Mandi Gobindgarh Blast News: ਮੰਡੀ ਗੋਬਿੰਦਗੜ੍ਹ ਵਿੱਚ ਸਥਿਤ ਫੈਕਟਰੀ ਹੋਇਆ ਬਲਾਸਟ, ਮੰਜ਼ਰ ਦੇਖ ਕੇ ਹੋ ਜਾਵੋਗੇ ਹੈਰਾਨ

blast-in-bhathi-in-factory-in-mandi-gobindgarh

Mandi Gobindgarh Blast News: ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੀ ਇਕ ਫੈਕਟਰੀ ਅੰਦਰ ਸ਼ਨੀਵਾਰ ਨੂੰ ਚੱਲਦੀ ਭੱਠੀ ‘ਚ ਅਚਾਨਕ ਜ਼ਬਰਦਸਤ ਧਮਾਕਾ ਹੋਇਆ, ਜਿਸ ਕਾਰਨ ਉੱਥੇ ਕੰਮ ਕਰਦੇ 10 ਦੇ ਕਰੀਬ ਮਜ਼ਦੂਰ ਬੁਰੀ ਤਰ੍ਹਾਂ ਝੁਲਸ ਗਏ। ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ‘ਚ ਇਲਾਜ ਅਧੀਨ ਇਕ ਮਜ਼ਦੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਉਹ ਕੰਮ ਕਰ ਰਹੇ ਸਨ ਤਾਂ ਅਚਾਨਕ ਚੱਲਦੀ ਭੱਠੀ ‘ਚ ਧਮਾਕਾ ਹੋ ਗਿਆ, ਜਿਸ ਕਾਰਨ ਭੱਠੀ ‘ਤੇ ਕੰਮ ਕਰਨ ਵਾਲੇ 10-12 ਮਜ਼ਦੂਰ ਝੁਲਸ ਗਏ।

blast-in-bhathi-in-factory-in-mandi-gobindgarh

ਉਸ ਨੇ ਦੱਸਿਆ ਕਿ ਇਨ੍ਹਾਂ ‘ਚੋਂ 5-6 ਦੇ ਕਰੀਬ ਮਜ਼ਦੂਰਾਂ ਬਹੁਤ ਬੁਰੀ ਤਰ੍ਹਾਂ ਸੜੇ ਹਨ।ਫਿਲਹਾਲ ਜ਼ਖਮੀਂ ਹੋਏ ਸਾਰੇ ਮਜ਼ਦੂਰਾਂ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।ਸਿਵਲ ਹਸਪਤਾਲ ਦੇ ਮੈਡੀਕਲ ਅਫਸਰ ਨੇ ਦੱਸਿਆ ਕਿ ਜ਼ਖਮੀਂ ਹੋਏ ਮਜ਼ਦੂਰਾਂ ‘ਚੋਂ 6 ਮਜ਼ਦੂਰਾਂ ਦੀ ਹਾਲਤ ਜ਼ਿਆਦਾ ਨਾਜ਼ੁਕ ਹੋਣ ਦੇ ਚੱਲਦਿਆਂ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ