ਲੁਧਿਆਣਾ

Ludhiana Gangster News: ਲੁਧਿਆਣਾ ਵਿੱਚ ਦਿਨ ਦਿਹਾੜੇ ਹੋਈ ਗੁੰਡਾਗਰਦੀ, ਫਾਈਨਾਂਸਰ ਤੇ ਤਲਵਾਰਾਂ ਨਾਲ ਕੀਤਾ ਹਮਲਾ


Ludhiana Gangster News: ਪੰਜਾਬ ‘ਚ ਲਾਕ ਡਾਊਨ ਹੋਣ ਦੇ ਬਾਵਜੂਦ ਵੀ ਵੱਖ-ਵੱਖ ਥਾਵਾਂ ‘ਤੇ ਗੁੰਡਾਗਰਦੀ ਦੀਆਂ ਘਟਨਾਵਾਂ ਸ਼ਰੇਆਮ ਹੋ ਰਹੀਆਂ ਹਨ। ਜਿਸ ਦੀ ਤਾਜ਼ੀ ਮਿਸਾਲ ਉਸ ਸਮੇਂ ਸਾਹਮਣੇ ਆਈ, ਜਦੋਂ ਚੌਂਕੀ ਕੰਗਣਵਾਲ ਅਧੀਨ ਆਉਂਦੇ 33 ਫੁੱਟ ਰੋਡ, ਗਿਆਸਪੁਰ ਵਿਖੇ ਫਾਈਨਾਂਸ ਦਾ ਕੰਮ ਕਰਨ ਵਾਲੇ ਇਕ ਨੌਜਵਾਨ ‘ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰਦੇ ਹੋਏ ਸ਼ਰੇਆਮ ਦਿਨ-ਦਿਹਾੜੇ ਕਥਿਤ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖਮੀ ਕਰ ਦਿੱਤਾ।

ਹਾਲਾਂਕਿ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਾਹਨੇਵਾਲ ਦੇ ਇੰਚਾਰਜ ਇੰਸਪੈਕਟਰ ਇੰਦਰਜੀਤ ਸਿੰਘ ਬੋਪਾਰਾਏ ਤੁਰੰਤ ਆਪਣੀ ਪੁਲਸ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ ਪਰ ਇਸ ਤਰ੍ਹਾਂ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਸਥਾਨਕ ਪੁਲਸ ਦੀ ਕਾਰਜ ਪ੍ਰਣਾਲੀ ‘ਤੇ ਸਵਾਲ ਖੜ੍ਹੇ ਕਰਦਾ ਹੈ।

ਜਾਣਕਾਰੀ ਅਨੁਸਾਰ ਫਾਈਨਾਂਸ ਦਾ ਕੰਮ ਕਰਨ ਵਾਲੇ ਨਾਗਮਣੀ ਨਾਮ ਦੇ ਨੌਜਵਾਨ ਦਾ ਕੁਝ ਲੋਕਾਂ ਨਾਲ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਉਸ ਉਪਰ ਕੁਝ ਮਾਮਲੇ ਵੀ ਦਰਜ ਸਨ। ਇਕ ਤਾਜ਼ਾ ਮਾਮਲੇ ‘ਚ ਉਸ ਨੂੰ ਅਤੇ ਦੂਸਰੇ ਪੱਖ ਨੂੰ ਪੁਲਸ ਵੱਲੋਂ ਸਮਾਂ ਦਿੱਤਾ ਗਿਆ ਸੀ ਪਰ ਉਸ ਤੋਂ ਪਹਿਲਾਂ ਹੀ ਮੰਗਲਵਾਰ ਕਰੀਬ ਸਾਢੇ 5 ਤੋਂ 6 ਵਜੇ ਦੇ ਵਿਚਕਾਰ ਜਦੋਂ ਨਾਗਮਣੀ ਆਪਣੇ ਘਰ ਜਾ ਰਿਹਾ ਸੀ, ਤਾਂ ਕੁਝ ਲੋਕਾਂ ਨੇ ਰਸਤੇ ‘ਚ ਉਸ ਨੂੰ ਘੇਰ ਕੇ ਕਥਿਤ ਤਲਵਾਰਾਂ ਨਾਲ ਵੱਢ ਦਿੱਤਾ ਅਤੇ ਗੰਭੀਰ ਜ਼ਖਮੀ ਹਾਲਤ ‘ਚ ਤੜਫਦਾ ਹੋਇਆ ਛੱਡ ਗਏ। ਜਿਸ ਨੂੰ ਬਾਅਦ ‘ਚ ਕੁਝ ਲੋਕਾਂ ਨੇ ਹਸਪਤਾਲ ਭਰਤੀ ਕਰਵਾਇਆ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago