CAA Protest in Ludhiana: ਨਾਗਰਿਕਤਾ ਸੋਧ ਬਿਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਕੱਢਿਆ ਰੋਸ ਮਾਰਚ

captain-amarinder-singh-marched-against-caa-protest-in-ludhiana

ਪੰਜਾਬ ਦੇ ਮੁੱਖ ਮੰਤਰੀ Captain Amarinder Singh ਨੇ ਭਾਜਪਾ ’ਤੇ ਦੋਸ਼ ਲਾਇਆ ਹੈ ਕਿ ਉਹ ਸਿਟੀਜ਼ਨਸ਼ਿਪ ਸੋਧ ਐਕਟ ਦੀ ਆੜ ਹੇਠ ਭਾਰਤ ਦੇ ਧਰਮ ਨਿਰਪੱਖ ਤਾਣੇ ਬਾਣੇ ਨੂੰ ਤਬਾਹ ਦੀ ਕੋਸ਼ਿਸ਼ ਕਰ ਰਿਹਾ ਹੈ। Captain Amarinder Singh ਨੇ ਨਾਗਰਿਕਤਾ ਸੋਧ ਬਿਲ ਦੇ ਖਿਲਾਫ ਲੁਧਿਆਣਾ ਦੇ ਵਿੱਚ ਇੱਕ ਵੱਡਾ ਰੋਸ ਮਾਰਚ ਕੀਤਾ। ਇਸ ਰੋਸ ਮਾਰਚ ਦੇ ਵਿੱਚ ਕਾਂਗਰਸ ਪਾਰਟੀ ਦੇ ਛੋਟੇ-ਵੱਡੇ ਅਹੁਦਿਆਂ ਵਾਲੇ ਵਰਕਰ ਸ਼ਾਮਿਲ ਸਨ।

ਇਹ ਵੀ ਪੜ੍ਹੋ: ਸੂਬੇ ਵਿੱਚ ਕੜਾਕੇ ਦੀ ਠੰਡ ਪੈਣ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ 3 ਜਨਵਰੀ ਨੂੰ ਸਕੂਲ ਖੋਲਣ ਦਾ ਕੀਤਾ ਐਲਾਨ

captain-amarinder-singh-marched-against-caa-protest-in-ludhiana

Captain Amarinder Singh ਨੇ ਕਿਹਾ ਕਿ ਲਗਾਤਾਰ 2 ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਵਾਲੀ ਭਾਜਪਾ ਸਰਕਾਰ ਨੇ ਅਜਿਹਾ ਜ਼ਿੱਦੀ ਰਵੱਈਆ ਅਪਣਾਇਆ ਹੈ। ਉਹਨਾਂ ਨੇ ਕਿਹਾ ਕਿ ਦੇਸ਼ ਭਰ ਦੇ ਵਿੱਚ ਲੋਕ ਨਾਗਰਿਕਤਾ ਸੋਧ ਬਿਲ ਦੀ ਖਿਲਾਫਤ ਕਰ ਰਹੇ ਹਨ, ਇਥੋਂ ਤਕ ਕਿ ਸੰਯੁਕਤ ਰਾਸ਼ਟਰ ਕੋਲ ਸੀ.ਏ.ਏ. ਨੂੰ ਪੱਖਪਾਤੀ ਕਰਾਰ ਦਿੱਤਾ ਗਿਆ ਹੈ। ਕੈਪਟਨ ਨੇ ਕਿਹਾ ਕਿ ਸਾਰੇ ਦੇਸ਼ ਵਾਸੀ ਭਾਜਪਾ ਦੀਆਂ ਫੁੱਟ ਪਾਉਣ ਵਾਲੀਆਂ ਨੀਤੀਆਂ ਖਿਲਾਫ ਇਕਜੁੱਟ ਹੋ ਰਹੇ ਹਨ।

captain-amarinder-singh-marched-against-caa-protest-in-ludhiana

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਵਜੋਂ ਦਿੱਲੀ ਵਿੱਚ ਬੈਠੇ ਕਾਲੇ ਬ੍ਰਿਟਿਸ਼ ਏਜੰਡੇ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਜਿਨ੍ਹਾਂ ਨੂੰ ਵੀ ਗੋਰਿਆਂ ਨੇ ਆਜ਼ਾਦੀ ਤੋਂ ਪਹਿਲਾਂ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਾਖੜ ਨੇ ਕਿਹਾ ਕਿ ਭਾਜਪਾ ਸਰਕਾਰ ਸਾਰੇ ਦੇਸ਼ ਨੂੰ ਵੰਡਣ ‘ਤੇ ਤੁਲੀ ਹੋਈ ਹੈ। ਨਾਗਰਿਕਤਾ ਸੋਧ ਬਿਲ ਦਾ ਵਿਰੋਧ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ। ਪਰ ਕਾਂਗਰਸ ਸਰਕਾਰ ਆਪਣਾ ਰੋਸ ਮਾਰਚ ਇਸ ਤਰਾਂ ਹੀ ਜਾਰੀ ਰੱਖੇਗੀ।

Ludhiana News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ