ਲੁਧਿਆਣਾ

ਵਿਦੇਸ਼ ਭੇਜਣ ਦੇ ਨਾਂ ਤੇ ਲੋਕਾਂ ਨੂੰ ਠੱਗ ਰਹੇ ਇਹਨਾਂ 31 Immigration Consultancy Agents ਦੇ ਖਿਲਾਫ ਧੋਖਾਧੜੀ ਦਾ ਕੇਸ ਦਰਜ

Immigration Consultancy Agents News: ਪੰਜਾਬ ਵਿੱਚ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀ ਮਾਰਨ ਦੇ ਮਾਮਲੇ ਹਰ ਸਾਲ ਵੱਧਦੇ ਜਾ ਰਹੇ ਹਨ। ਪੁਲਿਸ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ, ਪਰ ਫਿਰ ਵੀ ਕੇਸ ਘੱਟ ਹੋਣ ਦਾ ਨਾਮ ਨਹੀਂ ਲੈ ਰਹੇ ਹਨ। ਹਾਲ ਹੀ ਵਿੱਚ ਪੁਲਿਸ ਨੇ ਲੁਧਿਆਣਾ ਦੇ ਇਹਨਾਂ 31 ਲੋਕਾਂ ਖਿਲਾਫ ਕੇਸ ਦਰਜ ਕੀਤੇ ਹਨ ਜਿਨ੍ਹਾਂ ਨੇ ਵਿਦੇਸ਼ ਭੇਜਣ ਦੇ ਨਾਮ ‘ਤੇ ਲੋਕਾਂ ਨਾਲ ਧੋਖਾਧੜੀ ਕੀਤੀ ਸੀ।

ਇਨ੍ਹਾਂ ਮਾਮਲਿਆਂ ਵਿੱਚ Immigration Consultancy Agents  ਨੇ ਲੋਕਾਂ ਨਾਲ 41 ਲੱਖ 24 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਕ ਦਿਨ ਪਹਿਲਾਂ ਹੀ ਪੁਲਿਸ ਨੇ ਦਸ ਨਕਲੀ ਟਰੈਵਲ ਏਜੰਟਾਂ ਖ਼ਿਲਾਫ਼ ਸੱਤ ਮਾਮਲੇ ਦਰਜ ਕੀਤੇ ਸਨ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਦਾ ਕਹਿਣਾ ਹੈ ਕਿ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਹੁਣ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਸਖ਼ਤ ਢੰਗ ਨਾਲ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ: Online FASTag ਦੇ ਨਾਂ ਤੇ ਹੋ ਰਿਹਾ ਲੋਕਾਂ ਨਾਲ Fraud

ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਕਾਕੋਵਾਲ ਨਿਵਾਸੀ ਬਲਜਿੰਦਰ ਸਿੰਘ ਦੀ ਸ਼ਿਕਾਇਤ ‘ਤੇ ਕਾਕਾਵਾਲ ਰੋਡ ਸਥਿਤ ਬਾਵਾ ਕਲੋਨੀ ਦੇ ਵਸਨੀਕ ਗੁਰਬਚਨ ਸਿੰਘ, ਬੇਅੰਤ ਕੁਮਾਰ, ਰਾਜਾ ਅਤੇ ਲੱਕੀ ਖਿਲਾਫ ਮਾਮਲਾ ਦਰਜ ਕੀਤਾ ਹੈ। ਦੋਸ਼ੀ ਨੇ ਬਲਜਿੰਦਰ ਸਿੰਘ ਨੂੰ ਮਲੇਸ਼ੀਆ ਭੇਜਣ ਤੇ 3.50 ਲੱਖ ਰੁਪਏ ਦੀ ਠੱਗੀ ਮਾਰੀ।

ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਐਸ ਬੀ ਐਸ ਨਗਰ ਦੇ ਰਾਜੀਵ ਐਨਕਲੇਵ ਨਿਵਾਸੀ ਸਲੋਨੀ ਸਲੂਜਾ ਅਤੇ ਨਿਰੰਕਾਰੀ ਕਲੋਨੀ ਦੇ ਨਿਵਾਸੀ ਦੰਗਲ ਸਿੰਘ ਵਾਸੀ ਜਸਕੀਰਤ ਸਿੰਘ ਵਾਸੀ ਪਿੰਡ ਬੋਪਾਰਾਏ ਖੁਰਦ ਦੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ ਹੈ। ਟਰੈਵਲ ਏਜੰਟ ਨੇ ਉਹਨਾਂ ਦੀ ਲੜਕੀ ਨੂੰ ਵਿਦੇਸ਼ ਭੇਜਣ ਦਾ ਵਾਅਦਾ ਕਰਕੇ ਦੋ ਲੱਖ ਰੁਪਏ ਠੱਗ ਲਏ, ਪਰ ਉਸ ਦੀ ਲੜਕੀ ਨੂੰ ਵਿਦੇਸ਼ ਨਹੀਂ ਭੇਜਿਆ।

Ludhiana News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago