Ludhiana Budha Nala News: ਬੁੱਢੇ ਨਾਲੇ ਦੀ ਸਫਾਈ ਨੂੰ ਲੈ ਕੇ NGT ਨੇ ਲਿਆ ਇੱਕ ਅਹਿਮ ਫੈਸਲਾ

ludhiana-news-ludhiana-groundwater-level-dropped-1200-feet

Ludhiana Budha Nala News: Ludhiana ਦੇ ਬਿਲਕੁੱਲ ਵਿਚਕਾਰ ਦੀ ਲੰਘ ਰਿਹਾ ਬੁੱਢਾ ਨਾਲਾ ਹੁਣ Ludhiana ਦੇ ਲੋਕਾਂ ਦੇ ਬਹੁਤ ਵੱਡੀ ਸਮੱਸਿਆ ਬਣ ਚੁੱਕਾ ਹੈ ਅਤੇ ਪ੍ਰਦੂਸ਼ਣ ਦਾ ਵੱਡਾ ਸਰੋਤ ਹੈ, ਜਿਸ ਨੂੰ ਹੱਲ ਕਰਨ ਲਈ NGT, ਪੰਜਾਬ ਸਰਕਾਰ ਅਤੇ ਪਦੂਸ਼ਣ ਕੰਟਰੋਲ ਬੋਰਡ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਬੁੱਢੇ ਨਾਲੇ ਦੀ ਸਫਾਈ ਨੂੰ ਲੈ ਕੇ ਵੀਰਵਾਰ ਨੂੰ ਐੱਨ. ਜੀ. ਟੀ. ਦੀ ਮਾਨੀਟਰਿੰਗ ਕਮੇਟੀ ਦੀ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੇ ਨਾਲ ਇਕ ਬੈਠਕ ਹੋਈ।

ludhiana-news-ludhiana-groundwater-level-dropped-1200-feet

ਇਸ ਬੈਠਕ ਦੇ ਵਿੱਚ NGT ਨੇ ਬੁੱਢੇ ਨਾਲੇ ਦੀ ਸਫਾਈ ਨੂੰ ਲੈ ਕੇ ਕੁੱਝ ਅਹਿਮ ਫੈਸਲੇ ਲਏ। ਇਸ ਅਹਿਮ ਬੈਠਕ ਤੋਂ ਬਾਅਦ ਜਸਟਿਸ ਜਸਬੀਰ ਸਿੰਘ ਨੇ ਕਿਹਾ ਕਿ ਨਾਲੇ ਦੀ ਸਫ਼ਾਈ ਲਈ ਸਰਕਾਰ ਵੱਲੋਂ ਜੋ ਪ੍ਰਾਜੈਕਟ ਪਾਸ ਕੀਤਾ ਗਿਆ ਹੈ, ਉਸ ਦਾ ਖਾਕਾ ਤਿਆਰ ਕਰ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਰ ਨੇ ਬੁੱਢੇ ਨਾਲੇ ਦੀ ਸਫਾਈ ਦੇ ਲਈ 650 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ: ਨਕਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 2 ਲੋਕਾਂ ਨੂੰ ਕੀਤਾ ਗ੍ਰਿਫਤਾਰ

ਮਾਨੀਟਰਿੰਗ ਕਮੇਟੀ ਦੇ ਚੇਅਰਮੈਨ ਜਸਟਿਸ ਜਸਬੀਰ ਸਿੰਘ ਨੇ ਕਿਹਾ ਕਿ ਬਦੁਹੇ ਨਾਲੇ ਤੋਂ ਫੇਲ ਰਹੇ ਪ੍ਰਦੂਸ਼ਣ ਨੂੰ ਲੈ ਕੇ ਸਰਕਾਰ, NGT ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਹੁਣ ਕਾਫੀ ਗੰਭੀਰ ਹੈ। ਜਸਟਿਸ ਜਸਬੀਰ ਸਿੰਘ ਨੇ ਕਿਹਾ ਕਿ ਇਹ ਸਿਰਫ਼ ਕਿਸੇ ਇੱਕ ਅਫ਼ਸਰ ਜਾਂ ਅਧਿਕਾਰੀ ਦਾ ਕੰਮ ਨਹੀਂ, ਸਗੋਂ ਸਭ ਨੂੰ ਰਲ-ਮਿਲ ਕੇ ਕਰਨਾ ਪਵੇਗਾ ਅਤੇ ਖਾਸ ਕਰਕੇ ਆਮ ਆਦਮੀ ਦੀ ਵੀ ਇਸ ‘ਚ ਅਹਿਮ ਭੂਮਿਕਾ ਹੋਣੀ ਚਾਹੀਦੀ ਹੈ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ