਧਾਂਜਲੀ ਦਿੱਤੀ। ਹੁਣ ਤੱਕ 221 ਪੁਲਿਸ ਮੁਲਾਜ਼ਮ ਕਰੋਨਾ ਪੀੜਤ ਹੋ ਚੁੱਕੇ ਹਨ, ਜਿਨ੍ਹਾਂ ’ਚੋਂ 163 ਕੇਸ ਐਕਟਿਵ ਹਨ।

ਇਹ ਵੀ ਪੜ੍ਹੋ: Ludhiana Rape News: ਲੁਧਿਆਣਾ ਦੇ ਖੰਨਾ ਵਿੱਚ 11ਵੀਂ ਜਮਾਤ ਦੀ ਵਿਦਿਆਰਥਣ ਦੀ ਲੁੱਟੀ ਇੱਜ਼ਤ, ਬਣਾਈ ਅਸ਼ਲੀਲ ਵੀਡੀਓ

ਪੁਲਿਸ ਮੁਲਾਜ਼ਮਾਂ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਕਮਿਸ਼ਨਰ ਦਫ਼ਤਰ ’ਚ ਤਿੰਨ ਦਿਨਾਂ ਲਈ ਲੋਕਾਂ ਨਾਲ ਰਾਬਤਾ ਬੰਦ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਸ਼ਿਕਾਇਤਾਂ ਆਨਲਾਈਨ ਕਰਨ।

Ludhiana News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtbue ਤੇ FOLLOW ਕਰੋ