Ludhiana Crime News: ਬੀਤੀ ਰਾਤ ਲੁਧਿਆਣਾ ਵਿੱਚ ਵਾਪਰੀ ਵੱਡੀ ਵਾਰਦਾਤ, ਤਲਵਾਰਾਂ ਨਾਲ ਕੀਤਾ SHO ਤੇ ਹਮਲਾ

attack-on-sho-with-swords-in-civil-lines-ludhiana

Ludhiana Crime News: ਲੁਧਿਆਣਾ ਦੇ ਛਾਉਣੀ ਮੁਹੱਲਾ ਵਿਚ ਬੀਤੀ ਦੇਰ ਰਾਤ ਕੁਝ ਲੋਕਾਂ ਵਲੋਂ ਸਿਵਲ ਲਾਈਨ ‘ਚ ਤਾਇਨਾਤ ਐੱਸ. ਐੱਚ. ਓ. ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਘਟਨਾ ਵਿਚ ਐੱਸ. ਐੱਚ. ਓ. ਬਿਟਨ ਕੁਮਾਰ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਰਾਤ ਛਾਉਣੀ ਮੁਹੱਲਾ ‘ਚ ਇਮਾਰਤ ਉਸਾਰੀ ਦਾ ਕੰਮ ਚੱਲ ਰਿਹਾ ਸੀ, ਜਿੱਥੇ ਜੇ. ਸੀ. ਬੀ. ਮਸ਼ੀਨ ਰਾਹੀਂ ਕੰਮ ਕੀਤਾ ਜਾ ਰਿਹਾ ਸੀ, ਇਸ ਦੌਰਾਨ ਮੁਹੱਲਾ ਵਾਸੀਆਂ ਵਲੋਂ ਉਕਤ ਲੋਕਾਂ ਨੂੰ ਕੰਮ ਬੰਦ ਕਰਨ ਲਿਆ ਕਿਹਾ ਗਿਆ ਤਾਂ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ।

ਇਹ ਵੀ ਪੜ੍ਹੋ: Ludhiana Suicide News: ਮਾਛੀਵਾੜਾ ਸਾਹਿਬ ਵਿੱਚ ਹੋਈ ਵੱਡੀ ਵਾਰਦਾਤ, ਸਰਕਾਰੀ ਹਸਪਤਾਲ ਵਿੱਚ ਤਾਇਨਾਤ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ

ਇਸ ਦੌਰਾਨ ਰੌਲਾ ਸੁਣ ਕੇ ਆਪਣੇ ਘਰ ਵਿਚ ਸੁੱਤੇ ਪਏ ਐੱਸ. ਐੱਚ. ਓ. ਬਿਟਨ ਕੁਮਾਰ ਬਾਹਰ ਆਏ ਅਤੇ ਉਨ੍ਹਾਂ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ।ਉਧਰ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਸ ਨੇ ਮੁਲਜ਼ਮ ਓਮਕਾਰ, ਦੀਪੂ ਅਤੇ ਬੱਬੂ ‘ਤੇ 307 ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਸ ਨੇ 6-7 ਅਣਪਛਾਤਿਆਂ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਹੈ। ਫਿਲਹਾਲ ਇਸ ਮਾਮਲੇ ਵਿਚ ਅਜੇ ਤਕ ਕਿਸੇ ਦੀ ਵੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ।

ਐੱਸ. ਐੱਚ. ਓ. ਬਿਟਨ ਕੁਮਾਰ ਥਾਣਾ ਦੁਗਰੀ ਤੋਂ ਬਦਲੀ ਹੋ ਕੇ ਪੁਲਸ ਲਾਈਨ ਵਿਖੇ ਡਿਊਟੀ ਦੇ ਰਹੇ ਹਨ।ਇਸ ਦੌਰਾਨ ਕੁਝ ਲੋਕ ਉਨ੍ਹਾਂ ਨਾਲ ਵੀ ਬਹਿਸ ਪਏ ਅਤੇ ਗੱਲ ਇਥੋਂ ਤੱਕ ਵੱਧ ਗਏ ਕਿ ਇਕ ਧਿਰ ਨੇ ਆਪਣੇ ਸਾਥੀਆਂ ਨੂੰ ਉਥੇ ਬੁਲਾ ਕੇ ਐੱਸ. ਐੱਚ. ਓ. ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਜ਼ਖਮੀ ਹਾਲਤ ਵਿਚ ਐੱਸ. ਐੱਚ. ਓ. ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੇ 12 ਟਾਂਕੇ ਲਗਾਏ ਗਏ ਹਨ।

Ludhiana News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ